ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ

ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ

ਫਿਰੋਜ਼ਪੁਰ 19 ਮਈ ( ) ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਵਿਚ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜ਼ੇਸਨ ਅੱਜ ਇੱਥੇ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ-10 ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਸਿਆਸੀ ਪਾਰਟੀਆਂ ਦੇ ਨੁੰਮਾਇੰਦਿਆਂ ਦੀ ਹਾਰੀ ਵਿਚ ਕੀਤੀ ਗਈ। ਇਸ ਮੌਕੇ ਜਨਰਲ ਆਬਜ਼ਰਵਰ ਸ੍ਰੀ ਲਕਸ਼ਮੀਕਾਂਤ ਰੈਡੀ ਆਈ.ਏ.ਐਸ ਵੀ ਮੌਜੂਦ ਸਨ।

 

            ਇਸ ਮੌਕੇ ਰਿਟਰਨਿੰਗ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਲੋਕ ਸਭਾ ਹਲਕਾ-10 ਫਿਰੋਜ਼ਪੁਰ ਵਿਚ 1903 ਪੋਲਿੰਗ ਬੂਥ ਹਨ ਅਤੇ ਇਸ ਲਈ ਅੱਜ ਲੋਕ ਸਭਾ ਹਲਕਾ-10 ਫਿਰੋਜ਼ਪੁਰ ਅਧੀਨ ਆਉਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਰਾਹੀਂ ਅਲਾਟਮੈਂਟ ਕੀਤੀ ਗਈ ਹੈ। ਹਰੇਕ ਹਲਕੇ ਨੂੰ ਪੋਲਿੰਗ ਬੂਥਾਂ ਦੀ ਗਿਣਤੀ ਤੋਂ ਵੱਧ 20 ਫੀਸਦੀ ਬੈਲਟ ਯੂਨਿਟ (ਬੀਯੂ) ਅਤੇ ਕੰਟਰੋਲ ਯੂਨਿਟ (ਸੀਯੂ) ਅਤੇ 30 ਫੀਸਦੀ ਵੱਧ ਵੀਵੀਪੈਟ ਮਸ਼ੀਨਾਂ ਦਿੱਤੀਆਂ ਗਈਆਂ ਹਨ ਤਾਂ ਜੋ ਉਨ੍ਹਾਂ ਕੋਲ ਕਿਸੇ ਮਸ਼ੀਨ ਦੇ ਖਰਾਬ ਹੋਣ ਤੇ ਰਾਖਵਾਂ ਕੋਟਾ ਹੋਵੇ।

            ਉਨ੍ਹਾਂ ਨੇ ਦੱਸਿਆ ਕਿ ਲੋਕ ਸਭਾ ਹਲਕਾ-10 ਫਿਰੋਜ਼ਪੁਰ ਅਧੀਨ ਆਉਂਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨਸਭਾ ਹਲਕਾ 76-ਫਿਰੋਜ਼ਪੁਰ ਸ਼ਹਿਰੀ ਨੂੰ 211 ਪੋਲਿੰਗ ਬੂਥਾਂ ਲਈ 506 ਬੀਯੂ 253 ਸੀਯੂ ਅਤੇ 274 ਵੀਵੀਪੈਟ ਮਸ਼ੀਨਾਂ ਦੀ ਅਲਾਟਮੈਂਟ ਕੀਤੀ ਗਈ। 77-ਫਿਰੋਜ਼ਪੁਰ ਦਿਹਾਤੀ ਨੂੰ 242. ਪੋਲਿੰਗ ਬੂਥਾਂ ਲਈ 580 ਬੀਯੂ 290 ਸੀਯੂ ਅਤੇ 314 ਵੀਵੀਪੈਟ ਮਸ਼ੀਨਾਂ ਦੀ ਅਲਾਟਮੈਂਟ ਕੀਤੀ ਗਈ। 78-ਗੁਰੂਹਰਸਹਾਏ ਨੂੰ 218 ਪੋਲਿੰਗ ਬੂਬਾਂ ਲਈ 522 ਬੀਯੂ 261 ਸੀਯੂ ਅਤੇ 283 ਵੀਵੀਪੈਟ ਮਸ਼ੀਨਾਂ ਦੀ ਅਲਾਟਮੈਂਟ ਕੀਤੀ ਗਈ।

            ਇਸੇ ਤਰ੍ਹਾਂ ਲੋਕ ਸਭਾ ਹਲਕਾ-10 ਫਿਰੋਜ਼ਪੁਰ ਅਧੀਨ ਆਉਂਦੇ ਜ਼ਿਲ੍ਹਾ ਫਾਜ਼ਿਲਕਾ ਦੇ ਵਿਧਾਨਸਭਾ ਹਲਕਾ 79-ਜਲਾਲਾਬਾਦ ਨੂੰ 251 ਪੋਲਿੰਗ ਬੂਥਾਂ ਲਈ 602 ਬੀਯੂ 301 ਸੀਯੂ ਅਤੇ 326 ਵੀਵੀਪੈਟ ਮਸ਼ੀਨਾਂ ਦੀ ਅਲਾਟਮੈਂਟ ਕੀਤੀ ਗਈ। 80-ਫਾਜ਼ਿਲਕਾ ਨੂੰ 212 ਪੋਲਿੰਗ ਬੂਥਾਂ ਲਈ 508 ਬੀਯੂ 254 ਸੀਯੂ ਅਤੇ 275 ਵੀਵੀਪੈਟ ਮਸ਼ੀਨਾਂ ਦੀ ਅਲਾਟਮੈਂਟ ਕੀਤੀ ਗਈ। 81-ਅਬੋਹਰ ਨੂੰ 177 ਪੋਲਿੰਗ ਬੂਥਾਂ ਲਈ 424 ਬੀਯੂ 212 ਸੀਯੂ ਅਤੇ 230 ਵੀਵੀਪੈਟ ਮਸ਼ੀਨਾਂ ਦੀ ਅਲਾਟਮੈਂਟ ਕੀਤੀ ਗਈ। 82-ਬਲੂੱਆਣਾ ਨੂੰ 189 ਪੋਲਿੰਗ ਬੂਥਾਂ ਲਈ 452 ਬੀਯੂ 226 ਸੀਯੂ ਅਤੇ 245 ਵੀਵੀਪੈਟ ਮਸ਼ੀਨਾਂ ਦੀ ਅਲਾਟਮੈਂਟ ਕੀਤੀ ਗਈ।

            ਇਸੇ ਤਰ੍ਹਾਂ ਲੋਕ ਸਭਾ ਹਲਕਾ-10 ਫਿਰੋਜ਼ਪੁਰ ਅਧੀਨ ਆਉਂਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨਸਭਾ ਹਲਕਾ 85-ਮਲੋਟ ਨੂੰ 190 ਪੋਲਿੰਗ ਬੂਥਾਂ ਲਈ 456 ਬੀਯੂ 228 ਸੀਯੂ ਅਤੇ 247 ਵੀਵੀਪੈਟ ਮਸ਼ੀਨਾਂ ਦੀ ਅਲਾਟਮੈਂਟ ਕੀਤੀ ਗਈ ਅਤੇ 86-ਸ੍ਰੀ ਮੁਕਤਸਰ ਸਾਹਿਬ ਨੂੰ 213 ਪੋਲਿੰਗ ਬੂਥਾਂ ਲਈ 510 ਬੀਯੂ 255 ਸੀਯੂ ਅਤੇ 276 ਵੀਵੀਪੈਟ ਮਸ਼ੀਨਾਂ ਦੀ ਅਲਾਟਮੈਂਟ ਕੀਤੀ ਗਈ ਹੈ।

            ਇਸ ਮੌਕੇ ਵਧੀਕ ਡਿਪਟੀ ਕਮਿਸ਼ਨ ਫਾਜ਼ਿਲਕਾ ਸ੍ਰੀ ਰਾਕੇਸ਼ ਕੁਮਾਰ ਪੋਪਲੀਤਹਿਸੀਲਦਾਰ ਚੌਣਾ ਫਿਰੋਜ਼ਪੁਰ ਸ੍ਰੀ ਚਾਂਦ ਪ੍ਰਕਾਸ਼ਜ਼ਿਲ੍ਹਾ ਪ੍ਰੋਗਰਾਮਰ ਤਰਲੋਚਨ ਸਿੰਘ ਸਮੇਤ ਸਮੂਹ ਏ.ਆਰ.ਓ ਅਤੇ ਸਿਆਸੀ ਪਾਰਟੀਆਂ ਦੇ ਨੁੰਮਾਇੰਦੇ ਹਾਜ਼ਰ ਸਨ।

Tags:

Advertisement

Latest News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦਿੱਲੀ ਵਿੱਚ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦਿੱਲੀ ਵਿੱਚ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ
New Delhi,03 JAN,2025,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi)  ਅੱਜ ਦਿੱਲੀ ਵਿੱਚ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ...
ਮੁੰਬਈ ਹਮਲੇ ਦੇ ਮੁਲਜ਼ਮ ਤਹੱਵੁਰ ਰਾਣਾ ਨੂੰ ਲਿਆਂਦਾ ਜਾਵੇਗਾ ਭਾਰਤ
ਪੰਜਾਬ-ਚੰਡੀਗੜ੍ਹ 'ਚ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਕਰੀਬੀ TMC ਨੇਤਾ ਦੀ ਗੋਲੀ ਮਾਰ ਕੇ ਹੱਤਿਆ
ਭਾਰਤੀ ਹਾਕੀ ਟੀਮ ਦੇ ਸਰਪੰਚ ਹਰਮਨਪ੍ਰੀਤ ਸਿੰਘ ਨੂੰ ਖੇਡ ਰਤਨ ਪੁਰਸਕਾਰ ਮਿਲਣ 'ਤੇ ਮਾਂ ਨੇ ਪ੍ਰਗਟਾਈ ਖੁਸ਼ੀ
ਸਿਹਤ ਲਈ ਫ਼ਾਇਦੇਮੰਦ ਹੈ ਸਰ੍ਹੋਂ ਦਾ ਸਾਗ
ਗਾਇਕ-ਅਦਾਕਾਰ ਗਿੱਪੀ ਗਰੇਵਾਲ ਸਮੇਂ ਤੋਂ ਉਡੀਕੀ ਜਾ ਰਹੀ ਪੰਜਾਬੀ ਫਿਲਮ 'ਅਕਾਲ' ਦਾ ਸ਼ਾਨਦਾਰ ਟੀਜ਼ਰ ਰਿਲੀਜ਼ ਕੀਤਾ