ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਲਈ ਏ ਡੀ ਸੀ ਦੀ ਮੌਜੂਦਗੀ ਵਿੱਚ ਅਨਲਾਈਨ ਪੋਰਟਲ ਤੇ ਡਰਾਅ ਕੱਢਿਆ ਗਿਆ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਲਈ ਏ ਡੀ ਸੀ ਦੀ ਮੌਜੂਦਗੀ ਵਿੱਚ ਅਨਲਾਈਨ ਪੋਰਟਲ ਤੇ ਡਰਾਅ ਕੱਢਿਆ ਗਿਆ

ਐਸ.ਏ.ਐਸ. ਨਗਰ, 25 ਜੁਲਾਈ: ਸ਼੍ਰੀਮਤੀ ਆਸ਼ਿਕਾ ਜੈਨ ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਦੇ ਦਿਸ਼-ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਸੋਨਮ ਚੌਧਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐੱਸ.ਏ.ਐੱਸ.ਨਗਰ ਦੀ ਪ੍ਰਧਾਨਗੀ ਹੇਠ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਲਈ ਦਿੱਤੀਆਂ ਗਈਆਂ ਆਨਲਾਇਨ ਅਰਜੀਆਂ ਨਾਲ ਸਬੰਧਤ ਕਿਸਾਨਾਂ ਦੀ ਚੋਣ ਕਰਨ ਲਈ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਐੱਸ.ਏ.ਐੱਸ.ਨਗਰ ਵਿਖੇ ਆਨਲਾਇਨ ਪੋਰਟਲ ਰਾਹੀਂ ਡਰਾਅ ਕੱਢਿਆ ਗਿਆ। ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ-ਕਮ- ਕਨਵੀਨਰ ਜਿਲ੍ਹਾ ਪੱਧਰੀ ਕਾਰਜਕਾਰੀ (ਐਗਜੀਕਿਊਟਿਵ) ਕਮੇਟੀ ਐਂਸ.ਏ.ਐੱਸ.ਨਗਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ  ਪਰਾਲੀ ਪ੍ਰਬੰਧਨ ਹਿੱਤ ਸਬਸਿਡੀ ਅਧੀਨ ਖੇਤੀ ਮਸ਼ੀਨਾਂ ਦੀ ਵੰਡ ਅਤੇ ਆਈ.ਈ.ਸੀ. ਕੰਪੋਨੈਂਟ ਅਧੀਨ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਰਕਾਰ ਦੁਆਰਾ ਤਿਆਰ ਕੀਤੇ ਗਏ  ਸੀ.ਆਰ.ਐਮ. ਪੋਰਟਲ ਤੇ ਕਿਸਾਨਾਂ ਵੱਲੋਂ ਸਾਲ 2024-25 ਦੌਰਾਨ ਕੁੱਲ ਅਰਜੀਆਂ  257 ਵਿਅਗਤੀਗਤ, ਗਰੁੱਪ 06, ਮਸ਼ੀਨਾਂ ਲਈ ਆਨਲਾਇਨ ਅਰਜੀਆਂ ਪ੍ਰਾਪਤ ਹੋਈਆਂ ਸਨ।  ਜਿਨ੍ਹਾਂ ਵਿੱਚੋਂ 310 ਵਿਅਕਤੀਗਤ ਕਿਸਾਨਾਂ ਨੂੰ ਮਸ਼ੀਨਾਂ ਦੇਣ ਦਾ ਟੀਚਾ ਸੀ, ਜਿਸ ਵਿੱਚੋਂ ਉਨ੍ਹਾਂ  ਵੱਲੋਂ ਦਿੱਤੀ ਤਰਜੀਹ ਦੇ ਆਧਾਰ ਤੇ 54 ਸੁਪਰ ਸੀਡਰ ਮਸ਼ੀਨਾਂ ਦਾ ਡਰਾਅ ਕੱਢਿਆ ਗਿਆ। ਇਸ ਤੋਂ ਇਲਾਵਾ ਬਾਕੀ ਮਸ਼ੀਨਾਂ ਦੀਆਂ ਅਰਜੀਆਂ ਮਸ਼ੀਨਾਂ ਟੀਚੇ ਤੋਂ ਘੱਟ ਪ੍ਰਾਪਤ ਹੋਣ ਕਾਰਨ ਯੋਗ ਪਾਏ ਸਾਰੇ ਲਾਭਪਾਤਰੀਆਂ ਨੂੰ ਮਸ਼ੀਨਾਂ ਦਿੱਤੀਆਂ ਗਈਆਂ ਹਨ। ਇਸ ਤਰ੍ਰਾਂ 2 ਬੇਲਰ/ਰੇਕ, 54 ਸੁਪਰ ਸੀਡਰ, 3 ਜੀਰੋ ਟਿੱਲ ਡਰਿੱਲ, 3 ਮਲਚਰ, 1 ਸ਼ਰੱਬ ਕੱਟਰ , 3 ਐਮ.ਬੀ.ਪਲਾਓ , 2 ਚੋਪਰ ਕਮ ਸ਼ਰੈਡਰ, ਸਰਫੇਸ ਸੀਡਰ 1 ਅਤੇ ਇੱਕ ਸਮਾਰਟ ਸੀਡਰ ਦਿੱਤੇ ਗਏ। ਇਸ ਤੋਂ ਇਲਾਵਾ 6 ਕਿਸਾਨ ਗਰੁੱਪਾਂ ਨੂੰ ਉਹਨਾਂ ਦੀ ਮੰਗ ਅਨੁਸਾਰ ਵੱਖ ਵੱਖ ਤਰ੍ਰਾਂ ਦੀਆਂ 41 ਮਸ਼ੀਨਾਂ ਵੀ ਦਿੱਤੀਆਂ ਗਈਆਂ। ਮਸ਼ੀਨਰੀ ਦੇ ਡਰਾਅ ਸਮੇਂ ਡਾ. ਰਮਨ ਕਰੋੜੀਆ ਖੇਤੀਬਾੜੀ ਅਫਸਰ ਮਾਜਰੀ, ਡਾ. ਸੁਭਕਰਨ ਸਿੰਘ ਖੇਤੀਬਾੜੀ ਅਫਸਰ ਖਰੜ, ਡਾ. ਗੁਰਦਿਆਲ ਕੁਮਾਰ ਖੇਤੀਬਾੜੀ ਵਿਕਾਸ ਅਫਸਰ ਖਰੜ, ਸਹਿਕਾਰਤਾ ਵਿਭਾਗ ਦੇ ਪ੍ਰਤੀਨਿਧ ਸ਼੍ਰੀ ਕਰਨਬੀਰ ਸਿੰਘ, ਪੰਚਾਇਤ ਵਿਭਾਗ ਤੋਂ ਸ਼੍ਰੀ ਬਲਜਿੰਦਰ ਸਿੰਘ ਗਰੇਵਾਲ , ਲਖਵਿੰਦਰ ਸਿੰਘ ਜੂਨੀਅਰ ਤਕਨੀਸ਼ੀਅਨ ਅਤੇ ਸੁਪਰ ਸੀਡਰ ਅਪਲਾਈ ਕਰਨ ਵਾਲੇ ਲਗਭਗ 20 ਕਿਸਾਨਾਂ ਨੇ ਭਾਗ ਲਿਆ ਗਿਆ।

Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ