ਆਜੀਵਿਕਾ ਮਿਸ਼ਨ ਵੱਲੋਂ ਲਗਾਏ ਗਏ ਲੋਨ ਮੇਲੇ ਦੌਰਾਨ 68 ਲੱਖ ਰੁਪਏ ਦੇ ਰਾਸ਼ੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕੀਤੀ- ਵਧੀਕ ਡਿਪਟੀ ਕਮਿਸ਼ਨਰ

ਆਜੀਵਿਕਾ ਮਿਸ਼ਨ ਵੱਲੋਂ ਲਗਾਏ ਗਏ ਲੋਨ ਮੇਲੇ ਦੌਰਾਨ 68 ਲੱਖ ਰੁਪਏ ਦੇ ਰਾਸ਼ੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕੀਤੀ- ਵਧੀਕ ਡਿਪਟੀ ਕਮਿਸ਼ਨਰ

ਫਾਜ਼ਿਲਕਾ, 18 ਦਸੰਬਰ

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਆਯੋਜਿਤ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਵੈ ਸਹਾਇਤਾ ਸਮੂਹਾਂ ਦੇ ਮੈਂਬਰਾ ਨੂੰ 68 ਲੱਖ ਰੁਪਏ ਦੇ ਰਾਸ਼ੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕੀਤੀ ਗਈ।

ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਇਹਨਾਂ ਲੋਨ ਰਾਸ਼ੀਆਂ ਦਾ ਮੁੱਖ ਮਕਸਦ ਸਵੈ ਸਹਾਇਤਾ ਸਮੂਹਾਂ ਦੀਆਂ ਔਰਤਾਂ ਦਾ ਆਰਥਿਕ ਪੱਧਰ ਉੱਚਾ ਚੁੱਕਣਾ ਹੈ। ਇਸ ਰਾਸ਼ੀ ਨਾਲ ਇਹ ਔਰਤਾਂ ਗਰੁੱਪ ਵੱਲੋਂ ਕੋਈ ਕਾਰੋਬਾਰ ਕਰ ਸਕਣਗੀਆਂਜਿਸ ਨਾਲ ਉਹਨਾਂ ਦਾ ਆਰਥਿਕ ਪੱਧਰ ਉੱਚਾ ਹੋਵੇਗਾ। ਉਨ੍ਹਾਂ ਕਿਹਾ ਕਿ ਲੜਕੀਆਂ ਦੇ ਪੱਧਰ ਨੂੰ ਉਚਾ ਚੁੱਕਣ ਅਤੇ ਆਪਣੇ ਪੈਰਾ ਸਿਰ ਖੜ੍ਹੇ ਕਰਨ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਔਰਤਾਂ ਨੂੰ ਸਵੈ ਕਾਰੋਬਾਰ ਦੇ ਪੱਖੋਂ ਉਤਸਾਹਿਤ ਕਰਨ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਚਨਬਧ ਹੈ। ਔਰਤਾਂ ਨੂੰ ਲੜਕਿਆਂ ਦੇ ਬਰਾਬਰ ਕੁਸ਼ਲ ਅਤੇ ਸਵੈ ਨਿਰਭਰ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਵੈ ਸਹਾਇਤਾ ਸਮੂਹਾਂ ਦੀਆਂ ਔਰਤਾ ਰਾਸ਼ੀ ਦੀ ਮਦਦ ਨਾਲ ਆਪਣੇ ਹੁਨਰ ਤੇ ਕਲਾ ਨੂੰ ਰੋਜਗਾਰ ਦੇ ਮਾਧਿਅਮ ਨਾਲ ਪੇਸ਼ ਕਰ ਸਕਣਗੀਆਂ ਤੇ ਪਰਿਵਾਰ ਦਾ ਸਹਾਰਾ ਬਣਨਗੀਆਂ।

ਇਸ ਮੌਕੇ ਜ਼ਿਲ੍ਹਾ ਇੰਚਾਰਜ ਆਜੀਵਿਕਾ ਸ਼੍ਰੀ ਸ਼ੁਭਮ ਕੁਮਾਰਐਲ ਡੀ ਐਮ ਪੰਜਾਬ ਨੈਸ਼ਨਲ ਬੈਂਕ ਸ਼੍ਰੀ ਮਨੀਸ਼ ਕੁਮਾਰਸਮੂਹ ਜ਼ਿਲ੍ਹਾ ਅਤੇ ਬਲਾਕ ਸਟਾਫ਼ ਅਤੇ ਗਰੁੱਪ ਮੈਂਬਰ ਹਾਜ਼ਿਰ ਰਹੇ।

Tags:

Advertisement

Latest News

Haryana News: ਫਰੀਦਾਬਾਦ ਤੇ ਬੱਲਭਗੜ੍ਹ 'ਚ ਪ੍ਰਦੂਸ਼ਣ ਦੀ ਭਿਆਨਕ ਸਥਿਤੀ Haryana News: ਫਰੀਦਾਬਾਦ ਤੇ ਬੱਲਭਗੜ੍ਹ 'ਚ ਪ੍ਰਦੂਸ਼ਣ ਦੀ ਭਿਆਨਕ ਸਥਿਤੀ
Faridabad,18 DEC,2024,(Azad Soch News):- ਫਰੀਦਾਬਾਦ ਅਤੇ ਬੱਲਭਗੜ੍ਹ ਵਿੱਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਮਾੜੀ ਹੋ ਗਈ ਹੈ,ਇਨ੍ਹਾਂ ਦੋਵਾਂ ਸ਼ਹਿਰਾਂ ਵਿੱਚ ਏਅਰ...
ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਅੰਮ੍ਰਿਤਸਰ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ 'ਆਪ' ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ
ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ
ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ
ਆਜੀਵਿਕਾ ਮਿਸ਼ਨ ਵੱਲੋਂ ਲਗਾਏ ਗਏ ਲੋਨ ਮੇਲੇ ਦੌਰਾਨ 68 ਲੱਖ ਰੁਪਏ ਦੇ ਰਾਸ਼ੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕੀਤੀ- ਵਧੀਕ ਡਿਪਟੀ ਕਮਿਸ਼ਨਰ
21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ
‘ਫਰਿਸ਼ਤੇ ਸਕੀਮ’ ਜ਼ਿੰਦਗੀ ਬਚਾਉਣ ’ਚ ਹੋ ਰਹੀ ਹੈ ਵਰਦਾਨ ਸਾਬਤ , 223 ਦੁਰਘਟਨਾ ਪੀੜਤਾਂ ਦਾ ਹੋਇਆ ਮੁਫ਼ਤ ਇਲਾਜ