ਖੇਤੀਬਾੜੀ ਵਿਭਾਗ ਵੱਲੋਂ ਨਰਮੇ ਵਾਲੇ ਵੱਖ ਵੱਖ ਪਿੰਡਾਂ ਦਾ ਦੌਰਾ

ਖੇਤੀਬਾੜੀ ਵਿਭਾਗ ਵੱਲੋਂ ਨਰਮੇ ਵਾਲੇ ਵੱਖ ਵੱਖ ਪਿੰਡਾਂ ਦਾ ਦੌਰਾ

ਫਾਜਿਲਕਾ 14 ਜੁਲਾਈ

ਮੁੱਖ ਖੇਤੀਬਾੜੀ ਅਫਸਰ ਫ਼ਾਜ਼ਿਲਕਾ ਡਾ ਸੰਦੀਪ ਰਿਣਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਖੇਤੀਬਾੜੀ ਅਫਸਰ ਡਾ ਬਲਦੇਵ ਸਿੰਘ ਅਤੇ ਬੀ ਟੀ ਐਮ ਰਾਜਦਵਿੰਦਰ ਸਿੰਘ ਵੱਲੋਂ ਨਰਮੇ ਵਾਲੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।

 ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਆਰਥਿਕ ਕਗਾਰ ਦੇ ਆਧਾਰ ਤੇ ਛਿੜਕਾਅ ਕੀਤਾ ਜਾਵੇ।ਇਹ ਵੇਖਣ ਲਈ ਹਫਤੇ ਵਿੱਚ ਦੋ ਵਾਰੀ ਖੇਤ ਦਾ ਨਿਰੀਖਣ ਕਰਨਾ ਚਾਹੀਦਾ ਹੈ। ਸੁੰਡੀ ਦੇ ਹਮਲੇ ਵਾਲੇ ਫੁੱਲ ਡੋਡੀਆਂ ਵਿੱਚ ਮੋਰੀਆਂ ਜਾਂ ਸੁੰਡੀਆਂ ਹੋਣਗੀਆਂ । ਜੇਕਰ ਅਜਿਹੇ ਫੁੱਲਾਂ ਦੀ ਗਿਣਤੀ ਪੰਜ ਪ੍ਰਤੀਸ਼ਤ ਤੋਂ ਵੱਧ ਹੋਵੇ ਤਾਂ ਖੇਤੀਬਾੜ੍ਹੀ ਯੂਨੀਵਰਸਿਟੀ ਦੀਆਂ ਸਿਫਾਰਿਸ਼ ਕੀਤੀਆਂ ਜ਼ਹਿਰਾਂ ਦਾ ਛਿੜਕਾਅ ਕਰੋ । ਨਰਮੇ ਤੇ ਚਿੱਟੀ ਮੱਖੀ ਦੀ ਰੋਕਥਾਮ ਲਈ ਛਿੜਕਾਅ ਉਸ ਸਮੇ ਕਰੋ ਜਦੋ ਬੂਟੇ ਦੇ ਉਪਰਲੇ ਹਿੱਸੇ ਵਿੱਚ ਸਵੇਰੇ ਦਸ ਵਜੇ ਤੋਂ ਪਹਿਲਾਂ ਇਸ ਦੀ ਗਿਣਤੀ ਪ੍ਰਤੀ ਪੱਤੇ ਤੇ ਹੋ ਜਾਵੇ। ਤੇਲੇ ਨੂੰ ਮਾਰਨ ਲਈ ਛਿੜਕਾਅ ਉਸ ਸਮੇ ਕਰੋ ਜਦੋਂ 50 ਪ੍ਰਤੀਸ਼ਤ ਬੂਟਿਆਂ ਵਿੱਚ ਪੂਰੇ ਬਣ ਚੁੱਕੇ ਪੱਤੇ ਕਿਨਾਰਿਆਂ ਤੋਂ ਪੀਲੇ ਪੈ ਜਾਣ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ...
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ
ਬੰਗਲਾਦੇਸ਼ ਦੀ ਅਦਾਲਤ ਨੇ ਸਾਬਕਾ ਨੇਤਾ ਸ਼ੇਖ ਹਸੀਨਾ ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ
ਅਦਾਕਾਰਾ ਕੰਗਨਾ ਰਣੌਤ ਦੀ ਫਿਲਮ Emergency ਨੂੰ ਮਿਲਿਆ ਸੈਂਸਰ ਬੋਰਡ ਵੱਲੋਂ ਸਰਟੀਫਿਕੇਟ
ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦਿਹਾਤੀ ਨੇ ਮੌਕੇ ਤੇ ਪਹੁੰਚ ਕੇ ਬੁਝਾਈ ਖੇਤਾਂ ਵਿੱਚ ਅੱਗ