ਜ਼ਿਲ੍ਹਾ ਮਾਨਸਾ ਵਿਖੇ ਡੀ.ਆਈ.ਜੀ. ਨਰਿੰਦਰ ਭਾਰਗਵ ਦੀ ਅਗਵਾਈ ਵਿਚ ਪੁਲਿਸ ਵੱਲੋਂ ਕਾਰਡਨ ਐਂਡ ਸਰਚ ਅਪਰੇਸ਼ਨ ਕੀਤਾ

ਜ਼ਿਲ੍ਹਾ ਮਾਨਸਾ ਵਿਖੇ ਡੀ.ਆਈ.ਜੀ. ਨਰਿੰਦਰ ਭਾਰਗਵ ਦੀ ਅਗਵਾਈ ਵਿਚ ਪੁਲਿਸ ਵੱਲੋਂ ਕਾਰਡਨ ਐਂਡ ਸਰਚ ਅਪਰੇਸ਼ਨ ਕੀਤਾ

ਮਾਨਸਾ, 21 ਜੂਨ:
ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ (Zero Tolernace) ਦੀ ਨੀਤੀ ਅਪਨਾਈ ਗਈ ਹੈ। ਜਿਸਦੇ ਮੱਦੇਨਜ਼ਰ ਸ੍ਰੀ ਗੌਰਵ ਯਾਦਵ, ਆਈ.ਪੀ.ਐਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ , ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ, ਆਈ.ਪੀ.ਐਸ. ਅਂੈਡੀਸਨਲ ਡਾਇਰੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ, ਬਠਿੰਡਾ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ  (CASO-EAGLE-4) ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜ਼ਿਲ੍ਹਾ ਮਾਨਸਾ ਅੰਦਰ ਡਾ: ਨਰਿੰਦਰ ਭਾਰਗਵ ਆਈ.ਪੀ.ਐਸ ਡੀ.ਆਈ.ਜੀ ਵਿਜੀਲੈਂਸ, ਐਨ.ਆਰ.ਆਈ ਪੰਜਾਬ ਦੀ ਅਗਵਾਈ ਹੇਠ ਮਾਨਸਾ ਜਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ਦੀ ਸਵੇਰੇ 08 ਵਜੇ ਤੋਂ ਦੁਪਹਿਰ 02 ਵਜੇ ਤੱਕ ਅਸਰਦਾਰ ਢੰਗ ਨਾਲ ਸਰਚ ਕੀਤੀ ਗਈ। ਇਸ ਸਰਚ ਅਪਰੇਸ਼ਨ ਦੌਰਾਨ 2 ਐਸ.ਪੀ, 6 ਡੀ.ਐਸ.ਪੀ, 12 ਮੁੱਖ ਅਫਸਰਾਨ, ਸੀ.ਆਈ.ਏ ਇੰਚਾਰਜ ਸਮੇਤ 380 ਪੁਲਿਸ ਕਰਮਚਾਰੀਆਂ ਨੇ ਭਾਗ ਲਿਆ।
               ਇਸ ਸਪੈਸ਼ਲ ਸਰਚ ਅਪਰੇਸ਼ਨ ਤਹਿਤ 17 ਮੁਕੱਦਮੇ ਦਰਜ ਕਰਕੇ 17 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਅਤੇ 6 ਗ੍ਰਾਂਮ ਹੈਰੋਇਨ(ਚਿੱਟਾ), 2 ਕਿਲੋਗ੍ਰਾਂਮ ਭੁੱਕੀ ਚੂਰਾ ਪੋਸਤ, 150 ਨਸੀਲੀਆਂ ਗੋਲੀਆਂ, 100 ਗ੍ਰਾਂਮ ਗਾਂਜਾਂ, 240 ਲੀਟਰ ਲਾਹਣ, 72 ਬੋਤਲਾਂ ਸ਼ਰਾਬ ਠੇਕਾ ਅਤੇ 385 ਸਿਗਨੇਚਰ ਕੈਪਸੂਲਾਂ ਦੀ ਬਰਾਮਦਗੀ ਕੀਤੀ ਗਈ ਹੈ। ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ ਵੱਖ ਥਾਣਿਆਂ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
      ਡਾ: ਨਰਿੰਦਰ ਭਾਰਗਵ ਆਈ.ਪੀ.ਐਸ ਵੱਲੋਂ ਇਸ ਵਿਸੇਸ਼ ਮੁਹਿੰਮ ਦਾ ਆਗਾਜ ਕਰਕੇ ਰੋਜਾਨਾਂ ਦੀਆਂ ਗਸ਼ਤਾਂ, ਨਾਕਾਬੰਦੀਆਂ ਅਤੇ ਸਰਚ ਆਪਰੇਸ਼ਨ ਚਲਾ ਕੇ ਜਿੱਥੇ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉੱਥੇ ਹੀ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਵੱਡੀ ਬਰਾਮਦਗੀ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੁੱਕਣ ਨਹੀ ਦਿੱਤਾ ਜਾਵੇਗਾ। ਜ਼ਿਲ੍ਹੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਵਿਚ ਕਾਇਮ ਰੱਖਿਆ ਜਾਵੇਗਾ। ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

Tags:

Advertisement

Latest News

ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ  ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਮਾਨਸਾ, 07 ਜੁਲਾਈ:ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪਥ ਸਕੀਮ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ।...
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ
ਪ੍ਰਸ਼ਾਸਨ ਵੱਲੋਂ ਪਿੰਡ ਖਿਓ ਵਾਲੀ ਢਾਬ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ
ਮਿਸ਼ਨ ਨਿਸ਼ਚੈ ਦੇ ਤਹਿਤ ਪਿੰਡ ਖਿਓਵਾਲੀ ਢਾਬ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨਾਲ ਲਾਈ ਸੱਥ
ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ