10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦੀਆਂ ਤਿਆਰੀਆਂ ਨੂੰ ਲੈ ਕੇ ਹੋਈ ਅਧਿਕਾਰੀਆਂ ਦੀ ਮੀਟਿੰਗ

10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦੀਆਂ ਤਿਆਰੀਆਂ ਨੂੰ ਲੈ ਕੇ ਹੋਈ ਅਧਿਕਾਰੀਆਂ ਦੀ ਮੀਟਿੰਗ

ਹੁਸ਼ਿਆਰਪੁਰ, 16 ਅਪ੍ਰੈਲ:

         ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਦਿਲਬਾਗ ਸਿੰਘ ਜੌਹਲ ਵਲੋ ਸਮੂਹ ਜੂਡੀਸ਼ੀਅਲ ਜੱਜ ਸਹਿਬਾਨ ਨਾਲ 10 ਮਈ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ ਗਈ ਅਤੇ ਇਸ ਲੋਕ ਅਦਾਲਤ ਵਿੱਚ ਰੱਖੇ ਜਾਣ ਵਾਲੇ ਕੇਸਾਂ ਦਾ ਵੱਧ ਤੇ ਵੱਧ ਨਿਪਟਾਰਾ ਕਰਨ ਲਈ ਦਿਸ਼ਾਂ ਨਿਰਦੇਸ਼ ਦਿੱਤੇ ਗਏ। ਮੀਡੀਏਸ਼ਨ ਸੈਂਟਰ ਵਿੱਚ ਭੇਜੇ ਜਾਣ ਵਾਲੇ ਕੇਸਾਂ ਬਾਰੇ ਕਿਹਾ ਗਿਆ ਕਿ ਜਿਹੜੇ ਕੇਸਾਂ ਵਿੱਚ ਰਾਜੀਨਾਮਾ ਹੋਣਾ ਹੋਵੇ, ਉਹ ਕੇਸ ਮੀਡੀਏਸ਼ਨ ਲਈ ਭੇਜੇ ਜਾਣ, ਨਾਲ ਹੀ ਰਿਮਾਂਡ ਸਟੇਜ ‘ਤੇ ਕੇਸਾਂ ਵਿੱਚ ਪ੍ਰਾਈਵੇਟ ਜਾਂ ਸਰਕਾਰੀ ਵਕੀਲ ਹੋਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਵਿਖੇ ਸਥਾਪਿਤ ਕੀਤੇ ਗਏ ਲੀਗਲ ਏਡ ਕਾਊਂਸਲ ਸਿਸਟਮ ਦਫ਼ਤਰ ਬਾਰੇ ਚਾਨਣਾ ਪਾਇਆ ਅਤੇ ਦੱਸਿਆ ਕਿ ਇਸ ਵਿੱਚ ਨਿਯੁਕਤ ਕੀਤੇ ਗਏ ਚੀਫ, ਡਿਪਟੀ ਅਤੇ ਸਹਾਇਕ ਲੀਗਲ ਏਡ ਕਾਊਂਸਲ ਦੋਸ਼ੀ ਦੇ ਕੇਸਾਂ ਦੀ ਪੈਰਵਾਈ ਕਰਨਗੇ ਅਤੇ ਮੁਦੱਈ ਤੇ ਵਿਕਟਮ ਦੇ ਕੇਸਾਂ ਵਿੱਚ ਪੈਨਲ ਦੇ ਵਕੀਲਾਂ ਵਲੋ ਪੈਰਵਾਈ ਕੀਤੀ ਜਾਵੇਗੀ

        ਇਸੇ ਤਹਿਤ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿੱਚ ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਰਾਜ ਪਾਲ ਰਾਵਲ ਵਲੋਂ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ’ਤੇ 10 ਮਈ 2025 ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਬੈਂਕ ਮੈਨੇਜਰਾਂ ਨਾਲ ਨਵੇਂ ਜ਼ਿਲ੍ਹਾ ਅਤੇ ਸੈਸ਼ਨਜ ਕੋਰਟ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਪ੍ਰੀ- ਲਿਟਿਗੇਟਿਵ ਕੇਸਾਂ ਬਾਰੇ ਬੈਂਕ ਮੇਨੈਜਰਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਇਸ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ ਤਾਂ ਜੋ ਜਨਤਾ ਨੂੰ ਇਸ ਲੋਕ ਅਦਾਲਤ ਦਾ ਲਾਭ ਮਿਲ ਸਕੇ। ਉਨ੍ਹਾਂ ਬੀ.ਡੀ.ਪੀ.ਓਜ਼ ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ ਦੌਰਾਨ ਪਿੰਡਾਂ ਵਿੱਚ ਵੱਧ ਤੋਂ ਵੱਧ ਤੋਂ ਪਬਲੀਸਿਟੀ ਕਰਨ ਲਈ ਨਿਰਦੇਸ਼ ਦਿੱਤੇ ਗਏ।

 

        ਇਸ ਤੋਂ ਇਲਾਵਾ ਸੀ.ਜੇ.ਐਮ ਵਲੋਂ 10 ਮਈ ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਟ੍ਰੈਫਿਕ ਇੰਨਚਾਰਜ ਨੂੰ ਇਸ ਲੋਕ ਅਦਾਲਤ ਰਾਹੀ ਪੈਡਿੰਗ ਚਲਾਨਾ ਨੂੰ ਭੁਗਤਾਉਣ ਲਈ ਕੋਰਟਾਂ ਵਿੱਚ ਦੇਣ ਦੇ ਨਿਰਦੇਸ਼ ਦਿੱਤੇ ਗਏ ਅਤੇ ਪਰਮਜੀਤ ਸਿੰਘ ਐਮ.ਐਚ ਸੀ. ਨੂੰ ਵੱਧ ਤੋਂ ਵੱਧ ਚਲਾਨਾਂ ਨੂੰ ਲੋਕ ਅਦਾਲਤ ਵਿੱਚ ਲਗਾਉਣ ਲਈ ਕਿਹਾ ਗਿਆ। ਬਿਜਲੀ ਵਿਭਾਗ ਦੇ ਐਕਸੀਅਨ ਨਾਲ ਕੇਸਾਂ ਬਾਰੇ ਚਰਚਾ ਕੀਤੀ ਗਈ। ਜ਼ਿਲ੍ਹਾ ਕੰਨਜੂਮਰ ਡਿਸਪਿਊਟ ਰੈਡਰੈਸਲ ਕਮਿਸ਼ਨ ਹੁਸ਼ਿਆਰਪੁਰ ਦੇ ਮੈਂਬਰ ਪ੍ਰੇਮ ਸਿੰਘ ਸਲਾਰੀਆ ਅਤੇ ਬੀ.ਐਸ.ਐਨ.ਐਲ. ਜੂਨੀਅਰ ਅਸਿਟੈਂਟ ਅਫਸਰ ਰਣਜੀਤ ਸਿੰਘ, ਇੰਸੋਰੈਂਸ ਕੰਪਨੀ ਦੇ ਹਰਦੀਪ ਸਿੰਘ, ਗਗਨਦੀਪ ਸਿੰਘ, ਮੋਹਿਤ ਕੁਮਾਰ ਅਤੇ ਦੀਪਕ ਕੁਮਾਰ ਅਸਿਸਟੈਂਟ/ਡਵੀਜਨਲ ਮੈਨੇਜਰ ਅਫਸਰਾਂ ਨਾਲ ਮੀਟਿੰਗ ਕੀਤੀ ਗਈ,ਇਸ ਮੀਟਿੰਗ ਦੌਰਾਨ 10 ਮਈ ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਲਗਾਉਣ ਲਈ ਕਿਹਾ ਗਿਆ।

Tags:

Advertisement

Latest News

IPL 2025: ਮੀਂਹ ਨੇ ਧੋਇਆ ਦਿੱਲੀ ਕੈਪੀਟਲਜ਼ ਬਨਾਮ ਸਨਰਾਈਜ਼ਰਜ਼ ਹੈਦਰਾਬਾਦ ਮੈਚ IPL 2025: ਮੀਂਹ ਨੇ ਧੋਇਆ ਦਿੱਲੀ ਕੈਪੀਟਲਜ਼ ਬਨਾਮ ਸਨਰਾਈਜ਼ਰਜ਼ ਹੈਦਰਾਬਾਦ ਮੈਚ
HYDERABAD, 06,MAY,2025,(Azad Soch News):-  ਆਈਪੀਐਲ 2025 ਦੇ 55ਵੇਂ ਮੈਚ ਵਿੱਚ, ਸਨਰਾਈਜ਼ਰਜ਼ ਹੈਦਰਾਬਾਦ ਅਤੇ ਦਿੱਲੀ ਕੈਪੀਟਲਜ਼ (Delhi Capitals) ਆਹਮੋ-ਸਾਹਮਣੇ ਹੋਏ, ਇਹ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-05-2025 ਅੰਗ 654
ਬੀ.ਬੀ.ਐਮ.ਬੀ. ਦਾ ਗਠਨ ਪਿਛਲੀਆਂ ਸਰਕਾਰਾਂ ਦੀ ਇਤਿਹਾਸਕ ਗਲਤੀ -ਹਰਜੋਤ ਬੈਂਸ
ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਦਰਿਆਈ ਪਾਣੀਆਂ ’ਤੇ ਬੀ.ਬੀ.ਐਮ.ਬੀ. ਦੇ ਕਿਸੇ ਵੀ ਹੁਕਮ ਨੂੰ ਨਾ ਮੰਨਣ ਦਾ ਇਤਿਹਾਸਕ ਮਤਾ ਪਾਸ
50 ਸਾਲਾਂ ਦੇ ਅਰਸੇ ਬਾਅਦ ਮਲੋਟ ਦੀਆਂ ਟੇਲਾਂ ਤੱਕ ਪਹੂੰਚਿਆ ਨਹਿਰੀ ਪਾਣੀ; ਪੰਜਾਬ ਦੀ ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਕੀਤਾ ਸੱਚ :- ਡਾ ਬਲਜੀਤ ਕੌਰ
ਪੰਜਾਬ ਨੇ ਖਿੱਚੀ ਲਕੀਰ: ਜਲ ਸਰੋਤ ਮੰਤਰੀ ਨੇ ਬੀ.ਬੀ.ਐਮ.ਬੀ. 'ਤੇ ਸਾਧਿਆ ਨਿਸ਼ਾਨਾ, ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਕੋਰੀ ਨਾਂਹ
’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਘਰ ਤੱਕ ਪਹੁੰਚਾਏਗੀ ਨਸ਼ਾ ਮੁਕਤੀ ਯਾਤਰਾ : ਆਸ਼ਿਕਾ ਜੈਨ