ਪੰਜਾਬ ਦੇ ਵਿੱਚ ਲੋਕ ਸਭਾ ਚੋਣਾਂ-2024 ਦੇ ਲਈ 7 ਮਈ ਤੋਂ 14 ਮਈ ਤੱਕ ਸੂਬੇ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ ਹੋਏ
Chandigarh,15 May,2024,(Azad Soch News):- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Chief Election Officer of Punjab Sibin C) ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 (Lok Sabha Elections-2024) ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ 13 ਲੋਕ ਸਭਾ ਸੀਟਾਂ ਲਈ 226 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ,ਇਸ ਤਰ੍ਹਾਂ 7 ਮਈ ਤੋਂ 14 ਮਈ ਤੱਕ ਸੂਬੇ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ,ਦੱਸਣਯੋਗ ਹੈ ਕਿ ਗੁਰਦਾਸਪੁਰ ਤੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜ਼ਿਆਦਾ ਆਜ਼ਾਦ ਹਨ,ਅੰਮ੍ਰਿਤਸਰ ਤੋਂ 18 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ,ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਇਮਾਨ ਸਿੰਘ ਮਾਨ ਦਾ ਨਾਂ ਸ਼ਾਮਲ ਹੈ,ਖਡੂਰ ਸਾਹਿਬ ਤੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ,ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਹਰਪਾਲ ਸਿੰਘ ਦਾ ਨਾਂ ਸ਼ਾਮਲ ਹੈ।
ਜਲੰਧਰ ਤੋਂ 18 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ,ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (Shiromani Akali Dal (Amritsar)) ਵੱਲੋਂ ਸਰਬਜੀਤ ਸਿੰਘ ਦਾ ਨਾਂ ਸ਼ਾਮਲ ਹੈ,ਹੁਸ਼ਿਆਰਪੁਰ ਤੋਂ 10 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ,ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਜਸਵੰਤ ਸਿੰਘ ਦਾ ਨਾਂ ਸ਼ਾਮਲ ਹੈ,ਆਨੰਦਪੁਰ ਸਾਹਿਬ ਤੋਂ 23 ਅਤੇ ਲੁਧਿਆਣਾ ਤੋਂ 31 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ,ਜਿਨ੍ਹਾਂ ਵਿੱਚ ਜ਼ਿਆਦਾ ਆਜ਼ਾਦ ਹਨ,ਫਤਿਹਗੜ੍ਹ ਸਾਹਿਬ (Fatehgarh Sahib) ਤੋਂ 17 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।
ਇਨ੍ਹਾਂ ਵਿੱਚ ਕਾਂਗਰਸ ਦੇ ਅਮਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਗੇਜਾ ਰਾਮ ਦਾ ਨਾਂ ਸ਼ਾਮਲ ਹੈ,ਫਰੀਦਕੋਟ ਤੋਂ 16 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ,ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਕਰਮਜੀਤ ਸਿੰਘ ਅਨਮੋਲ ਦਾ ਨਾਂ ਸ਼ਾਮਲ ਹੈ,ਫਿਰੋਜ਼ਪੁਰ ਤੋਂ 19 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ,ਬਠਿੰਡਾ ਤੋਂ 17, ਸੰਗਰੂਰ ਤੋਂ 15 ਅਤੇ ਪਟਿਆਲਾ ਤੋਂ 12 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜ਼ਿਆਦਾ ਆਜ਼ਾਦ ਹਨ,ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 15 ਮਈ ਨੂੰ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।