ਪਿੰਡ ਡੰਗਰ ਖੇੜਾ ਦੀ ਕਰਨੈਲ ਢਾਣੀ ਦੇ ਸਰਕਾਰੀ ਸਕੂਲ ਵਿੱਚ ਡੇਂਗੂ ਜਾਗਰੂਕਤਾ ਸਾਈਕਲ ਰੈਲੀ ਕੱਢੀ

ਪਿੰਡ ਡੰਗਰ ਖੇੜਾ ਦੀ ਕਰਨੈਲ ਢਾਣੀ ਦੇ ਸਰਕਾਰੀ ਸਕੂਲ ਵਿੱਚ ਡੇਂਗੂ ਜਾਗਰੂਕਤਾ ਸਾਈਕਲ ਰੈਲੀ ਕੱਢੀ

ਫਾਜ਼ਿਲਕਾ, 13 ਜੁਲਾਈ

ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਨੀਤਾ ਅਤੇ ਸੀ.ਐਚ.ਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ ਡੰਗਰਖੇੜਾ ਦੀ ਢਾਣੀ ਕਰਨੈਲ ਸਿੰਘ ਵਿਖੇ ਡੇਂਗੂ ਜਾਗਰੂਕਤਾ ਰੈਲੀ ਕੱਢੀ ਗਈ।

ਇਸ ਮੌਕੇ ਸਿਹਤ ਕਰਮਚਾਰੀ ਰਜਿੰਦਰ ਕੁਮਾਰ ਨੇ ਸਕੂਲੀ ਬੱਚਿਆਂ ਅਤੇ ਪਿੰਡ ਵਾਸੀਆਂ ਨੂੰ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰਾਂ ਦੇ ਆਸ-ਪਾਸ ਰੱਖੇ ਖਾਲੀ ਬਰਤਨਾਂ ਵਿੱਚ ਜ਼ਿਆਦਾ ਦੇਰ ਤੱਕ ਸਾਫ਼ ਪਾਣੀ ਖੜ੍ਹਾ ਨਾ ਹੋਣ ਦਿਓ ਕਿਉਂਕਿ ਡੇਂਗੂ ਦਾ ਮੱਛਰ ਗੰਦੇ ਨਾਲ ਪੈਦਾ ਨਹੀਂ ਹੁੰਦਾ ਸਾਫ਼ ਪਾਣੀ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਚੱਕ ਕੱਟਦਾ ਹੈ। ਉਨ੍ਹਾਂ ਦੱਸਿਆ ਕਿ ਸਿਰ ਦਰਦ ਅਤੇ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਓ।

ਸਿਹਤ ਕਰਮਚਾਰੀ ਹਰ ਰੋਜ਼ ਪਿੰਡਾਂ ਵਿੱਚ ਘਰ-ਘਰ ਜਾ ਕੇ ਆਪਣੇ ਫਰਿੱਜਾਂਗਮਲਿਆਂ ਆਦਿ ਵਿੱਚ ਖੜ੍ਹੇ ਪਾਣੀ ਦੀ ਜਾਂਚ ਕਰ ਰਹੇ ਹਨ ਤਾਂ ਜੋ ਡੇਂਗੂ ਦੇ ਲਾਰਵੇ ਨੂੰ ਉਥੇ ਹੀ ਨਸ਼ਟ ਕੀਤਾ ਜਾ ਸਕੇ। ਵਿਭਾਗ ਵੱਲੋਂ ਹਫ਼ਤੇ ਦੇ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵੀ ਮਨਾਇਆ ਜਾਂਦਾ ਹੈ। ਇਸ ਦਿਨ ਘਰ ਵਿੱਚ ਰੱਖੇ ਕੂਲਰਾਂਬਰਤਨਾਂ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ਼ ਕਰੋਅਜਿਹੀਆਂ ਸਾਵਧਾਨੀਆਂ ਵਰਤ ਕੇ ਹੀ ਅਸੀਂ ਡੇਂਗੂ ਤੋਂ ਬਚ ਸਕਦੇ ਹਾਂ।

ਇਸ ਮੌਕੇ ਸਿਹਤ ਕਰਮਚਾਰੀ ਰਜਿੰਦਰ ਕੁਮਾਰਸੀਐਚਓ ਪਰਵੀਨਏਐਨਐਮ ਕਰਮਜੀਤ ਕੌਰਸਮੂਹ ਆਸ਼ਾ ਵਰਕਰ ਅਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।

Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ