ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 91528 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ - ਡਿਪਟੀ ਕਮਿਸ਼ਨਰ

ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 91528 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ - ਡਿਪਟੀ ਕਮਿਸ਼ਨਰ

ਫਾਜ਼ਿਲਕਾ 5 ਜੁਲਾਈ 2024.

       ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 21 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 425 ਕਿਸਮ ਦੀਆਂ ਸੇਵਾਵਾਂ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐਸ. ਨੇ ਦਿੱਤੀ!

     ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਸ਼ਹਿਰੀ ਖੇਤਰਾਂ ਵਿੱਚ ਆਉਂਦੇ 7 ਸੇਵਾ ਕੇਂਦਰਾਂ ਅਤੇ ਪਿੰਡਾਂ ਦੇ 14 ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਜਨਵਰੀ 2024 ਤੋਂ ਜੂਨ 2024 ਤੱਕ ਕੁੱਲ 97642 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿਚੋਂ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 91528  ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਜਿਨ੍ਹਾਂ ਵਿੱਚੋਂ ਸਿਹਤ ਅਤੇ ਪਰਿਵਾਰ ਭਲਾਈ ਦੀਆਂ 24715, ਗ੍ਰਹਿ ਮਾਮਲੇ ਅਤੇ ਨਿਆਂ ਦੀਆਂ 979, ਪ੍ਰਸੋਨਲ ਦੀਆਂ 16791, ਪੇਂਡੂ ਵਿਕਾਸ ਅਤੇ ਪੰਚਾਇਤ ਦੀਆਂ 1498 ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਦੀਆਂ 6236 ਅਰਜ਼ੀਆਂ ਪ੍ਰਾਪਤ ਹੋਈਆਂ ਹਨਜਿਨ੍ਹਾਂ ਦਾ ਨਿਪਟਾਰਾ ਸਮੇਂ ਸਿਰ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਹੋਈਆਂਜਿਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਚੁੱਕਾ ਹੈ। ਬਾਕੀ ਰਹਿੰਦੀਆਂ ਅਰਜ਼ੀਆਂ ਵਿਚਾਰ ਅਧੀਨ ਹਨ ਜਿਨ੍ਹਾਂ ਦਾ ਤੈਅ ਸਮੇਂ ਅਨੁਸਾਰ ਨਿਪਟਾਰਾ ਹੋ ਜਾਵੇਗਾ।

     ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਤੋਂ ਇਲਾਵਾ ਸੇਵਾ ਕੇਂਦਰ ਵਿਚ ਪੰਜਾਬ ਸਟੇਟ ਮਹੀਨਾਵਾਰ ਅਤੇ ਬਸੰਤ ਪੰਚਮੀ ਦੀ ਲਾਟਰੀ ਦੀਆਂ ਸੇਵਾਵਾਂ ਸਮੇਤ ਕੁੱਝ ਹੋਰ ਸੇਵਾਵਾਂ ਜਿਵੇਂ ਕਿ ਪੈਸਿਆਂ ਦਾ ਲੈਣ ਦੇਣਬੀਮਾ (ਮੋਟਰ ਵਹੀਕਲ)ਡੇਂਗੂ ਬੀਮਾਅਤੇ ਮੋਬਾਇਲ/ਡੀ.ਟੀ.ਐਚ ਰੀਚਾਰਜ ਆਦਿ ਸੇਵਾਵਾਂ ਮੁੱਹਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਸਰਕਾਰੀ ਸੇਵਾਵਾਂ 'ਸੇਵਾ ਦਾ ਅਧਿਕਾਰਐਕਟ ਅਧੀਨ ਆਉਂਦੀਆਂ ਹਨ ਅਤੇ ਲੋਕਾਂ ਨੂੰ ਇਸ ਐਕਟ ਅਧੀਨ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Tags:

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ