'ਪ੍ਰਸ਼ਾਸਨ ਗਾਓਂ ਕੀ ਓਰ' ਤਹਿਤ ਏ.ਡੀ.ਸੀ. ਵਿਕਾਸ ਦੀ ਅਗਵਾਈ ’ਚ ਵਰਕਸ਼ਾਪ ਆਯੋਜਿਤ

'ਪ੍ਰਸ਼ਾਸਨ ਗਾਓਂ ਕੀ ਓਰ' ਤਹਿਤ ਏ.ਡੀ.ਸੀ. ਵਿਕਾਸ ਦੀ ਅਗਵਾਈ ’ਚ ਵਰਕਸ਼ਾਪ ਆਯੋਜਿਤ

ਫ਼ਿਰੋਜ਼ਪੁਰ 23 ਦਸੰਬਰ ( ) -

          ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ 'ਪ੍ਰਸ਼ਾਸਨ ਗਾਓਂ ਕੀ ਔਰਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 19 ਤੋਂ 24 ਦਸੰਬਰ ਤੱਕ ਸੁਸ਼ਾਸਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਗਿਆ। ਇਸ ਤਹਿਤ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਲਖਵਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡੀ.ਡੀ.ਐਫ. ਅਦਿਤੀ ਸ਼ਰਮਾ ਵੀ ਹਾਜ਼ਰ ਸਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਨੇ ਦੱਸਿਆ ਕਿ ਦੇਸ਼ ਵਿਆਪੀ ਮੁਹਿੰਮ 'ਪ੍ਰਸ਼ਾਸਨ ਗਾਓਂ ਕੀ ਔਰਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 19 ਤੋਂ 24 ਦਸੰਬਰ ਤੱਕ ਸੁਸ਼ਾਸਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਦੌਰਾਨ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੀਆਂ ਸਬ ਡਵੀਜ਼ਨਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸਰਕਾਰੀ ਸੁਵਿਧਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸੁਸ਼ਾਸਨ ਸਪਤਾਹ ਤਰ੍ਹਾਂ ਹੀ ਭਵਿੱਖ ਵਿੱਚ ਵੀ ਆਪਸੀ ਤਾਲਮੇਲ ਨਾਲ ਵੱਧ ਤੋਂ ਵੱਧ ਲੋਕਾਂ ਦੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣ ਅਤੇ ਲੋਕਾਂ ਨੂੰ ਸਰਕਾਰੀ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਸਰਹੱਦੀ ਖੇਤਰ ਹੈ ਅਤੇ ਇਸ ਦੇ ਕਈ ਪਿੰਡ ਸਤਲੁਜ ਦਰਿਆ ਤੋਂ ਪਾਰ ਹਿੰਦ-ਪਾਕਿ ਸਰਹੱਦ ਨਾਲ ਸਥਿਤ ਹਨ। ਉਨ੍ਹਾਂ ਨੇ ਇਨ੍ਹਾਂ ਸਰਹੱਦੀ ਪਿੰਡਾਂ ਤੱਕ ਸਿੱਖਿਆ, ਸਿਹਤ ਅਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਯਕੀਨੀ ਬਣਾਉਣ ਦੀ ਲੋੜ ’ਤੇ ਜੋਰ ਦਿੱਤਾ।

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਵੱਲੋਂ ਜ਼ਿਲ੍ਹੇ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਅਤੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਾਉਣ ਲਈ ਸਿੱਖਿਆ ਵਿਭਾਗ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਅਤੇ ਉਪਲੱਬਧੀਆਂ ਬਾਰੇ ਦੱਸਿਆ ਗਿਆ। ਉਨ੍ਹਾਂ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਸਰਕਾਰ ਵੱਲੋਂ ਅਤੇ ਸੀ.ਐਸ.ਆਰ. ਤਹਿਤ ਕਰਵਾਏ ਗਏ ਵਿਕਾਸ ਕਾਰਜਾਂ ਦੇ ਸਿੱਟੇ ਵੱਜੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਿੱਖਿਆ ਦੇ ਨਾਲ ਨਾਲ ਖੇਡਾਂ ਵਿੱਚ ਵੀ ਨਾਮਨਾ ਖੱਟ ਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕਰ ਰਹੇ ਹਨ।

ਇਸ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਨੇ ਵੀ ਸਿਹਤ ਵਿਭਾਗ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲੇ, ਜੱਚਾ-ਬੱਚਾ ਸਿਹਤ, ਆਮ ਆਦਮੀ ਕਲੀਨਿਕ, ਟੀਕਾਕਰਨ ਅਤੇ ਡੇਂਗੂ, ਮਲੇਰੀਆ, ਟੀ.ਬੀ. ਅਤੇ ਪੀਲੀਆ, ਸਮੇਤ ਹੋਰ ਬੀਮਾਰੀਆਂ ’ਤੇ ਕਾਬੂ ਪਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ/ ਸਰਕਾਰੀ ਸਕੀਮਾਂ ਅਤੇ ਪ੍ਰਾਪਤ ਟੀਚਿਆਂ ਆਦਿ ਬਾਰੇ ਪੀ.ਪੀ.ਟੀ. ਪ੍ਰਸਤੁਤੀ ਰਾਹੀਂ ਜਾਣਕਾਰੀ ਦਿੱਤੀ ਗਈ।  

ਇਸ ਵਰਕਸ਼ਾਪ ਦੌਰਾਨ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸੇਵਾ ਕੇਂਦਰ ਸਮੇਤ ਹੋਰਨਾਂ ਵਿਭਾਗਾਂ ਵੱਲੋਂ ਵੀਡੀਓ ਅਤੇ ਪੀਪੀਟੀ ਪ੍ਰਸਤੁਤੀ ਰਾਹੀਂ ਆਪਣੇ ਆਪਣੇ ਵਿਭਾਗਾਂ ਵੱਲੋਂ ਸੁਸ਼ਾਸਨ ਸਪਤਾਹ ਅਤੇ ਪਿਛਲੇ ਸਮੇਂ ਦੌਰਾਨ ਲੋਕਾਂ ਨੂੰ ਦਿੱਤੀਆਂ ਗਈਆਂ ਸੇਵਾਵਾਂਕੀਤੇ ਗਏ ਲੋਕ ਭਲਾਈ ਅਤੇ ਵਿਕਾਸ ਕੰਮਾਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਯੁਵਰਾਜ ਨਾਰੰਗ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Tags:

Advertisement

Latest News

ਸਾਲ 2024 ਵਿੱਚ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦਾ ਸੁਫ਼ਨਾ ਹੋਇਆ ਸਾਕਾਰ ਸਾਲ 2024 ਵਿੱਚ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦਾ ਸੁਫ਼ਨਾ ਹੋਇਆ ਸਾਕਾਰ
ਚੰਡੀਗੜ੍ਹ, 23 ਦਸੰਬਰਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ ਕਰਕੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦੇਣ ਅਤੇ ਸ਼ਹਿਰਾਂ ਦੇ ਯੋਜਨਾਬੱਧ...
ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦੇ ਨਵੇਂ ਸੈਸ਼ਨ ਦੀ ਜਨਵਰੀ 'ਚ ਸ਼ੁਰੂਆਤ
23 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ ਬੱਚਿਆਂ ਲਈ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ: ਡਾ ਕਵਿਤਾ ਸਿੰਘ
ਸ਼ਹੀਦੀ ਸਭਾ: ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ
ਸਾਲ 2024 ਵਿੱਚ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੂਹਿਆਂ ਨਵੀਆਂ ਉਚਾਈਆਂ ਨੂੰ
ਗੁਰਦਾਸਪੁਰ ਗ੍ਰੇਨੇਡ ਹਮਲਾ: ਪੰਜਾਬ ਅਤੇ ਯੂਪੀ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ ਕੇ.ਜ਼ੈੱਡ.ਐੱਫ਼.ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਢਾਈ ਸਾਲਾਂ ਵਿੱਚ ਪੰਜਾਬ 'ਚ 86 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਹੋਇਆ: ਸੌਂਦ