ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਰਪੰਚ ਲਈ ਕੁੱਲ 1626 ਅਤੇ ਪੰਚ ਲਈ 5223 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਰਪੰਚ ਲਈ ਕੁੱਲ 1626 ਅਤੇ ਪੰਚ ਲਈ 5223 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਸ੍ਰੀ ਮੁਕਤਸਰ ਸਾਹਿਬ5 ਅਕਤੂਬਰ:

ਗ੍ਰਾਮ ਪੰਚਾਇਤ ਚੋਣਾਂ-2024 ਲਈ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਰਪੰਚਾਂ ਦੇ ਅਹੁਦਿਆਂ ਲਈ ਕੁੱਲ 1626 ਅਤੇ ਪੰਚਾਂ ਦੇ ਅਹੁਦੇ ਲਈ 5223 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।

      ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਏ.ਡੀ.ਸੀ. ਵਿਕਾਸ ਦੇ ਦਫ਼ਤਰ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਨਾਮਜ਼ਦਗੀਆਂ ਦੀ ਬਲਾਕ-ਵਾਰ ਵੰਡ ਤਹਿਤ ਸ੍ਰੀ ਮੁਕਤਸਰ ਸਾਹਿਬ ਬਲਾਕ ਵਿੱਚ ਸਰਪੰਚਾਂ ਦੇ ਅਹੁਦਿਆਂ ਲਈ ਕੁੱਲ 511 ਅਤੇ ਪੰਚਾਂ ਲਈ 1770 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।  ਗਿੱਦੜਬਾਹਾ ਬਲਾਕ ਵਿੱਚ ਸਰਪੰਚਾਂ ਦੇ ਅਹੁਦੇ ਲਈ ਕੁੱਲ 359 ਨਾਮਜ਼ਦਗੀਆਂ ਅਤੇ ਪੰਚਾਂ ਲਈ ਕੁੱਲ 1087 ਨਾਮਜ਼ਦਗੀਆਂ ਪ੍ਰਾਪਤ ਹੋਈਆਂ।

      ਇਸੇ ਤਰ੍ਹਾਂ ਮਲੋਟ ਬਲਾਕ ਵਿੱਚ ਸਰਪੰਚਾਂ ਲਈ ਕੁੱਲ 379 ਅਤੇ ਪੰਚਾਂ ਲਈ ਕੁੱਲ 1219 ਨਾਮਜ਼ਦਗੀਆਂ ਪ੍ਰਾਪਤ ਹੋਈਆਂਜਦਕਿ ਲੰਬੀ ਬਲਾਕ ਵਿੱਚ ਸਰਪੰਚਾਂ ਲਈ 377 ਅਤੇ ਪੰਚਾਂ ਲਈ ਕੁੱਲ 1147 ਨਾਮਜ਼ਦਗੀਆਂ ਪ੍ਰਾਪਤ ਹੋਈਆਂ। 

    ਉਨ੍ਹਾਂ ਦੱਸਿਆ ਕਿ ਕਾਗਜ਼ਾਂ ਦੀ ਪੜਤਾਲ ਅੱਜ 5 ਅਕਤੂਬਰ2024 ਨੂੰ ਕੀਤੀ ਜਾਵੇਗੀਜਦਕਿ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 7 ਅਕਤੂਬਰ2024 ਨੂੰ ਬਾਅਦ ਦੁਪਹਿਰ 3:00 ਵਜੇ ਤੱਕ ਹੈ।

Tags:

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ