ਨਸ਼ਿਆਂ ਦੀ ਅਲਾਮਤ ਤੋਂ ਸਮਾਜ ਨੂੰ ਨਿਜਾਤ ਦਵਾਉਣ ਲਈ ਸਮਾਜ ਦੇ ਸਾਰੇ ਵਰਗਾਂ ਦੀ ਸਰਗਰਮ ਭੂਮਿਕਾ ਦੀ ਲੋੜ : ਏ.ਡੀ.ਸੀ

ਨਸ਼ਿਆਂ ਦੀ ਅਲਾਮਤ ਤੋਂ ਸਮਾਜ ਨੂੰ ਨਿਜਾਤ ਦਵਾਉਣ ਲਈ ਸਮਾਜ ਦੇ ਸਾਰੇ ਵਰਗਾਂ ਦੀ ਸਰਗਰਮ ਭੂਮਿਕਾ ਦੀ ਲੋੜ : ਏ.ਡੀ.ਸੀ

ਮਾਲੇਰਕੋਟਲਾ 31 ਦਸੰਬਰ :

                     ਜ਼ਿਲ੍ਹੇ ਵਿਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਦੀ ਸਮੀਖਿਆ ਅਤੇ ਅਗੇਤੀ ਕਾਰਜ ਯੋਜਨਾ ’ਤੇ ਚਰਚਾ ਲਈ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪੁਲਿਸ, ਸਿਹਤ,ਖੇਤੀਬਾੜੀ,ਸਿੱਖਿਆ,ਖੇਡ,ਜੰਗਲਾਤ, ਆਬਕਾਰੀ  ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਨੁਮਾਇੰਦੇ ਵੀ ਮੌਜੂਦ ਸਨ।

                   ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਤੋਂ ਸਮਾਜ ਨੂੰ ਨਿਜਾਤ ਦਵਾਉਣ ਲਈ ਆਰੰਭੀ ਲੜਾਈ ਵਿਚ ਸਿਰਫ ਪ੍ਰਸ਼ਾਸਨ ਦੀ ਹੀ ਨਹੀ, ਬਲਕਿ ਸਮਾਜ ਦੇ ਸਾਰੇ ਵਰਗਾਂ ਦੀ ਸਰਗਰਮ ਭੂਮਿਕਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਿਲ ਕੇ ਇਸ ਤਰ੍ਹਾਂ ਦੇ ਕਦਮ ਚੁੱਕਣੇ ਚਾਹੀਦੇ ਹਨ, ਜੋ ਨਾ ਕੇਵਲ ਨਸ਼ੇ ਦੀ ਰੋਕਥਾਮ ਕਰਨ, ਬਲਕਿ ਇਸ ਦੇ ਖ਼ਿਲਾਫ਼ ਲੋਕ ਜਾਗਰੂਕਤਾ ਵੀ ਪੈਦਾ ਕਰਨ। ਉਨ੍ਹਾਂ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਵਿਭਾਗਾਂ ਵਿਚ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਦੀ ਪ੍ਰਗਤੀ ਦੀ ਲਗਾਤਾਰ ਸਮੀਖਿਆ ਕਰਨ ਅਤੇ ਇਸ ਦਿਸ਼ਾ ਵਿਚ ਹੋਰ ਵੀ ਠੋਸ ਕਦਮ ਚੁੱਕਣ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ।

        ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਮੀਟਿੰਗ ਦੌਰਾਨ ਨਸ਼ਿਆਂ ਖ਼ਿਲਾਫ਼ ਪੁਲਿਸ ਵਿਭਾਗ ਦੀ ਹੁਣ ਤੱਕ ਕੀਤੀ ਕਾਰਗੁਜਾਰੀ ’ਤੇ ਚਾਨ੍ਹਣਾ ਪਾਇਆ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰਾਂ ’ਤੇ ਸਖ਼ਤੀ ਨਾਲ ਸ਼ਿਕੰਜਾ ਕੱਸਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਨਸ਼ੇ ਦੇ ਨੈੱਟਵਰਕ ਨੂੰ ਤੋੜਨ ਲਹੀ ਹਰ ਸੰਭਵ ਯਤਨ ਕਰ ਰਿਹਾ ਹੈ ਅਤੇ ਇਸ ਵਿਚ ਜਨਤਾ ਦਾ ਸਹਿਯੋਗ ਵੀ ਬੇਹੱਦ ਮਹੱਤਵਪੂਰਨ ਹੈ।

         ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਥਾਣਿਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਨਸ਼ੇ ਦੇ ਖਿਲਾਫ ਲੋਕ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਵਿਚ ਸ਼ਾਮਿਲ ਕਰਨ।ਇਸ ਤੋਂ ਇਲਾਵਾ ਸਿਹਤ ਵਿਭਾਗ ਨੇ ਨਸ਼ਾ ਮੁਕਤ ਕੇਂਦਰਾਂ ਦੀ ਸਥਿਤੀ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ। ਇਸੇ ਤਰ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਨਸ਼ੇ ਖ਼ਿਲਾਫ਼ ਉਨ੍ਹਾਂ ਵੱਲੋਂ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ।

            ਇਸ ਮੌਕੇ ਐਸ.ਡੀ.ਐਮ.ਮਾਲੇਰਕੋਟਲਾ/ਅਹਿਮਦਗੜ ਹਰਬੰਸ ਸਿੰਘ,ਡੀ.ਐਸ.ਪੀ.ਸਤੀਸ਼ ਕੁਮਾਰ,ਜ਼ਿਲ੍ਹਾ ਸਿਹਤ ਅਫ਼ਸਰ ਡਾ.ਪੁਨੀਤ ਸਿੱਧੂ,ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ.ਕੁਲਵੀਰ ਸਿੰਘ, ਵਣ ਰੇਂਜ ਅਫ਼ਸਰ ਇਕਬਾਲ ਸਿੰਘ, ਆਬਕਾਰੀ ਇੰਸਪੈਕਟਰ ਅਜੇ ਕੁਮਾਰ ਮਿੱਤਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

       

Tags:

Advertisement

Latest News

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਮਾਡਰਨ ਕੇਂਦਰੀ ਜੇਲ੍ਹ ਦਾ ਦੌਰਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਮਾਡਰਨ ਕੇਂਦਰੀ ਜੇਲ੍ਹ ਦਾ ਦੌਰਾ
ਫਰੀਦਕੋਟ 3 ਜਨਵਰੀ , ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ...
ਜ਼ਿਲ੍ਹਾ ਪੁਲਿਸ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਨੇ ਦੋਰਾਂਗਲਾ ਰੋਡ ਵਿਖੇ ਈ-ਰਿਕਸ਼ਾ ਚਾਲਕਾਂ ਤੇ ਆਮ ਲੋਕਾਂ ਨੂੰ ਆਵਾਜਾਈ ਨਿਯਮਾਂ ਤੋਂ ਜਾਣੂ ਕਰਵਾਇਆ
ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ : ਐਡਵੋਕੇਟ ਹਰਪਾਲ ਸਿੰਘ ਚੀਮਾ
ਸਪੀਕਰ ਸੰਧਵਾਂ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਵੱਧ ਰਹੀ ਟੈ੍ਫਿਕ ਸਮੱਸਿਆ ਦਾ ਜਲਦ ਹੱਲ ਕਰਨ ਦੀ ਹਦਾਇਤ
ਸ਼ੁੱਕਰਵਾਰ ਸ਼ਾਮ 4 ਵਜੇ ਦਿੱਲੀ ਵਿੱਚ AQI 371 ਰਿਕਾਰਡ ਕੀਤਾ ਗਿਆ
ਪਲਾਸਟਿਕ ਵਿਰੁੱਧ ਚਲਾਈ ਮੁਹਿੰਮ ਤਹਿਤ ਚੈਕਿੰਗ
ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ