ਬੀ.ਐੱਸ.ਐੱਫ. ਨੇ ਚੋਣਾਂ ਤੋਂ ਇਕ ਦਿਨ ਬਾਅਦ ਨਸ਼ਾ ਤਸਕਰਾਂ ਦੇ ਘਰ ਛਾਪਾ ਮਾਰ ਕੇ ਕਰੀਬ 2 ਕਰੋੜ ਰੁਪਏ ਜ਼ਬਤ ਕੀਤੇ ਹਨ
ਪੰਜਾਬ ਪੁਲਿਸ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ
By Azad Soch
On

Amritsar Sahib,05 June, 2024, (Azad Soch News):- ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਚੋਣਾਂ ਤੋਂ ਇਕ ਦਿਨ ਬਾਅਦ ਨਸ਼ਾ ਤਸਕਰਾਂ ਦੇ ਘਰ ਛਾਪਾ ਮਾਰ ਕੇ ਕਰੀਬ 2 ਕਰੋੜ ਰੁਪਏ ਜ਼ਬਤ ਕੀਤੇ ਹਨ,ਬੀਐਸਐਫ (BSF) ਵੱਲੋਂ ਮਿਲੀ ਸੂਚਨਾ ਤੋਂ ਬਾਅਦ ਪੰਜਾਬ ਪੁਲਿਸ (Punjab Police) ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ,ਅੰਮ੍ਰਿਤਸਰ ਦੀ ਸਰਹੱਦ ਨਾਲ ਲੱਗਦੇ ਕੱਕੜ ਪਿੰਡ ਵਿੱਚ ਇਹ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ,ਬੀਐਸਐਫ ਅਧਿਕਾਰੀਆਂ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਇੱਕ ਸ਼ੱਕੀ ਤਸਕਰ ਦੇ ਘਰ ਤਲਾਸ਼ੀ ਮੁਹਿੰਮ ਚਲਾਈ ਗਈ,ਛਾਪੇਮਾਰੀ ਦੌਰਾਨ ਸ਼ੱਕੀ ਦੇ ਘਰੋਂ ਕਰੀਬ 2 ਕਰੋੜ ਰੁਪਏ ਦੀ ਡਰੱਗ ਮਨੀ (Drug Money) ਬਰਾਮਦ ਹੋਈ,ਪ੍ਰਾਪਤ ਜਾਣਕਾਰੀ ਅਨੁਸਾਰ ਅੱਗੇ ਕਰੰਸੀ ਦੀ ਗਿਣਤੀ ਅਤੇ ਤਲਾਸ਼ੀ ਮੁਹਿੰਮ ਚੱਲ ਰਹੀ ਹੈ,ਬੀਐਸਐਫ (BSF) ਅਧਿਕਾਰੀਆਂ ਨੇ ਕਿਹਾ ਕਿ ਇਹ ਬਰਾਮਦਗੀ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਖ਼ਤਮ ਕਰਨ ਲਈ ਫੋਰਸ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦੀ ਹੈ।
Latest News

17 Mar 2025 06:19:19
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ।
ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...