ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 65295 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ - ਧੀਮਾਨ

ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 65295 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ - ਧੀਮਾਨ

ਫ਼ਿਰੋਜ਼ਪੁਰ, 4 ਜੁਲਾਈ 2024.

 

            ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 26 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 425 ਕਿਸਮ ਦੀਆਂ ਸੇਵਾਵਾਂ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦਿੱਤੀ।

            ਡਿਪਟੀ ਕਮਿਸ਼ਨਰ ਸ੍ਰੀ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸ਼ਹਿਰੀ ਖੇਤਰਾਂ ਵਿੱਚ ਆਉਂਦੇ ਸੇਵਾ ਕੇਂਦਰਾਂ ਅਤੇ ਪਿੰਡਾਂ ਦੇ 17 ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਜਨਵਰੀ 2024 ਤੋਂ ਜੂਨ 2024 ਤੱਕ ਕੁੱਲ 70056 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿਚੋਂ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 65295 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਜਿਨ੍ਹਾਂ ਵਿੱਚੋਂ ਸਿਹਤ ਅਤੇ ਪਰਿਵਾਰ ਭਲਾਈ ਦੀਆਂ 22456 ਗ੍ਰਹਿ ਮਾਮਲੇ ਅਤੇ ਨਿਆਂ ਦੀਆਂ 2116, ਪ੍ਰਸੋਨਲ ਦੀਆਂ 9045, ਪੇਂਡੂ ਵਿਕਾਸ ਅਤੇ ਪੰਚਾਇਤ ਦੀਆਂ 438 ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਦੀਆਂ 3428 ਅਰਜ਼ੀਆਂ ਪ੍ਰਾਪਤ ਹੋਈਆਂ ਹਨਜਿਨ੍ਹਾਂ ਦਾ ਨਿਪਟਾਰਾ ਸਮੇਂ ਸਿਰ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਹੋਈਆਂਜਿਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਚੁੱਕਾ ਹੈ। ਬਾਕੀ ਰਹਿੰਦੀਆਂ ਅਰਜ਼ੀਆਂ ਵਿਚਾਰ ਅਧੀਨ ਹਨ ਜਿਨ੍ਹਾਂ ਦਾ ਤੈਅ ਸਮੇਂ ਅਨੁਸਾਰ ਨਿਪਟਾਰਾ ਹੋ ਜਾਵੇਗਾ।

 

            ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਤੋਂ ਇਲਾਵਾ ਸੇਵਾ ਕੇਂਦਰ ਵਿਚ ਪੰਜਾਬ ਸਟੇਟ ਮਹੀਨਾਵਾਰ ਅਤੇ ਬਸੰਤ ਪੰਚਮੀ ਦੀ ਲਾਟਰੀ ਦੀਆਂ ਸੇਵਾਵਾਂ ਸਮੇਤ ਕੁੱਝ ਹੋਰ ਸੇਵਾਵਾਂ ਜਿਵੇਂ ਕਿ ਪੈਸਿਆਂ ਦਾ ਲੈਣ ਦੇਣਬੀਮਾ (ਮੋਟਰ ਵਹੀਕਲ)ਡੇਂਗੂ ਬੀਮਾਅਤੇ ਮੋਬਾਇਲ/ਡੀ.ਟੀ.ਐਚ ਰੀਚਾਰਜ ਆਦਿ ਸੇਵਾਵਾਂ ਮੁੱਹਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਸਰਕਾਰੀ ਸੇਵਾਵਾਂ 'ਸੇਵਾ ਦਾ ਅਧਿਕਾਰਐਕਟ ਅਧੀਨ ਆਉਂਦੀਆਂ ਹਨ ਅਤੇ ਲੋਕਾਂ ਨੂੰ ਇਸ ਐਕਟ ਅਧੀਨ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

Tags:

Advertisement

Latest News

ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ
Uttarakhand, 08 July,2024,(Azad Soch News):- ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਦੇਸ਼ ਦੇ ਕਈ ਇਲਾਕਿਆਂ 'ਚ ਸਥਿਤੀ ਖਰਾਬ ਹੋ ਗਈ ਹੈ,ਉੱਤਰਾਖੰਡ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ
ਪ੍ਰਸ਼ਾਸਨ ਵੱਲੋਂ ਪਿੰਡ ਖਿਓ ਵਾਲੀ ਢਾਬ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ