ਹਲਕਾ ਲੁਧਿਆਣਾ ਉੱਤਰੀ ਦੇ ਵਿਕਾਸ ਸਬੰਧੀ ਵਿਧਾਇਕ ਮਦਨ ਲਾਲ ਬੱਗਾ ਵਲੋਂ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਨਾਲ ਵਿਸ਼ੇ਼ਸ਼ ਮੀਟਿੰਗ

ਹਲਕਾ ਲੁਧਿਆਣਾ ਉੱਤਰੀ ਦੇ ਵਿਕਾਸ ਸਬੰਧੀ ਵਿਧਾਇਕ ਮਦਨ ਲਾਲ ਬੱਗਾ ਵਲੋਂ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਨਾਲ ਵਿਸ਼ੇ਼ਸ਼ ਮੀਟਿੰਗ

ਲੁਧਿਆਣਾ, 27 ਜੁਲਾਈ (000) - ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਲੁਧਿਆਣਾ ਉੱਤਰੀ ਦੇ ਵਿਕਾਸ ਸਬੰਧੀ ਵਿਧਾਇਕ ਮਦਨ ਲਾਲ ਬੱਗਾ ਵਲੋਂ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਨਾਲ ਦਫ਼ਤਰ ਡਿਪਟੀ ਕਮਿਸ਼ਨਰ ਲੁਧਿਆਣਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ, ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਤੋਂ ਇਲਾਵਾ ਉਦਯੋਗਪਤੀ ਵੀ ਮੌਜੂਦ ਸਨ।

ਵਿਧਾਇਕ ਬੱਗਾ ਨੇ ਲੁਧਿਆਣਵੀਆਂ ਲਈ ਪੀਣ ਵਾਲੇ ਨਹਿਰੀ ਪਾਣੀ ਪ੍ਰੋਜੈਕਟ ਨੂੰ ਜਲਦ ਅਮਲੀ ਜਾਮਾ ਪਹਿਨਾਉਣ 'ਤੇ ਜੋਰ ਦਿੰਦਿਆਂ, ਦੁਹਰਾਇਆ ਕਿ ਲੁਧਿਆਣਾ ਪੰਜਾਬ ਦਾ ਸਭ ਤੋਂ ਵੱਧ ਆਬਾਦੀ ਵਾਲਾ ਸ਼ਹਿਰ ਅਤੇ ਉੱਤਰੀ ਭਾਰਤ ਦਾ ਉਦਯੋਗਿਕ ਕੇਂਦਰ ਹੈ। ਉਨ੍ਹਾਂ ਦੱਸਿਆ ਕਿ ਆਗਾਮੀ ਜਲ ਸੰਕਟ ਨਾਲ ਨਜਿੱਠਣ ਲਈ ਸੂਬਾ ਸਰਕਾਰ ਸਤਹੀ ਪਾਣੀ ਦੇ ਆਧਾਰ 'ਤੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਨੂੰ ਮੁੱਖ ਤਰਜੀਹ ਦੇ ਰਹੀ ਹੈ।

ਉਨ੍ਹਾਂ ਦੱਸਿਆ ਕਿ ਹਲਕਾ ਉੱਤਰੀ ਅਧੀਨ ਪੈਂਦੇ ਬੁੱਢਾ ਦਰਿਆ ਦੇ ਕੰਢਿਆਂ 'ਤੇ ਬੂਟੇ ਲਗਾਉਣ ਅਤੇ ਸਾਫ ਸਫਾਈ ਸਬੰਧੀ ਕਾਰਜ਼ ਜੰਗੀ ਪੱਧਰ 'ਤੇ ਚੱਲ ਰਹੇ ਹਨ ਤਾਂ ਜੋ ਬਰਸਾਤੀ ਮੌਸਮ ਦੌਰਾਨ ਇਲਾਕਾ ਨਿਵਾਸੀਆਂ ਨੂੰ ਪਾਣੀ ਦੀ ਨਿਕਾਸੀ ਸਬੰਧੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਉਦਯੋਗਪਤੀਆਂ ਵੱਲੋਂ ਆਪਣੇ ਇਰਧ-ਗਿਰਧ ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

ਉਦਯੋਗਪਤੀਆਂ ਵੱਲੋਂ ਮੀਟਿੰਗ ਦੌਰਾਨ ਉਦਯੋਗ ਨਾਲ ਸਬੰਧਤ ਦਰਪੇਸ਼ ਮੁਸ਼ਕਿਲਾਂ ਤੋਂ ਜਾਣੂੰ ਕਰਵਾਉਂਦਿਆਂ ਦੱਸਿਆ ਗਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ ਪੁਲਿਸ ਵਿਭਾਗ ਦੇ ਪੀ.ਸੀ.ਆਰ. ਦਸਤਿਆਂ ਦੀ ਗਸ਼ਤ ਵਧਾਈ ਜਾਵੇ ਅਤੇ ਗਲੀਆਂ ਵਿੱਚ ਰੋਸ਼ਨੀ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਉਦਯੋਗਿਕ ਇਕਾਈਆਂ ਦਿਨ-ਰਾਤ ਦੀਆਂ ਸਿਫ਼ਟਾਂ ਵਿੱਚ ਕੰਮ ਕਰਦੀਆਂ ਹਨ ਅਤੇ ਅਕਸਰ ਰਾਤ ਦੀ ਡਿਊਟੀ ਵੇਲੇ ਘਰ ਨੂੰ ਮੁੜਦੇ ਕਿਰਤੀਆਂ ਨਾਲ ਲੁੱਟ-ਖੋਹ ਦੀਆਂ ਵਾਰਦਾਤਾਂ ਹੋ ਜਾਂਦੀਆਂ ਹਨ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਜ਼ਿਲ੍ਹਾ ਪ੍ਰਸ਼ਾਸ਼ਨ ਉਦਯੋਗ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਲਈ ਵਚਨਬੱਧ ਹੈ ਜਿਸਦੇ ਤਹਿਤ ਨਵੇਂ ਕੁਨੈਕਸ਼ਨ, ਐਨ.ਓ.ਸੀ., ਲੋਡ ਵਧਾਉਣ ਆਦਿ ਸੇਵਾਵਾਂ ਲਈ 'ਸਰਕਾਰ ਤੁਹਾਡੇ ਦੁਆਰ' ਪਹਿਲਕਦਮੀ ਤਹਿਤ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

 
 
Tags:

Advertisement

Latest News

Realme P3 Pro ਸਮਾਰਟਫੋਨ ਅਗਲੇ ਮਹੀਨੇ 12GB ਰੈਮ, 256GB ਸਟੋਰੇਜ ਨਾਲ ਲਾਂਚ ਹੋਵੇਗਾ! Realme P3 Pro ਸਮਾਰਟਫੋਨ ਅਗਲੇ ਮਹੀਨੇ 12GB ਰੈਮ, 256GB ਸਟੋਰੇਜ ਨਾਲ ਲਾਂਚ ਹੋਵੇਗਾ!
New Delhi, 15, JAN,2025,(Azad Soch News):- Realme ਆਪਣੀ ਪੀ-ਸੀਰੀਜ਼ ਲਾਈਨਅੱਪ (P-Series Lineup) ਵਿੱਚ ਕੁਝ ਨਵੇਂ ਮਾਡਲ ਸ਼ਾਮਲ ਕਰ ਸਕਦੀ ਹੈ,ਹਾਲ...
ਮੁੱਖ ਮੰਤਰੀ ਭਗਵੰਤ ਮਾਨ ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ 
ਕੈਬਨਿਟ ਮੰਤਰੀ ਹਰਜੋਤ ਬੈਂਸ ਹੁਸ਼ਿਆਰਪੁਰ 'ਚ ਲਹਿਰਾਉਣਗੇ ਤਿਰੰਗਾ
ਦਿੱਲੀ-ਐਨਸੀਆਰ ਧੁੰਦ ਦੀ ਲਪੇਟ 'ਚ,ਕਈ ਖੇਤਰਾਂ ਵਿੱਚ ਵਿਜ਼ੀਬਿਲਟੀ ਬਹੁਤ ਘੱਟ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ