ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਖਬਰਾਂ ਅਤੇ ਝੂਠੀਆਂ ਖਬਰਾਂ ਤੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ

ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਖਬਰਾਂ ਅਤੇ ਝੂਠੀਆਂ ਖਬਰਾਂ ਤੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ

ਫਾਜ਼ਿਲਕਾ 26 ਮਾਰਚ

ਫਾਜ਼ਿਲਕਾ ਦੇ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਅੱਜ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੇ ਦਫਤਰ ਦਾ ਦੌਰਾ ਕੀਤਾ। ਉਹਨਾਂ ਨੇ ਇੱਥੇ ਸਿਆਸੀ ਇਸ਼ਤਿਹਾਰਬਾਜ਼ੀਮੁੱਲ ਦੀਆਂ ਖਬਰਾਂ ਅਤੇ ਝੂਠੀਆਂ ਖਬਰਾਂ ਤੇ ਰੱਖੀ ਜਾ ਰਹੀ ਨਜ਼ਰ ਸਾਨੀ ਨੂੰ ਹੋਰ ਮਜਬੂਤ ਕਰਨ ਦੀ ਹਦਾਇਤ ਕੀਤੀ। ਉਹਨਾਂ ਨੇ ਆਖਿਆ ਕਿ ਇਲੈਕਟਰੋਨਿਕ ਮੀਡੀਆਸੋਸ਼ਲ ਮੀਡੀਆ ਅਤੇ ਈ ਪੇਪਰ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰਬਾਜ਼ੀ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਜਾਰੀ ਨਹੀਂ ਕੀਤੀ ਜਾ ਸਕਦੀ ਹੈ। ਇਸੇ ਤਰਾਂ ਪ੍ਰਿੰਟ ਮੀਡੀਆ ਵਿੱਚ ਵੋਟਾਂ ਵਾਲੇ ਦਿਨ ਅਤੇ ਵੋਟਾਂ ਵਾਲੇ ਦਿਨ ਤੋਂ ਇੱਕ ਦਿਨ ਪਹਿਲਾਂ ਕੋਈ ਵੀ ਸਿਆਸੀ ਇਸ਼ਤਿਹਾਰ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਛਪ ਸਕਦਾ ਹੈ। ਉਹਨਾਂ ਇਹ ਵੀ ਆਖਿਆ ਕਿ ਪੋਸਟਰ ਪੈਫਲਟ ਆਦਿ ਉੱਪਰ ਪ੍ਰਿੰਟਰ ਅਤੇ ਪਬਲਿਸ਼ਰ ਦਾ ਨਾਂ ਛਪਿਆ ਹੋਣਾ ਲਾਜ਼ਮੀ ਹੈ। ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪੱਧਰ ਤੇ ਬਣੀ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਵੱਲੋਂ ਸੋਸ਼ਲ ਮੀਡੀਆ ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਮੀਡੀਆ ਵੱਲੋਂ ਚੋਣਾਂ ਦੌਰਾਨ ਲੋਕਾਂ ਨੂੰ ਵੋਟ ਅਧਿਕਾਰ ਪ੍ਰਤੀ ਜਾਗਰੂਕ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ ਪਰ ਨਾਲ ਹੀ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ਤੇ ਆਉਣ ਵਾਲੀਆਂ ਖਬਰਾਂ ਦੀ ਪੁਸ਼ਟੀ ਕੀਤੇ ਬਿਨਾਂ ਉਹਨਾਂ ਨੂੰ ਅੱਗੇ ਸ਼ੇਅਰ ਨਾ ਕੀਤਾ ਜਾਵੇ ਤਾਂ ਜੋ ਝੂਠੀਆਂ ਖਬਰਾਂ ਦੇ ਪਸਾਰ ਨੂੰ ਰੋਕਿਆ ਜਾ ਸਕੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰ ਤੇ ਬਣੇ ਚੋਣ ਕੰਟਰੋਲ ਰੂਮ ਦਾ ਵੀ ਨੀਰਿਖਣ ਕੀਤਾ ਅਤੇ ਦੱਸਿਆ ਕਿ ਜ਼ਿਲ੍ਹਾ ਵਾਸੀ ਚੋਣਾਂ ਅਤੇ ਚੋਣ ਜਾਬਤੇ ਸੰਬੰਧੀ ਕੋਈ ਵੀ ਸ਼ਿਕਾਇਤ ਹੈਲਪ ਲਾਈਨ ਨੰਬਰ 1950 ਤੇ ਕਰ ਸਕਦੇ ਹਨ। ਇਸ ਤੋਂ ਬਿਨ੍ਹਾਂ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸੀ ਵਿਜਲ ਐਪ ਤੇ ਵੀ ਸ਼ਿਕਾਇਤ ਕੀਤੀ ਜਾ ਸਕਦੀ ਹੈ।

Tags:

Advertisement

Latest News

ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ
Shanghai,27 April,2024,(Azad Soch News):- ਭਾਰਤੀ ਪੁਰਸ਼ ਅਤੇ ਮਹਿਲਾ ਕੰਪਾਊਂਡ ਟੀਮਾਂ (Women's Compound Teams) ਨੇ ਤੀਰਅੰਦਾਜ਼ੀ ਵਿਸ਼ਵ ਕੱਪ (Archery World Cup)...
ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਵੱਡੀ ਰਾਹਤ ਦਿੱਤੀ
ਅਮਰੀਕਾ ਨੇ ਈਰਾਨੀ ਫੌਜ ਨਾਲ ਕਾਰੋਬਾਰ ਕਰਨ ਵਾਲੀਆਂ ਦਰਜਨ ਤੋਂ ਵੱਧ ਕੰਪਨੀਆਂ ‘ਤੇ ਪਾਬੰਦੀਆਂ ਲਗਾਈਆਂ
ਮਿਸ਼ਨ ਆਪ ’13-0′ ਲਈ ਸੀਐੱਮ ਭਗਵੰਤ ਮਾਨ ਅੱਜ ਪੰਜਾਬ ਦੇ ਦੋ ਹਲਕਿਆਂ ਫਿਰੋਜ਼ਪੁਰ ਤੇ ਫਰੀਦਕੋਟ ਵਿਚ ਪਹੁੰਚ ਰਹੇ ਹਨ
ਹਰਿਆਣਾ ‘ਚ ਅੱਜ ਤੋਂ ਸੱਤ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦੀ ਸੰਭਾਵਨਾ
'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਅਭਿਨੇਤਾ ਗੁਰਚਰਨ ਸਿੰਘ ਲਾਪਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-04-2024 ਅੰਗ 685