ਦਿਮਾਗੀ ਤੰਦਰੁਸਤੀ ਅਤੇ ਮਾਨਸਿਕ ਤਣਾਅ ਦੇ ਪ੍ਰਭਾਵ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ

ਦਿਮਾਗੀ ਤੰਦਰੁਸਤੀ ਅਤੇ ਮਾਨਸਿਕ ਤਣਾਅ ਦੇ ਪ੍ਰਭਾਵ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ

ਬਟਾਲਾ, 3 ਅਪ੍ਰੈਲ ( ) ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ਐਨ.ਐਸ.ਐਸ ਯੂਨਿਟ ਅਤੇ ਰੈਡ ਰਿਬਨ ਕਲੱਬ ਵੱਲੋਂ 'ਦਿਮਾਗੀ ਤੰਦਰੁਸਤੀ ਅਤੇ ਮਾਨਸਿਕ ਤਣਾਅ ਦੇ ਪ੍ਰਭਾਵ ਸਬੰਧੀਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।

ਡਾ. ਸਨਿਮਰਜੀਤ ਕੌਰ ਅਤੇ ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਦੀ ਦੇਖ ਰੇਖ ਹੇਠ ਹੋਏ ਇਸ ਸੈਮੀਨਾਰ ਵਿੱਚ ਪ੍ਰਿੰ ਦਵਿੰਦਰ ਸਿੰਘ ਭੱਟੀ ਨੇ ਆਪਣੇ ਸੰਬੋਧਨ ਦੇ ਰਾਹੀਂ ਵਿਦਿਆਰਥੀਆਂ ਅਤੇ ਸਟਾਫ ਨੂੰ  ਮਾਨਸਿਕ ਤਣਾਅ ਦੇ ਪ੍ਰਭਾਵਾਂ ਬਾਰੇ ਦੱਸਦੇ ਹੋਏ ਇਸ ਤੋਂ ਮੁਕਤ ਰਹਿਣ ਬਾਰੇ ਜਿੱਥੇ ਵਿਸਥਾਰ ਪੂਰਵਕ ਦੱਸਿਆ ਉੱਥੇ ਕਾਲਜ ਦੇ ਵਿਭਾਗੀ ਮੁਖੀ ਵਿਜੇ ਕੁਮਾਰ ਮਨਿਹਾਸਸ਼ਿਵ ਰਾਜਨ ਪੁਰੀਹਰਜਿੰਦਰਪਾਲ ਸਿੰਘਭੁਪਿੰਦਰ ਸਿੰਘਰੇਖਾਜਗਦੀਪ ਸਿੰਘਜਸਬੀਰ ਸਿੰਘਡਾ. ਸਨਿਮਰਜੀਤ ਕੌਰਤੇਜ ਪ੍ਰਤਾਪ ਸਿੰਘ ਕਾਹਲੋਂ ਤੋਂ ਇਲਾਵਾ ਮਕੈਨੀਕਲ ਵਿਭਾਗ ਦੀ ਵਿਦਿਆਰਥਣ  ਮਨਦੀਪ ਕੌਰ ਅਤੇ ਈ.ਸੀ.ਈ ਵਿਭਾਗ ਦੀ ਵਿਦਿਆਰਥਣ ਸਪਨਦੀਪ ਕੌਰ ਆਪਣੇ ਸੰਬੋਧਨ ਰਾਹੀਂ ਤਣਾਓ ਤੋਂ ਹੋਣ ਵਾਲੇ ਪ੍ਰਭਾਵਾਂ ਬਾਰੇ ਦੱਸਿਆ ਉੱਥੇ ਸਿਹਤ ਵਿਭਾਗ ਤੋਂ ਡਾ. ਸਿਮਰਨ ਜੌਹਲ ਮਾਨਸਿਕ ਤਨਾਓ ਤੋਂ ਮੁਕਤੀ ਪ੍ਰਾਪਤ ਕਰਕੇ ਜ਼ਿੰਦਗੀ ਦੀਆਂ ਕਠਿਨਾਈਆਂ ਤੇ ਆਪਣੀ ਜਿੱਤ ਪ੍ਰਾਪਤ ਕਰਨ ਦੇ ਆਪਣੇ ਪ੍ਰੈਕਟੀਕਲ ਅਤੇ ਤਕਨੀਕੀ ਤਰੀਕਿਆਂ ਬਾਰੇ ਵਿਸਥਾਰ ਪੂਰਵਕ ਦੱਸਿਆ।

ਸੈਮੀਨਾਰ ਉਪਰੰਤ ਕਾਲਜ ਦੇ ਵਿਦਿਆਰਥੀਆਂ ਵੱਲੋਂ ਆਪਣੇ ਅਨੁਭਵ ਦੱਸਦੇ ਹੋਏ ਭਵਿੱਖ ਵਿੱਚ ਅਜਿਹੇ ਸੈਮੀਨਾਰ ਆਯੋਜਿਤ ਕਰਨ ਬਾਰੇ ਕਿਹਾ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-04-2025 ਅੰਗ 520 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-04-2025 ਅੰਗ 520
ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ...
ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਗਤੀਵਿਧੀ ਦਿਵਸ ਮਨਾਇਆ
ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦੇ ਦਾਖਲੇ ਲਈ ਟਰਾਇਲ 9 ਅਪ੍ਰੈਲ ਤੋਂ ਸ਼ੁਰੂ
ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਉੱਪਰ ਪਾਬੰਦੀ: ਮੁੱਖ ਖੇਤੀਬਾੜੀ ਅਫ਼ਸਰ
ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਹਲਕੇ ਦੇ ਸਕੂਲਾਂ 'ਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ
ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸਕੂਲਾਂ ’ਚ 30 ਲੱਖ ਰੁਪਏ ਦੇ ਕੰਮਾਂ ਦਾ ਉਦਘਾਟਨ ਕੀਤਾ
ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਵੱਲੋਂ ਮੋਹਾਲੀ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ₹2.34 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ