ਵੱਖ-ਵੱਖ ਸਕੀਮਾਂ ਦੇ ਕਰਜਾ ਕੇਸਾਂ ਦੀ ਮੰਨਜੂਰੀ ਸਬੰਧੀ ਜ਼ਿਲਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ
.jpg)
ਫ਼ਰੀਦਕੋਟ 31 ਜਨਵਰੀ,2025
ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ (
ਮੀਟਿੰਗ ਵਿੱਚ ਸ੍ਰੀਮਤੀ,ਦਲਜੀਤ ਕੌਰ ਸਿੱਧੂ ਜਿਲ੍ਹਾ ਮੈਨੇਜਰ ਪੰਜਾਬ ਐਸ.ਸੀ.ਐਫ.ਸੀ, ਫਰੀਦਕੋਟ ਵੱਲੋਂ ਮੀਟਿੰਗ ਦਾ ਏਜੰਡਾ ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਵਿੱਚ ਰੱਖਿਆ ਗਿਆ। ਮੀਟਿੰਗ ਵਿੱਚ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਲਈ ਪੰਜਾਬ ਸਰਕਾਰ ਦੇ ਐਸ.ਸੀ.ਐਫ.ਸੀ ਅਦਾਰੇ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜਗਾਰ/ ਸਹਾਇਕ ਧੰਦਿਆਂ ਲਈ ਕਰਜੇ ਦੀਆਂ ਸਕੀਮਾਂ ਤਹਿਤ 9 ਕੇਸ ਸਿੱਧਾ ਕਰਜਾ ਸਕੀਮ ਅਧੀਨ ਜਿਨ੍ਹਾਂ ਦੀ ਰਕਮ 22,00,000 ਰੁ( ਬਾਈ ਲੱਖ ਰੁਪਏ) ਅਤੇ 23 ਕੇਸ ਬੈਂਕ ਟਾਈ ਅੱਪ ਸਕੀਮ ਅਧੀਨ ਜਿਨ੍ਹਾਂ ਦੀ ਰਕਮ 23,19,000 ਰੁ(ਤੇਈ ਲੱਖ ਉੱਨੀ ਹਜਾਰ ਰੁਪਏ) ਜਿਸ ਵਿੱਚ 11,59,500 ਰੁ ਦੀ ਸਬਸਿਡੀ ਮੰਨਜੂਰ ਕੀਤੀ ਗਈ।
ਮੀਟਿੰਗ ਦੌਰਾਨ ਚੇਅਰਮੈਨ ਜਿਲ੍ਹਾ ਸਕਰੀਨਿੰਗ ਕਮੇਟੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਗਿਆ ਕਿ ਅਨੁਸੂਚਿਤ ਜਾਤੀਆਂ ਦੇ ਆਰਥਿਕ ਵਿਕਾਸ ਸਬੰਧੀ ਵੱਖ-ਵੱਖ ਕਿੱਤਿਆਂ ਸਬੰਧੀ ਕੰਮ ਸ਼ੁਰੂ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਸਕੀਮਾਂ ਦਾ ਲਾਭ ਦੁਆਇਆ ਜਾ ਸਕੇ।
ਮੀਟਿੰਗ ਵਿੱਚ ਜਿਲ੍ਹਾ ਲੀਡ ਬੈਂਕ ਅਫਸਰ, ਜਿਲ੍ਹਾ ਉਦਯੋਗ ਕੇਂਦਰ ਅਤੇ ਉੱਪ-ਅਰਥ ਅਤੇ ਅੰਕੜਾ ਸਲਾਹਕਾਰ ਅਫਸਰ ਦੇ ਨੁਮਾਇੰਦੇ ਹਾਜਰ ਸਨ।
Related Posts
Latest News
