100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ

100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ

ਚੰਡੀਗੜ੍ਹ/ਕਪੂਰਥਲਾ, 14 ਨਵੰਬਰ:

ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁਲੱਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਖਤਕਨਾਕ ਕੈਦੀਆਂ ਨੂੰ ਵੱਖਰੀ ਜੇਲ੍ਹ ਵਿਚ ਰੱਖਣ ਲਈ 100 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਗੋਰਸੀਆਂ ਕਾਦਰ ਬਖਸ਼ ਵਿਖੇ ਅਤਿ-ਆਧੁਨਿਕ ਸੁਰੱਖਿਆ ਜੇਲ੍ਹ ਬਣਾਈ ਜਾ ਰਹੀ ਹੈ, ਜੋ ਅਗਲੇ ਸਾਲ ਤੱਕ ਮੁਕੰਮਲ ਹੋ ਜਾਵੇਗੀ।

ਅੱਜ ਇੱਥੇ ਇਨ-ਸਰਵਿਸ ਟ੍ਰੇਨਿੰਗ ਸੈਂਟਰ ਕਪੂਰਥਲਾ ਵਿਖੇ ਪੰਜਾਬ ਜੇਲ੍ਹ ਵਿਭਾਗ ਦੇ 173 ਵਾਰਡਨ ਅਤੇ 6 ਮੈਟਰਨਾ ਦੀ ਪਾਸਿੰਗ ਆਊਟ ਪਰੇਡ ਮੌਕੇ ਸੰਬੋਧਨ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜੇਲ੍ਹਾਂ ਦੀ ਸੁਰੱਖਿਆ ਦੇ ਨਾਲ-ਨਾਲ ਬੰਦੀਆਂ ਨੂੰ ਜੇਲ੍ਹਾਂ ਵਿਚ ਰੋਜ਼ਗਾਰ ਦੇ ਕੇ ਉਨ੍ਹਾਂ ਨੂੰ ਸਮਾਜ ਦੀ ਆਰਥਿਕ ਤਰੱਕੀ ਵਿਚ ਭਾਗੀਦਾਰ ਬਣਾਉਣ ਲਈ ਅਨੇਕਾਂ ਕਦਮ ਚੁੱਕੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 13 ਜੇਲ੍ਹਾਂ ਅੰਦਰ ਮੋਬਾਈਲ ਫੋਨਾਂ ਦੀ ਵਰਤੋਂ ਰੋਕਣ ਲਈ ਜੈਮਰ ਲਗਾਏ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਜੇਲ੍ਹ ਵਿਭਾਗ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਬੰਦੀਆਂ ਨੂੰ ਉਨ੍ਹਾਂ ਦੇ ਹੁਨਰ ਮੁਤਾਬਿਕ ਕੰਮ ਦੇਣ ਲਈ “ਪੰਜਾਬ ਪਰੀਜ਼ਨ ਡਿਵੈੱਲਪਮੈਂਟ ਬੋਰਡ“ ਅਧੀਨ 12 ਜੇਲ੍ਹਾਂ, ਜੋ ਮੁੱਖ ਸੜਕਾਂ ਉੱਪਰ ਹਨ, ਵਿਖੇ ਪੈਟਰੌਲ ਪੰਪ ਲਗਾਏ ਜਾਣ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ 6 ਜੇਲ੍ਹਾਂ ਵਿੱਚ ਪੈਟਰੌਲ ਪੰਪ ਚਾਲੂ ਹੋ ਚੁੱਕੇ ਹਨ, ਜਦਕਿ 2 ਜੇਲ੍ਹਾਂ ਵਿੱਚ ਜਲਦ ਪੈਟਰੌਲ ਪੰਪ ਚਾਲੂ ਕੀਤੇ ਜਾਣਗੇ।
 
ਪੰਜਾਬ ਸਰਕਾਰ ਵਲੋਂ ਪਾਰਦਰਸ਼ੀ ਭਰਤੀ ਨੂੰ ਤਰਜੀਹੀ ਖੇਤਰ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਲ੍ਹ ਵਿਭਾਗ ਵਿੱਚ 13 ਡੀ.ਐਸ.ਪੀ., 175 ਵਾਰਡਨ ਅਤੇ 4 ਮੈਟਰਨਾਂ ਦੀ ਹੋਰ ਭਰਤੀ ਜਲਦ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਕੈਦੀਆਂ ਦੇ ਸੁਧਾਰ ਲਈ ਜੇਲ੍ਹਾਂ ਵਿੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਬੰਦੀਆਂ ਨੂੰ ਨਵੇਂ ਕਿੱਤਾ-ਮੁਖੀ ਕੋਰਸ ਕਰਵਾਉਣ ਅਤੇ ਖੇਡਾਂ ਨੂੰ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਬੇਕਰੀ ਉਤਪਾਦਾਂ ਲਈ ਕੈਦੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਸਮਾਜ ਦੀ ਤਰੱਕੀ ਵਿੱਚ ਹਿੱਸੇਦਾਰ ਬਣ ਸਕਣ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਸਿਖਲਾਈ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕੈਡਿਟਾਂ ਨੂੰ ਸਨਮਾਨਿਤ ਵੀ ਕੀਤਾ।

ਸਮਾਗਮ ਦੌਰਾਨ ਏ.ਡੀ.ਜੀ.ਪੀ. ਜੇਲ੍ਹਾਂ ਸ੍ਰੀ ਅਰੁਣਪਾਲ ਸਿੰਘ, ਆਈ.ਜੀ. ਸ੍ਰੀ ਸੁਖਮਿੰਦਰ ਸਿੰਘ ਮਾਨ, ਆਈ.ਜੀ. ਸ੍ਰੀ ਆਰ.ਕੇ. ਅਰੋੜਾ, ਕਮਾਂਡੈਂਟ ਸ੍ਰੀ ਪਰਮਿੰਦਰ ਸਿੰਘ ਭੰਡਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਸ੍ਰੀ ਕੰਵਰਇਕਬਾਲ ਸਿੰਘ, ਮੈਂਬਰ, ਪੰਜਾਬ ਸਟੇਟ ਕਾਊਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਆਮ ਆਦਮੀ ਪਾਰਟੀ ਦੇ ਸੰਯੁਕਤ ਸਕੱਤਰ ਸ੍ਰੀ ਪਰਵਿੰਦਰ ਸਿੰਘ ਢੋਟ ਤੇ ਪਾਸਿੰਗ ਆਊਟ ਹੋਣ ਵਾਲੇ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

ਕੈਪਸ਼ਨ-

ਕਪੂਰਥਲਾ ਵਿਖੇ ਇਨ-ਸਰਵਿਸ ਟ੍ਰੇਨਿੰਗ ਸੈਂਟਰ ਵਿਖੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕਰਦੇ ਹੋਏ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ।

2- ਕਪੂਰਥਲਾ ਵਿਖੇ ਇਨ-ਸਰਵਿਸ ਟ੍ਰੇਨਿੰਗ ਸੈਂਟਰ ਵਿਖੇ ਪਾਸਿੰਗ ਆਊਟ ਪਰੇਡ ਤੋਂ ਸਲਾਮੀ ਲੈਂਦੇ ਹੋਏ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ।

3- ਕਪੂਰਥਲਾ ਵਿਖੇ ਇਨ-ਸਰਵਿਸ ਟ੍ਰੇਨਿੰਗ ਸੈਂਟਰ ਵਿਖੇ ਸਿਖਲਾਈ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕੈਡਿਟਾਂ ਨੂੰ ਸਨਮਾਨਿਤ ਕਰਦੇ ਹੋਏ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ।

Tags:

Advertisement

Latest News

ਹਰਿਆਣਵੀ ਡਾਂਸਰ ਅਤੇ ਰਾਗਿਨੀ ਗਾਇਕਾ ਸਪਨਾ ਚੌਧਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੀ ਮਾਂ ਹਰਿਆਣਵੀ ਡਾਂਸਰ ਅਤੇ ਰਾਗਿਨੀ ਗਾਇਕਾ ਸਪਨਾ ਚੌਧਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੀ ਮਾਂ
Chandigarh,14 NOV,2024,(Azad Soch News):- ਸਪਨਾ ਚੌਧਰੀ (Sapna Chaudhary) ਦਾ ਵਿਆਹ ਚਾਰ ਸਾਲ ਪਹਿਲਾਂ ਹੀ ਹੋਇਆ ਸੀ,ਜਨਵਰੀ 2020 ਵਿੱਚ ਉਸਨੇ ਵੀਰ...
ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ
ਪੰਜਾਬ ਪੁਲਿਸ ਨੇ ਯੂ.ਕੇ. ਅਧਾਰਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼; 7 ਪਿਸਤੌਲਾਂ ਸਮੇਤ 10 ਕਾਬੂ
ਸਰਦੀਆਂ ‘ਚ ਲੌਂਗ ਵਾਲੀ ਚਾਹ ਪੀਣ ਦੇ ਫਾਇਦੇ
"ਇਨਵੈਸਟ ਪੰਜਾਬ" ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੀ ਵਧਾਈ
25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਿਪਾਹੀ, ਪੰਜਾਬ ਹੋਮ ਗਾਰਡ ਤੇ ਉਨ੍ਹਾਂ ਦੇ ਸਾਥੀ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ