ਪਿੰਡ ਸੈਂਟਰ ਟਾਹਲੀ ਵਾਲਾ ਬੋਦਲਾ ਵਿਖੇ ਮਲੇਰੀਆ ਕੈਂਪ ਲਗਾਇਆ

ਪਿੰਡ ਸੈਂਟਰ ਟਾਹਲੀ ਵਾਲਾ ਬੋਦਲਾ ਵਿਖੇ ਮਲੇਰੀਆ ਕੈਂਪ ਲਗਾਇਆ

ਫਾਜ਼ਿਲਕਾ, 21 ਜੂਨ

ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਪਿੰਡ ਸੈਂਟਰ ਟਾਹਲੀ ਵਾਲਾ ਬੋਦਲਾ ਵਿਖੇ ਮਲੇਰੀਆ ਕੈਂਪ ਲਗਾਇਆ ਗਿਆ।

ਇਸ ਮੌਕੇ ਐਸ ਆਈ ਕੰਵਲਜੀਤ ਸਿੰਘ ਬਰਾੜ ਨੇ ਇਕੱਠੇ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ । ਇਹ ਮੱਛਰ ਖੜੇ ਸਾਫ ਅਤੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਹ ਮਾਦਾ ਐਨੋਫਲੀਜ ਮੱਛਰ ਰਾਤ ਸਮੇਂ ਕੱਟਦਾ ਹੈ। ਮਲੇਰੀਆ ਦੇ ਲੱਛਣ ਤੇਜ ਬੁਖਾਰਸਿਰ ਦਰਦਘਬਰਾਹਟ ਉਲਟੀਆਂਕਾਂਬਾ ਲੱਗਣਾ ਬੁਖਾਰ ਉਤਰਨ ਤੇ ਸਰੀਰ ਨੂੰ ਪਸੀਨਾ ਆਉਂਦਾ ਹੈ। ਮਲੇਰੀਆ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ।

ਇਸ ਮੌਕੇ ਸਿਹਤ ਕਰਮਚਾਰੀ ਬਲਦੇਵ ਰਾਜ ਨੇ ਦੱਸਿਆ ਕਿ ਖੜ੍ਹੇ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਸਾਫ਼ ਪਾਣੀ ਦੇ ਸੋਮਿਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ। ਸੌਣ ਸਮੇਂ ਮੱਛਰ ਜਾਲੀ ਦੀ ਵਰਤੋਂ ਕੀਤੀ ਜਾਵੇ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਸਮੂਹ ਪਿੰਡ ਵਾਸੀ ਹਾਜ਼ਰ ਸਨ।

Tags:

Advertisement

Latest News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਰੂਸ ਯਾਤਰਾ ਅੱਜ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਰੂਸ ਯਾਤਰਾ ਅੱਜ ਤੋਂ
New Delhi,08 July,2024,(Azad Soch News):- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਦੇ ਸੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 22ਵੇਂ...
ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ