ਆਮ ਆਦਮੀ ਪਾਰਟੀ ਦਾ ਵਿਧਾਇਕ ਜੇਲ੍ਹ ਚੋਂ ਆਇਆ ਬਾਹਰ
Patiala, 07,NOV,(Azad Soch News):- ਜਸਵੰਤ ਸਿੰਘ ਗੱਜਣ ਮਾਜਰਾ ਕਰੀਬ 1 ਸਾਲ ਬਾਅਦ ਜੇਲ੍ਹ ਤੋਂ ਬਾਹਰ ਆ ਗਏ ਹਨ, ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਹੈ,ਪਰ ਸਮੇਂ ਸਿਰ ਮੁਚੱਲਕਾ ਨਾ ਭਰਨ ਕਾਰਨ ਉਹ ਰਿਹਾਅ ਨਹੀਂ ਹੋ ਸਕੇ ਸਨ ਪਰ ਸਾਰੀ ਕਾਗਜ਼ੀ ਕਾਰਵਾਈ ਪੂਰੀ ਹੋਣ ਉੱਤੇ ਜਸਵੰਤ ਸਿੰਘ ਗੱਜਣ ਮਾਜਰਾ ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਬਾਹਰ ਆ ਗਏ।
ਆਮ ਆਦਮੀ ਪਾਰਟੀ (Aam Aadmi Party) ਦੇ ਸੈਂਕੜੇ ਵਰਕਰਾਂ ਅਤੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ,ਬੈਂਕ ਨਾਲ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਅਮਰਗੜ੍ਹ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ (MLA Jaswant Singh Gajjanmajra) ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ।
ਉਹ ਲਗਪਗ ਇੱਕ ਸਾਲ ਤੋਂ ਪਟਿਆਲਾ ਜੇਲ੍ਹ ’ਚ ਬੰਦ ਸਨ,ਪਟਿਆਲਾ ਜੇਲ੍ਹ ਤੋਂ ਰਿਹਾਈ ਮਗਰੋਂ ਵਿਧਾਇਕ ਗੱਜਣਮਾਜਰਾ ਨੇ ਦੂਖਨਿਵਾਰਨ ਗੁਰਦੁਆਰਾ ਸਾਹਿਬ ਜੀ (Dukhniwaran Gurdwara Sahib Ji) ਮੱਥਾ ਟੇਕਿਆ,ਇਸ ਮੌਕੇ ਉਨ੍ਹਾਂ ਦੀ ਪਤਨੀ ਡਾ. ਪਰਮਿੰਦਰ ਕੌਰ ਮੰਡੇਰ ਨੇ ਕਿਹਾ ਕਿ ਸੰਵਿਧਾਨ ਦੀ ਤਾਕਤ ਨਾਲ ਜਸਵੰਤ ਸਿੰਘ ਗੱਜਣਮਾਜਰਾ ਨੂੰ ਜ਼ਮਾਨਤ ਮਿਲੀ ਹੈ।
'ਆਪ' ਦਾ ਵਿਧਾਇਕ ਜੇਲ੍ਹ ਚੋਂ ਆਇਆ ਬਾਹਰ, 1 ਸਾਲ ਬਾਅਦ ਮਿਲੀ ਜ਼ਮਾਨਤ