"ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਰਾਮਪੁਰਾ ਵਿਖੇ ਲਗਾਇਆ ਜਨ ਸੁਣਵਾਈ ਕੈਂਪ

ਰਾਮਪੁਰਾ (ਬਠਿੰਡਾ) : 24 ਸਤੰਬਰ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਯੋਗ ਅਗਵਾਈ ਹੇਠ ਰਾਮਪੁਰਾ ਵਿਖੇ ਨਗਰ ਕੌਂਸਲ ਦਫ਼ਤਰ ਵਿਖੇ ਕੈਂਪ ਲਗਾਇਆ ਗਿਆ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਜਾਇਜ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ ਗਿਆ।

ਇਸ ਮੌਕੇ ਤਹਿਸੀਲਦਾਰ ਸ਼੍ਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਕੈਂਪਾਂ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਹਰ ਯਤਨ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਅਹਿਮ ਪ੍ਰਾਪਤੀਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਸੀ ਭਾਈਚਾਕਰ ਸਾਂਝ ਨੂੰ ਪੂਰਨ ਬਰਕਰਾਰ ਰੱਖਿਆ ਜਾਵੇ ਤੇ ਛੋਟੇ-ਮੋਟੇ ਮਸਲਿਆਂ ਨੂੰ ਆਪਸ ਵਿਚ ਮਿਲ ਬੈਠ ਕੇ ਹੱਲ ਕਰਨ ਨੂੰ ਤਰਜੀਹ ਦਿੱਤੀ ਜਾਵੇ।

ਇਸ ਮੌਕੇ ਆਮ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇਜਿਨ੍ਹਾਂ ’ਚ ਪੀਣ ਵਾਲੇ ਪਾਣੀਗੰਦੇ ਪਾਣੀ ਦੀ ਨਿਕਾਸੀ, ਸੀਵਰੇਜ ਦੀ ਸਮੱਸਿਆਵਾਂ ਤੋਂ ਇਲਾਵਾ ਮਾਲ ਵਿਭਾਗ ਨਾਲ ਸਬੰਧਤ ਜ਼ਿਆਦਾਤਰ ਸਮੱਸਿਆਵਾਂ ਸਾਹਮਣੇ ਆਈਆਂਜਿਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਭੇਜੀਆਂ ਗਈਆਂ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਪਤਵੰਤੇ ਅਤੇ ਆਮ ਲੋਕ ਆਦਿ ਹਾਜ਼ਰ ਸਨ।

Tags:

Advertisement

Latest News

ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ: ਹਰਜੋਤ ਸਿੰਘ ਬੈਂਸ ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 6 ਅਕਤੂਬਰ:  ਸਕੂਲ ਪ੍ਰਬੰਧਨ ਨੂੰ  ਵਧੇਰੇ ਸੁਚਾਰੂ ਬਨਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ  ਦੀ ਅਗਵਾਈ ਵਾਲੀ ਪੰਜਾਬ...
ਐਸ ਡੀ ਐਮ ਅਮਿਤ ਗੁਪਤਾ ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ
ਪਰਾਲੀ ਦੀ ਸਾਂਭ ਸੰਭਾਲ ਲਈ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ‘ਤੇ ਕਿਰਾਏ ਤੇ ਦਿੱਤੇ ਜਾ ਰਹੇ ਹਨ ਖੇਤੀਬਾੜੀ ਸੰਦ : ਉਪ ਰਜਿਸਟਰਾਰ ਸਹਿਕਾਰੀ ਸਭਾਵਾਂ
ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ
ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ
ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ