ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ
By Azad Soch
On

Chandigarh,21, FEB,2025,(Azad Soch News):- ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ,ਇਸ ਕਾਰਨ ਸੂਬੇ ਵਿੱਚ ਮੁੜ ਠੰਢ ਦਾ ਅਹਿਸਾਸ ਹੋ ਰਿਹਾ ਹੈ,ਮੌਸਮ ਕੇਂਦਰ *Weather Center) ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪਿਆ,ਅੰਮ੍ਰਿਤਸਰ ਵਿੱਚ 36 ਮਿਲੀਮੀਟਰ, ਲੁਧਿਆਣਾ ਵਿੱਚ 6, ਪਟਿਆਲਾ ਵਿੱਚ 9, ਫਰੀਦਕੋਟ ਵਿੱਚ 11, ਹੁਸ਼ਿਆਰਪੁਰ ਵਿੱਚ 15.5, ਐਸਬੀਐਸ ਨਗਰ ਵਿੱਚ 5.3 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ,ਇਸ ਦੇ ਨਾਲ ਹੀ ਅੱਜ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ,ਜਿਸ ਤੋਂ ਬਾਅਦ ਅੱਜ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਣ ਦੀ ਸੰਭਾਵਨਾ ਹੈ,ਮੌਸਮ ਵਿਗਿਆਨ ਕੇਂਦਰ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ -4.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।
Related Posts
Latest News

28 Mar 2025 21:21:35
ਮਲਕੀਤ ਥਿੰਦ ਬਣੇ ਬੀਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ -ਚੇਅਰਮੈਨ ਮਲਕੀਤ ਥਿੰਦ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ...