ਰਾਸ਼ਟਰੀ ਵੋਟਰ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਏ
ਸੁਖਸਾਲ (ਨੰਗਲ) 25 ਜਨਵਰੀ ()
ਚੋਣਕਾਰ ਰਜਿਸਟ੍ਰੇਸ਼ਨ ਅਫਸਰ 49 ਅਨੰਦਪੁਰ ਸਾਹਿਬ ਚੋਣ ਹਲਕਾ-ਕਮ- ਉਪ ਮੰਡਲ ਮੈਡਿਸਟ੍ਰੇਟ, ਅਨੰਦਪੁਰ ਸਾਹਿਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਰਕਾਰੀ ਹਾਈ ਸਕੂਲ ਨਾਂਨਗਰਾਂ ਵਿਖੇ ਸੁਪਰਵਾਈਜਰ ਸੋਹਨ ਸਿੰਘ ਚਾਹਲ ਅਤੇ ਬੂਥ ਨੰਬਰ 15 ਤੋਂ 23 ਤੱਕ ਦੇ ਬੀ ਐਲ ਓ ਸਾਹਿਬਾਨ ਦੁਆਰਾ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।
ਇਸ ਮੌਕੇ ਤੇ ਸੁਪਰਵਾਈਜ਼ਰ ਸੋਹਨ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਕੂਲ ਦੇ 50 ਵਿਦਿਆਰਥੀਆਂ ਵੱਲੋਂ ਰਾਸ਼ਟਰੀ ਵੋਟਰ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਭਾਗ ਲਿਆ, ਉਹਨਾਂ ਕਿਹਾ ਕਿ ਇਸ ਦਿਨ ਦੀ ਸ਼ੁਰੂਆਤ ਭਾਰਤੀ ਚੋਣ ਕਮਿਸ਼ਨ ਨੇ 2011 ਵਿੱਚ ਕੀਤੀ ਗਈ ਸੀ । ਜਿਸਦਾ ਮੁੱਖ ਉਦੇਸ਼ ਭਾਰਤ ਵਿੱਚ ਚੋਣਾਂ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਨੂੰ ਵਧਾਉਣਾ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨਾ ਹੈ ਅਤੇ ਨਵੇਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਅਤੇ ਫਰਜ਼ਾਂ ਤੋਂ ਜਾਣੂ ਕਰਵਾਉਣ ਹੈ।
ਉਨ੍ਹਾਂ ਨੇ ਦੱਸਿਆ ਕਿ 25 ਜਨਵਰੀ ਨੂੰ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਂਦੇ ਹਨ ਤਾਂ ਜੋ ਆਮ ਲੋਕਾਂ ਵਿੱਚ ਚੋਣ ਪ੍ਰਕਿਰਿਆ ਪ੍ਰਤੀ ਜ਼ਿੰਮੇਵਾਰੀ ਅਤੇ ਸੰਵੇਦਨਸ਼ੀਲਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਸਕੂਲ ਮੁੱਖੀ ਮੁੱਖ ਅਧਿਆਪਕ ਨਰੇਸ਼ ਕੁਮਾਰ ਵੱਲੋਂ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਬੀ ਐਲ ਓ ਅਮਰੀਕ ਸਿੰਘ, ਰਾਜੇਸ਼ ਕੁਮਾਰ ਮੰਨਣ, ਕੁਲਵਿੰਦਰ ਸਿੰਘ, ਅਜੇ ਕੁਮਾਰ ਸ਼ਰਮਾ, ਤਿਲਕ ਰਾਜ,ਇੰਦਰਜੀਤ ਕੌਰ ਆਦਿ ਸ਼ਾਮਿਲ ਸਨ।