ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ਪਦਮ ਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਸ਼ਾਨਦਾਰ ਕਵੀ ਦਰਬਾਰ

 ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ਪਦਮ ਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਸ਼ਾਨਦਾਰ ਕਵੀ ਦਰਬਾਰ

ਫਿਰੋਜ਼ਪੁਰ 3 ਜੁਲਾਈ (    ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਣਯੋਗ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਡਾਇਰੈਕਟਰ ਭਾਸ਼ਾ ਵਿਭਾਗਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੀ ਯੋਗ ਸਰਪ੍ਰਸਤੀ ਅਧੀਨ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਡਾ. ਜਗਦੀਪ ਸੰਧੂ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਦਫਤਰ ਫ਼ਿਰੋਜ਼ਪੁਰ ਵੱਲੋਂ ਯੁਵਾ ਸਾਹਿਤਕ ਮੰਚ ਅਤੇ ਰੈੱਡ ਰੀਬਨ ਕਲੱਬ, ਐਸ.ਬੀ.ਐਸ ਯੂਨੀਵਰਸਿਟੀ  ਦੇ ਸਹਿਯੋਗ ਨਾਲ ਪਦਮ ਸ਼੍ਰੀ ਸੁਰਜੀਤ ਪਾਤਰ ਦੀ ਨਿੱਘੀ ਯਾਦ ਨੂੰ ਸਮਰਪਿਤ ਨੌਜਵਾਨ ਕਵੀਆਂ ਦਾ ਕਵੀ ਦਰਬਾਰ 'ਜਦੋਂ ਤੱਕ ਲਫ਼ਜ਼ ਜਿਉਂਦੇ ਨੇ ...ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀਫ਼ਿਰੋਜ਼ਪੁਰ ਵਿਖੇ ਕਰਵਾਇਆ ਗਿਆ।

            ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਦੀ ਧੁਨੀ ਤੋਂ ਬਾਅਦ ਹੋਈ। ਇਸ ਸਮਾਗਮ ਵਿਚ ਪੂਰੇ ਪੰਜਾਬ ਵਿੱਚੋਂ ਨੌਜਵਾਨ ਕਵੀਆਂ ਨੇ ਆਪਣੀਆਂ ਕਵਿਤਾਵਾਂ ਪੇਸ਼ ਕਰ ਕੇ ਸਮਾਗਮ ਨੂੰ ਸਫ਼ਲ ਬਣਾਇਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਆਏ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ. ਜਸਵੰਤ ਸਿੰਘ ਬੜੈਚ ਨੇ ਭਾਸ਼ਾ ਵਿਭਾਗਪੰਜਾਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕੇ ਅੱਜ ਨੌਜਵਾਨ ਸ਼ਾਇਰਾਂ ਦੀ ਸ਼ਾਇਰੀ ਸੁਣ ਕੇ ਉਨ੍ਹਾਂ ਨੂੰ ਮਾਣ ਅਤੇ ਤਸੱਲੀ ਮਹਿਸੂਸ ਹੋ ਰਹੀ ਹੈ ਕਿ ਸਾਡੀ ਅਗਲੀ ਪੀੜ੍ਹੀ ਵਿੱਚ ਸੰਵੇਦਨਾ ਅਜੇ ਬਾਕੀ ਹੈ। ਉਨ੍ਹਾਂ ਨੇ ਨੌਜਵਾਨ ਸ਼ਾਇਰਾਂ ਨੂੰ ਵਧਾਈ ਦਿੰਦਿਆਂ ਕਿਹਾ ਕੇ ਉਨ੍ਹਾਂ ਨੂੰ ਜਿੱਥੇ ਇਕ ਵੱਡੀ ਸਾਹਿਤਕ ਹਸਤੀ ਦੀ ਯਾਦ ਵਿੱਚ ਹੋ ਰਹੇ ਸਮਾਗਮ ਵਿੱਚ ਕਵਿਤਾ ਪੇਸ਼ ਕਰਨ ਦਾ ਮੌਕਾ ਮਿਲਿਆ ਉੱਥੇ ਇਹ ਵੀ ਮਾਣ ਵਾਲੀ ਗੱਲ ਹੈ ਕੇ ਉਨ੍ਹਾਂ ਨੇ ਅੱਜ ਸ਼ਹੀਦਾਂ ਦੀ ਧਰਤੀ ਫ਼ਿਰੋਜ਼ਪੁਰ ਵਿਖੇ ਆਪਣਾ ਕਲਾਮ ਪੇਸ਼ ਕੀਤਾ।

            ਇਸ ਤੋਂ ਬਾਅਦ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸੰਧੂ ਵਲੋਂ ਆਏ ਹੋਏ ਮਹਿਮਾਨਾਂ ਦੀ ਜਾਣ-ਪਹਿਚਾਣ ਕਰਵਾਉਦਿਆਂ ਸਵਾਗਤ ਕੀਤਾ ਗਿਆ ਅਤੇ ਸਮੁੱਚੇ ਪੰਜਾਬ ਵਿਚੋਂ ਆਏ ਹੋਏ ਕਵੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕੇ ਪੰਜਾਬ ਦੀ ਅਗਲੀ ਪੀੜ੍ਹੀ ਦੀਆਂ ਪੁੰਗਰਦੀਆਂ ਕਲਮਾਂ ਦੇ ਕਲਾਮ ਨੂੰ ਸੁਣਨ ਦਾ ਮੌਕਾ ਮਿਲਿਆ ਹੈ। ਪਦਮ ਸ਼੍ਰੀ ਸੁਰਜੀਤ ਪਾਤਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸ਼ਾਇਰੀ ਜਿੱਥੇ ਪੰਜਾਬ ਦਾ ਮਾਣ ਹੈਉੱਥੇ ਉਹਨਾਂ ਦੀ ਸ਼ਖਸ਼ੀਅਤ ਵੀ ਉਸੇ ਮਾਣ ਦੇ ਹਾਣ ਦੀ ਹੈ। ਉਨ੍ਹਾਂ ਦਾ ਚਲੇ ਜਾਣਾ ਸਾਹਿਤਕ ਜਗਤ ਲਈ ਹੀ ਘਾਟਾ ਨਹੀਂ ਸਗੋਂ ਇਹ ਪੰਜਾਬ ਅਤੇ ਪੰਜਾਬੀਅਤ ਲਈ ਇੱਕ ਵੱਡਾ ਖਲਾਅ ਹੈ। ਉਹਨਾਂ ਨੇ ਸਮਾਗਮ ਨੂੰ ਸਫ਼ਲ ਬਨਉਣ ਵਿਚ ਯੁਵਾ ਸਾਹਿਤਕ ਮੰਚ ਅਤੇ ਰੈੱਡ ਰੀਬਨ ਕਲੱਬ ਦੇ ਅਹੁਦੇਦਾਰਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।      ਆਪਣੇ ਪ੍ਰਧਾਨਗੀ ਭਾਸ਼ਣ ਵਿਚ ਸੰਬੋਧਨ ਕਰਦਿਆਂ ਸ਼ਾਇਰ ਹਰਮੀਤ ਵਿਦਿਆਰਥੀ ਨੇ ਕਿਹਾ ਕਿ ਸੁਰਜੀਤ ਪਾਤਰ ਨੇ ਕਲਮ ਰਾਹੀਂ ਸਾਨੂੰ ਚੰਗਾ ਸਾਹਿਤ ਸੁਨਣ ਅਤੇ ਪੜ੍ਹਣ ਦੀ ਸੂਝ ਦਿੱਤੀ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਆਏ ਪ੍ਰੋ. ਕੁਲਦੀਪ ਸਿੰਘ ਨੇ ਕਵੀ ਦਰਬਾਰ ਦੀਆਂ ਮਿਆਰੀ ਰਚਨਾਵਾਂ ਸੁਣਨ ਤੋਂ ਬਾਅਦ ਮਾਣ ਨਾਲ ਕਿਹਾ ਕਿ ਹੁਣ ਸ਼ਾਇਰੀ ਦਾ ਭਵਿੱਖ ਸੁਨਹਿਰਾ ਹੈ। ਵਿਸ਼ੇਸ ਮਹਿਮਾਨ ਵਜੋਂ ਆਏ ਸ. ਗੁਰਪ੍ਰੀਤ ਸਿੰਘ ਛਾਬੜਾ ਨੇ ਨੌਜਵਾਨ ਸ਼ਾਇਰਾਂ ਦੀ ਸ਼ਾਇਰੀ ਦੀ ਪ੍ਰਸ਼ੰਸਾ ਕੀਤੀ ਅਤੇ ਆਪਣੀਆਂ ਰਚਨਾਵਾਂ ਵੀ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ। ਇਸ ਕਵੀ ਦਰਬਾਰ ਵਿੱਚ ਨੌਜਵਾਨ ਸ਼ਾਇਰ ਵਰਿੰਦਰ ਔਲਖਸੰਦੀਪ ਔਲਖਰੀਤ ਨਿਆਬਬੰਟੀ ਝਾੜੋਂਅੰਜਲੀ ਬੰਗਾਮਨੀ ਖਾਨਸਨੀ ਪੱਖੋ ਕੇਸਾਗਰਦੀਪਕੈਲੀਕੇਵਲ ਕ੍ਰਾਂਤੀ,ਰਣਜੀਤਅਨਵਰਰੋਮੀ ਸਿੱਧੂਸੋਹਬਤ ਮੀਤਦੀਪੀਮਨਦੀਪ ਬਲੇਰਜਸਮਨਮੀਤ ਰਾਮਗੜ੍ਹੀਆ,ਹਰਮਨ ਖਹਿਰਾ ਅਤੇ ਹੈਰੀ ਭੋਲੂਵਾਲੀਆ ਨੇ ਸ਼ਾਇਰੀ ਦਾ ਐਸਾ ਰੰਗ ਬਣਿਆ ਕਿ ਸਰੋਤੇ ਝੂੰਮਣ ਲੱਗ ਪਏ।

            ਇਸ ਮੌਕੇ ਉੱਘੇ ਗਾਇਕ ਬਲਕਾਰ ਗਿੱਲ ਨੇ ਸੁਰਜੀਤ ਪਾਤਰ ਜੀ ਦੀ ਰਚਨਾ 'ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂਤਰੁੰਨਮ ਵਿਚ ਪੇਸ਼ ਕਰ ਕੇ ਸਮਾਗਮ ਨੂੰ ਸਿਖ਼ਰ 'ਤੇ ਪਹੁੰਚਾ ਦਿੱਤਾ। ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਰਜਿਸਟਰਾਰ ਡਾ. ਗਗਨਪ੍ਰੀਤ ਸਿੰਘ ਅਰਨੇਜਾਯੁਵਾ ਸਾਹਿਤਕ ਮੰਚ ਦੇ ਅਹੁਦੇਦਾਰ ਹਜੂਰ ਸਿੰਘਰਸ਼ਪਾਲ ਦਇਆ ਸਿੰਘਅਨਵਰਸਾਗਰ ਦੀਪਵਰਿੰਦਰ ਸਿੰਘਸੁਦਿਪਤ ਬਹਿਰਾ ਅਤੇ ਰੈੱਡ ਰੀਬਨ ਕਲੱਬ ਦੇ ਨੋਡਲ ਅਫ਼ਸਰ ਸ.ਗੁਰਪ੍ਰੀਤ ਸਿੰਘਗੁਰਜੀਵਨ ਸਿੰਘਅਮਰਜੀਤ ਸਿੰਘਯਸ਼ਪਾਲਅਭਿਨੀਤਵਰਿੰਦਰ ਸ਼ਹਿਬਾਜ਼ ਅਤੇ ਅੰਸ਼ ਸ਼ਰਮਾ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ 'ਤੇ ਹਰੀਸ਼ ਮੋਂਗਾਮਹਿੰਦਰ ਸਿੰਘਜਗਦੀਪ ਸਿੰਘ ਮਾਂਗਟ ਤੋਂ ਇਲਾਵਾ ਬਹੁਤ ਸਾਰੇ ਲੇਖਕ ਅਤੇ ਸਾਹਿਤ ਪ੍ਰੇਮੀ ਹਾਜ਼ਰ ਸਨ। ਜ਼ਿਲ੍ਹਾ ਭਾਸ਼ਾ ਦਫ਼ਤਰਫਿਰੋਜ਼ਪੁਰ ਤੋਂ ਖੋਜ ਅਫ਼ਸਰ ਦਲਜੀਤ ਸਿੰਘਸੀਨੀਅਰ ਸਹਾਇਕ ਰਮਨ ਕੁਮਾਰਰਵੀ ਕੁਮਾਰ ਅਤੇ ਦੀਪਕ ਵੀ ਹਾਜ਼ਰ ਸਨ।

Tags:

Advertisement

Latest News

ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ
Uttarakhand, 08 July,2024,(Azad Soch News):- ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਦੇਸ਼ ਦੇ ਕਈ ਇਲਾਕਿਆਂ 'ਚ ਸਥਿਤੀ ਖਰਾਬ ਹੋ ਗਈ ਹੈ,ਉੱਤਰਾਖੰਡ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ
ਪ੍ਰਸ਼ਾਸਨ ਵੱਲੋਂ ਪਿੰਡ ਖਿਓ ਵਾਲੀ ਢਾਬ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ