ਸੀਜ਼ਨ ਦੌਰਾਨ ਇੱਕ ਦਿਨ ਵਿੱਚ 12.83 ਲੱਖ ਮੀਟਰਕ ਟਨ ਕਣਕ ਦੀ ਹੋਈ ਰਿਕਾਰਡ ਆਮਦ

ਸੀਜ਼ਨ ਦੌਰਾਨ ਇੱਕ ਦਿਨ ਵਿੱਚ 12.83 ਲੱਖ ਮੀਟਰਕ ਟਨ ਕਣਕ ਦੀ ਹੋਈ ਰਿਕਾਰਡ ਆਮਦ

ਚੰਡੀਗੜ੍ਹ, 19 ਜੂਨ:
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਬਣੇ ਖੇਤੀਬਾੜੀ ਸੈਕਟਰ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਾਲ ਦਾ ਸਫ਼ਲ ਹਾੜ੍ਹੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ। 
 
ਮੌਜੂਦਾ ਖਰੀਦ ਸੀਜ਼ਨ ਨੂੰ ਕਾਮਯਾਬੀ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੇ ਵਿਭਾਗ ਦੀ ਸ਼ਲਾਘਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਮੀਖਿਆ ਮੀਟਿੰਗ ਦੌਰਾਨ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਖਰੀਦ ਸੀਜ਼ਨ ਨੂੰ ਨਿਰਵਘਨ ਢੰਗ ਨਾਲ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ ਹੈ।
 
ਮੀਟਿੰਗ ਦੌਰਾਨ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਸ ਸੀਜ਼ਨ ਵਿੱਚ ਰਿਕਾਰਡ ਕਾਇਮ ਕਰਦਿਆਂ ਇੱਕ ਦਿਨ ਵਿੱਚ 12.83 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ ਉਸੇ ਦਿਨ ਹੀ 12.47 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ। ਕੈਬਨਿਟ ਮੰਤਰੀ ਨੇ ਕਿਸਾਨਾਂ ਦੇ ਖਾਤਿਆਂ ਵਿੱਚ 28341.28 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕਰਨ ਲਈ ਵਿਭਾਗ ਦੀ ਸ਼ਲਾਘਾ ਵੀ ਕੀਤੀ।
 
ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਹਰੇਕ ਲੈਣ-ਦੇਣ ਵਿੱਚ ਪਾਰਦਰਸ਼ਿਤਾ ਨੂੰ ਯਕੀਨੀ ਬਣਾਉਣ ਲਈ 13145 ਈ-ਪੀਓਐਸ ਮਸ਼ੀਨਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਮੰਤਰੀ ਦੇ ਧਿਆਨ ਵਿਚ ਇਹ ਵੀ ਲਿਆਂਦਾ ਗਿਆ ਕਿ ਸੂਬਾ ਸਰਕਾਰ ਵੱਲੋਂ ਈ-ਸ਼੍ਰਮ ਪੋਰਟਲ 'ਤੇ 42 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰ ਪਹਿਲਾਂ ਹੀ ਰਜਿਸਟਰ ਕੀਤੇ ਜਾ ਚੁੱਕੇ ਹਨ ਤਾਂ ਜੋ ਉਹ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਤਹਿਤ ਲਾਭ ਲੈ ਸਕਣ।
 
ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸੇ ਕਾਰਗੁਜ਼ਾਰੀ ਨੂੰ ਜਾਰੀ ਰੱਖਣ ਲਈ ਪ੍ਰੇਰਿਤ ਕਰਦਿਆਂ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਵਿਭਾਗ ਇਸ ਸਾਲ ਹੋਰ ਵੀ ਬਿਹਤਰ ਕਾਰਗੁਜ਼ਾਰੀ ਪੇਸ਼ ਕਰੇਗਾ। 
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਕਾਸ ਗਰਗ, ਡਾਇਰੈਕਟਰ ਪੁਨੀਤ ਗੋਇਲ, ਸਮੂਹ ਡਿਪਟੀ ਡਾਇਰੈਕਟਰ (ਫੀਲਡ) ਅਤੇ ਸਮੂਹ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਹਾਜ਼ਰ ਸਨ।
Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ