ਪਿੰਡ ਰਾਮਸਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ 1 ਕਰੋੜ 71 ਲੱਖ 43 ਹਜਾਰ ਰੁਪਏ ਦੀ ਗ੍ਰਾਂਟ ਜਾਰੀ

ਪਿੰਡ ਰਾਮਸਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ 1 ਕਰੋੜ 71 ਲੱਖ 43 ਹਜਾਰ ਰੁਪਏ ਦੀ ਗ੍ਰਾਂਟ ਜਾਰੀ

ਫਾਜ਼ਿਲਕਾ, 13 ਦਸੰਬਰ

ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕਾ ਬੱਲੂਆਣਾ ਦੇ ਪਿੰਡ ਰਾਮਸਰਾ ਦੇ ਸਕੂਲ ਆਫ ਐਮਿਨੈਸ ਵਿਚ ਕਾਰਵਾ ਹੇ ਹੁਨਰ ਪ੍ਰੋਗਰਾਮ ਵਿਖੇ ਸਿਰਕਤ ਕੀਤੀ ਇਸ ਦੇ ਨਾਲ ਹੀ ਸਕੂਲ ਦੇ ਵਿਕਾਸ ਕਾਰਜਾ ਲਈ 2 ਕਰੋੜ 58 ਲੱਖ 38 ਹਜਾਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ 1 ਕਰੋੜ 71 ਲੱਖ 43 ਹਜਾਰ ਰੁਪਏ ਦੀ ਗ੍ਰਾਂਟ ਦਿੱਤੀ

ਵਿਧਾਇਕ ਸ੍ਰੀ ਗੋਲਡੀ ਮੁਸਾਫਿਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਦੇ ਪੱਧਰ ਨੂੰ ਉਚਾ ਚੁੱਕਣ ਲਈ ਨਵੇ ਨਵੇਂ ਵਿਕਾਸ ਪ੍ਰੋਜੈਕਟ ਉਲੀਕ ਰਹੀ ਹੈ ਤਾਂ ਜੋ ਬਚਿਆਂ ਨੂੰ ਸਮੇਂ ਦੇ ਅਨੁਸਾਰ ਸਿਖਿਆ ਢਾਂਚੇ ਨਾਲ ਜੋੜਿਆ ਜਾ ਸਕੇ ਤੇ ਤਕਨੀਕੀ ਯੁਗ ਵਿਚ ਵੱਖ-ਵੱਖ ਆਧੁਨਿਕ ਸਹੂਲਤਾਂ ਰਾਹੀਂ ਬਚਿਆਂ ਨੂੰ ਸਿਖਿਆ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਦਿਆਂ ਸਰਕਾਰੀ ਸਕੂਲਾਂ ਦੀ ਨੁਹਾਰ ਨੂੰ ਬਦਲਿਆ ਜਾ ਰਿਹਾ ਹੈ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਗ੍ਰਾਂਟਾਂ ਦੀ ਵਰਤੋਂ ਨਾਲ ਸਕੂਲਾਂ ਵਿਚ ਸੁਧਾਰ ਕੀਤਾ ਜਾ ਰਿਹਾ ਹੈ ਤਾਂ ਜੋ ਬਚਿਆਂ ਨੂੰ ਸਿਖਿਆ ਪੱਖੋਂ ਕੋਈ ਪ੍ਰੇਸ਼ਾਨੀ ਨਾ ਆਵੇ।

ਸ੍ਰੀ ਅਮਨਦੀਪ ਸਿੰਘ ਗੋਲਡੀ ਨੇ ਬਚਿਆ ਨੂੰ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਚਿਆਂ ਦੇ ਵਿਕਾਸ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਬਚੇ ਵੀ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਹਾਸਲ ਕਰਨ ਅਤੇ ਆਪਣੇ ਅਧਿਆਪਕਾਂ ਨੂੰ ਆਪਣੇ ਸੁਝਾਅ ਦੇਣ ਕਿ ਸਕੂਲਾਂ ਦੇ ਵਿਕਾਸ ਵਿਚ ਹੋਰ ਨਵਾਂ ਕੁਝ ਕਿ ਕੀਤਾ ਜਾ ਸਕਦਾ ਹੈ ਤਾਂ ਜੋ ਮੌਜੂਦਾ ਸਰਕਾਰ ਸਿਖਿਆ ਦੇ ਪ੍ਰਸਾਰ ਵਿਚ ਹੋਰ ਵਾਧਾ ਕਰ ਸਕੇ।

ਇਸ ਮੌਕੇ ਸਕੂਲ ਦੇ ਅਧਿਆਪਕ, ਬੱਚੇ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।

Tags:

Advertisement

Latest News

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ...
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ
ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ