ਰੋਡ ਸੇਫਟੀ ਜਾਗਰੂਕਤਾ ਲਈ ਨੁਕੜ ਮੀਟਿੰਗ ਕੀਤੀ ਗਈ

ਰੋਡ ਸੇਫਟੀ ਜਾਗਰੂਕਤਾ ਲਈ ਨੁਕੜ ਮੀਟਿੰਗ ਕੀਤੀ ਗਈ

ਫ਼ਰੀਦਕੋਟ 18 ਜਨਵਰੀ,2025
 
ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਅਤੇ ਜ਼ਿਲਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ, ਦੇ ਦਿਸ਼ਾ ਨਿਰਦੇਸ਼ਾ ਹੇਠ ਰੋਡ ਸੇਫਟੀ ਜਾਗਰੂਕਤਾ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਟਰੱਕ ਯੂਨੀਅਨ ਫਰੀਦਕੋਟ ਵਿਖੇ ਨੁਕੜ ਮੀਟਿੰਗ ਕੀਤੀ  ਗਈ । 
 
ਸਹਾਇਕ ਟਰਾਂਸਪੋਰਟ ਅਫਸਰ ਸ.ਜਸਵਿੰਦਰ ਸਿੰਘ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੋ ਪਹੀਆ ਵਾਹਨ ਚਲਾਉਣ ਲਈ ਹੈਲਮਟ ਅਤੇ ਚਾਰ ਪਹੀਆ ਵਾਹਨ ਚਲਾਉਣ ਲਈ ਬੈਲਟ ਲਗਾਉਣ ਨਾਲ ਕਾਫੀ ਹੱਦ ਤੱਕ ਗੰਭੀਰ ਸੱਟਾਂ ਤੋਂ ਬਚਿਆ ਜਾ ਸਕਦਾ ਹੈ। 
 
ਇਸ ਮੌਕੇ ਜਾਣਕਾਰੀ ਦਿੰਦਿਆ ਜਿਲਾ ਟ੍ਰੈਫਿਕ ਇੰਚਾਰਜ ਵਕੀਲ ਸਿੰਘ ਨੇ ਟਰਾਂਸਪੋਟਰਾਂ ਨੂੰ ਕਿਹਾ ਕਿ ਕਿ ਧੁੰਦ ਦੇ ਸੀਜਨ ਦੌਰਾਨ ਵਹੀਕਲ ਨਾ ਤਾ ਓਵਰਲੋਡ ਹੋਣ ਤੇ ਨਾ ਹੀ ਓਵਰਸਪੀਡ ਹੋਣ ਖਾਸ ਕਰਕੇ ਵੱਡੇ ਵਹੀਕਲਾਂ ਨੈਸ਼ਨਲ ਹਾਈਵੇ ਸੜਕਾਂ ਉਪਰ ਖੱਬੇ ਪਾਸੇ ਚਲਾਣੇ ਜਾਣ ਤੇ ਰੋਡ ਸੇਫਟੀ ਸਬੰਧੀ ਨਿਯਮਾਂ ਦੀ ਪਾਲਣਾ ਕੀਤੀ ਜਾਵੇ ।
 
ਇਸ ਮੌਕੇ ਟਰਾਂਸਪੋਰਟ ਵਿਭਾਗ ਵੱਲੋ ਗੁਰਪ੍ਰੀਤ ਸਿੰਘ ਖਹਿਰਾ, ਲਵਜਿੰਦਰ ਸਿੰਘ ਅਤੇ ਜਿਲਾ ਟ੍ਰੈਫਿਕ ਪੁਲਿਸ ਵੱਲੋ ਏਐਸਆਈ ਸੁਖਮੰਦਰ ਸਿੰਘ, ਕੁਲਵੰਤ ਸਿੰਘ ਹਾਜਰ ਸਨ ।
Tags:

Advertisement

Latest News

ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ
Chandigarh,18 JAN,2025,(Azad Soch News):- ਚੰਡੀਗੜ੍ਹ ਦੇ ਸਕੂਲਾਂ 'ਚ ਠੰਡ ਕਾਰਨ ਪਹਿਲਾਂ ਤੋਂ ਬਦਲੇ ਗਏ ਸਮੇਂ ਨੂੰ ਅੱਗੇ ਵਧਾ ਦਿੱਤਾ ਗਿਆ...
ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ
ਜਲੰਧਰ ਛਾਉਣੀ 'ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ
ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਵਿਧਾਇਕ ਮਾਲੇਰਕੋਟਲਾ ਨੇ 03 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਕਫ਼ ਬੋਰਡ ਵੱਲੋਂ ਉਸਾਰੇ ਜਾਣ ਵਾਲੇ "ਈਦਗਾਹ ਪਬਲਿਕ ਸਕੂਲ" ਦਾ ਨੀਂਹ ਪੱਥਰ ਰੱਖਿਆ