ਵਿਧਾਇਕ ਛੀਨਾ ਦੀ ਪ੍ਰਧਾਨਗੀ ਹੇਠ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ

ਵਿਧਾਇਕ ਛੀਨਾ ਦੀ ਪ੍ਰਧਾਨਗੀ ਹੇਠ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ

ਲੁਧਿਆਣਾ, 11 ਨਵੰਬਰ (000) - ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੀ ਪ੍ਰਧਾਨਗੀ ਹੇਠ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ ਹੋਈ ਜਿਸ ਵਿੱਚ ਹਲਕੇ ਦੇ ਵਸਨੀਕਾਂ ਨੂੰ ਸਾਫ ਪਾਣੀ ਦੀ ਸਪਲਾਈ, ਸੀਵਰੇਜ ਅਤੇ ਬਿਜਲੀ ਸਬੰਧੀ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋ ਤੋਂ ਇਲਵਾ ਵੱਖ-ਵੱਖ ਬਰਾਂਚਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਛੀਨਾ ਵੱਲੋਂ ਨਿਗਮ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਆਮ ਲੋਕਾਂ ਦੀ ਬਿਜਲੀ ਅਤੇ ਪਾਣੀ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈ ਕੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਦੱਖਣੀ ਦੇ ਵਸਨੀਕਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਜਿੱਥੇ ਕਿਤੇ ਵੀ ਪਾਣੀ, ਸੀਵਰੇਜ ਅਤੇ ਬਿਜਲੀ ਦੀ ਸਮੱਸਿਆ ਹੈ, ਉਸ ਨੂੰ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਕਾਰਜਸ਼ੈਲੀ ਵਿੱਚ ਹੋਰ ਸੁਧਾਰ ਕਰਨ ਲਈ ਵੀ ਕਿਹਾ।

ਇਸ ਮੌਕੇ 'ਆਪ' ਪਾਰਟੀ ਦੇ ਹਲਕਾ ਇੰਚਾਰਜ, ਵਾਰਡ ਪ੍ਰਧਾਨ ਤੇ ਹੋਰ ਸਾਥੀ ਵੀ ਮੌਜੂਦ ਸਨ। 

 
 
Tags:

Advertisement

Latest News

ਸਰਕਾਰੀ ਆਈਟੀ ਆਈ ਰਣਜੀਤ ਐਵਨਿਊ ਅੰਮ੍ਰਿਤਸਰ ਵਿਖੇ ਇੰਸਟੀਚਿਊਟ ਮੈਨੇਜਮੈਂਟ ਕਮੇਟੀ ਦਾ ਗਠਨ ਸਰਕਾਰੀ ਆਈਟੀ ਆਈ ਰਣਜੀਤ ਐਵਨਿਊ ਅੰਮ੍ਰਿਤਸਰ ਵਿਖੇ ਇੰਸਟੀਚਿਊਟ ਮੈਨੇਜਮੈਂਟ ਕਮੇਟੀ ਦਾ ਗਠਨ
ਅੰਮ੍ਰਿਤਸਰ 23 ਨਵੰਬਰ 2024-- ਸਰਕਾਰੀ ਆਈਟੀਆਈ ਰਣਜੀਤ ਐਵਨਿਊ ਅੰਮ੍ਰਿਤਸਰ ਦੇ ਸਿਖਿਆਰਥੀਆਂ ਦੇ ਵਧੀਆ ਟ੍ਰੇਨਿੰਗ ਅਤੇ ਪਲੇਸਮੈਂਟ ਨੂੰ ਮੁੱਖ ਰੱਖਦਿਆਂ ਹੋਇਆਂ...
26 ਨਵੰਬਰ ਨੂੰ ਰਾਮਦਾਸ ਬਲਾਕ ਵਿੱਚ ਲੱਗੇਗਾ ਕੈਂਪ – ਡਿਪਟੀ ਕਮਿਸ਼ਨਰ
ਜੰਡਿਆਲਾ ਗੁਰੂ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ ਐਸਟੀਪੀ ਪਲਾਂਟ - ਈਟੀਓ
ਸਾਲ 2017-18 ਨਾਲ ਸਬੰਧਿਤ ਕੇਸਾਂ ਦੀ ਅਸੈਸਮੈਂਟ ਕਰਨ ਦੀ ਮਿਤੀ ’ਚ ਵਾਧਾ : ਚੇਅਰਮੈਨ ਅਨਿੱਲ ਠਾਕੁਰ
ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਨਾ ਮਿਲਣ ’ਤੇ ਵਿਭਾਗ ਨਾਲ ਸੰਪਰਕ ਕਰਨ ਕਿਸਾਨ-ਮੁੱਖ ਖੇਤੀਬਾੜੀ ਅਫ਼ਸਰ
ਪ੍ਰਤੀ ਬੇਨਤੀ ਦੇ ਆਧਾਰ ’ਤੇ ਆਈਲੈਟਸ ਸੈਂਟਰ ਦਾ ਲਾਇਸੰਸ ਰੱਦ
ਡੀ ਏ ਪੀ ਖਾਦ ਦੀ ਜਮਾਂਖੋਰੀ ਅਤੇ ਕਾਲਾਬਜ਼ਾਰੀ ਰੋਕਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਨਿਰੰਤਰ ਹੋ ਰਹੀ ਚੈਕਿੰਗ