ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਏ ਡੀ ਸੀ ਚਾਰੂ ਮਿਤਾ ਵੱਲੋਂ ਸਮੂਹ ਕੰਬਾਈਨ ਆਪ੍ਰੇਟਰਾਂ/ ਮਾਲਕਾਂ ਨਾਲ ਮੀਟਿੰਗ

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਏ ਡੀ ਸੀ ਚਾਰੂ ਮਿਤਾ ਵੱਲੋਂ  ਸਮੂਹ ਕੰਬਾਈਨ ਆਪ੍ਰੇਟਰਾਂ/ ਮਾਲਕਾਂ ਨਾਲ ਮੀਟਿੰਗ

ਮੋਗਾ, 2 ਅਕਤੂਬਰ-
 ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੈ, ਇਹਨਾਂ ਮਾਮਲਿਆਂ ਨੂੰ ਜ਼ੀਰੋ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਸੰਦ ਵੀ ਸਬਸਿਡੀ ਉੱਪਰ ਦਿੱਤੇ ਜਾਂਦੇ ਹਨ ਜਿਹੜੇ ਫ਼ਸਲ ਦੀ ਰਹਿੰਦ ਖੂਹੰਦ ਨੂੰ ਬਿਨਾਂ ਅੱਗ ਲਗਾਏ ਅਗਲੀ ਫ਼ਸਲ ਦੀ ਬਿਜਾਈ ਨੂੰ ਪੂਰਨ ਸੌਖਾਲਾ ਕਰ ਦਿੰਦੇ ਹਨ।  ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੰਬਾਈਨ ਆਪ੍ਰੇਟਰ/ ਮਾਲਕ ਆਪਣੀ ਅਹਿਮ ਭੂਮਿਕਾ ਨਿਭਾ ਕੇ ਵਾਤਾਵਰਨ ਸ਼ੁੱਧਤਾ ਵਿੱਚ ਯੋਗਦਾਨ ਪਾਉਣ, ਕਿਉਕਿ ਉਹਨਾਂ ਲਈ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੁਝ ਪਾਬੰਦੀ ਆਦੇਸ਼ ਜਾਰੀ ਕੀਤੇ ਗਏ ਹਨ ਜਿਹਨਾਂ ਦੀ ਪਾਲਣਾ ਕਰਨੀ ਅਤਿ ਜਰੂਰੀ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂ ਮਿਤਾ ਨੇ ਜ਼ਿਲ੍ਹਾ ਦੇ ਸਮੂਹ ਕੰਬਾਈਨ ਆਪ੍ਰੇਟਰਾਂ/ ਮਾਲਕਾਂ ਨਾਲ ਮੀਟਿੰਗ ਕਰਨ ਮੌਕੇ ਕੀਤਾ।  ਇਸ ਮੀਟਿੰਗ ਵਿੱਚ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ, ਐਸ ਡੀ ਐਮ ਮੋਗਾ ਸਾਰੰਗਪ੍ਰੀਤ  ਸਿੰਘ ਔਜਲਾ ਤੋਂ ਇਲਾਵਾ ਪੁਲਿਸ ਪ੍ਰਸ਼ਾਸ਼ਨ ਦੇ ਨੁਮਾਇੰਦੇ ਹਾਜ਼ਰ ਸਨ। ਉਹਨਾਂ ਕੰਬਾਈਨ ਆਪ੍ਰੇਟਰਾਂ/ਮਾਲਕਾਂ ਨੂੰ ਪਰਾਲੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ ਦੀ ਅਪੀਲ ਕੀਤੀ।
ਉਹਨਾਂ ਮੀਟਿੰਗ ਵਿੱਚ ਕਿਹਾ ਕਿ ਵੱਖ-ਵੱਖ ਕੋਰਟ ਕੇਸਾਂ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਸੁਪਰੀਮ ਕੋਰਟ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਿਨ੍ਹਾਂ ਸੁਪਰ ਐਸ.ਐਮ.ਐਸ. ਤੋਂ ਕੰਬਾਈਨਾਂ ਨੂੰ ਚਲਾਉਣ ਉੱਪਰ ਰੋਕ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਤਹਿਤ ਜ਼ਿਲ੍ਹਾ ਮੋਗਾ ਅੰਦਰ ਸੁਪਰ ਸਟਰਾਅ ਮੈਨੇਜਮੈਟ ਸਿਸਟਮ (ਐਸ.ਐਮ.ਐਸ.) ਤੋ ਬਿਨ੍ਹਾਂ ਕੋਈ ਵੀ ਕੰਬਾਇਲ ਨਾ ਚਲਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਤੇ ਮਾਰੂ ਪ੍ਰਭਾਵ ਪੈ ਰਹੇ ਹਨ, ਇਸ ਲਈ ਐਸ.ਐਮ.ਐਸ. ਤੋ ਬਿਨ੍ਹਾਂ ਕਿਸੇ ਵੀ ਕੰਬਾਇਨ ਨੂੰ ਚੱਲਣ ਦੀ ਇਜਾਜਤ ਨਹੀ ਦਿੱਤੀ ਜਾਵੇਗੀ।  ਉਹਨਾਂ ਕਿਹਾ ਕਿ ਇਸ ਤੋਂ ਇਲਾਵਾ  ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਲਗਾਈ ਗਈ ਹੈ।  ਉਹਨਾਂ ਕੰਬਾਈਨ ਮਾਲਕਾਂ ਆਪ੍ਰੇਟਰਾਂ ਨੂੰ ਦੱਸਿਆ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਉਕਤ ਹੁਕਮਾਂ ਦੀ, ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਤੋਂ ਬਚਣ ਲਈ, ਇੰਨ ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ।

ਉਹਨਾਂ ਕਿਹਾ ਕਿ ਸਵੇਰੇ 9 ਵਜੇ ਤੋਂ ਪਹਿਲਾਂ ਝੋਨੇ ਦੀ ਫ਼ਸਲ ਤੇ ਤਰੇਲ ਕਾਫ਼ੀ ਜਿਆਦਾ ਹੁੰਦੀ ਹੈ। ਤਰੇਲ ਕਾਰਣ ਜਿੱਥੇ ਝੋਨੇ ਦੀਆਂ ਮੁੰਜਰਾਂ ਨਾਲੋਂ ਦਾਣੇ ਝੜਦੇ ਨਹੀਂ, ਉਥੇ ਵੱਧ ਨਮੀ ਕਾਰਣ ਫ਼ਸਲ ਦੇ ਦਾਣੇ ਕਾਲੇ ਹੋ ਜਾਂਦੇ ਹਨ ਅਤੇ ਫ਼ਸਲ ਦੀ ਕੁਆਲਟੀ ਵਿੱਚ ਗਿਰਾਵਟ ਆ ਜਾਂਦੀ ਹੈ। ਇਸ ਨਾਲ ਹੀ ਸ਼ਾਮ 7 ਵਜੇ ਤੋਂ ਬਾਅਦ ਵੀ ਤਰੇਲ ਪੈਣ ਕਾਰਣ ਅਤੇ ਦੇਰ ਰਾਤ ਫ਼ਸਲ ਦੀ ਕਟਾਈ ਕਾਰਣ ਨੁਕਸਾਨ ਹੋਣੇ ਸ਼ੁਰੂ ਹੋ ਜਾਂਦੇ ਹਨ। ਅਜਿਹੇ ਝੋਨੇ ਨੂੰ ਜਦੋਂ ਜਿਮੀਦਾਰਾਂ ਵੱਲੋਂ ਮੰਡੀਆਂ ਵਿੱਚ ਲਿਆਂਦਾ ਜਾਂਦਾ ਹੈ ਤਾਂ ਨਮੀ ਨਿਰਧਾਰਤ ਮਾਪਦੰਡਾਂ ਮੁਤਾਬਿਕ ਨਾ ਹੋਣ ਕਰਕੇ ਖਰੀਦ ਏਜੰਸੀਆਂ ਅਜਿਹੀ ਫ਼ਸਲ ਨੂੰ ਖਰੀਦਣ ਤੋਂ ਸੰਕੋਚ ਕਰਦੀਆਂ ਹਨ ਅਤੇ ਖਰੀਦ ਏਜੰਸੀਆਂ ਵੱਲੋਂ ਅਜਿਹੇ ਵੱਧ ਨਮੀਂ ਵਾਲੇ ਝੋਨੇ ਦੀ ਖਰੀਦ ਨਹੀਂ ਕੀਤੀ ਜਾਂਦੀ। ਇਸ ਤੋਂ ਇਲਾਵਾ ਜਿਮੀਦਾਰਾਂ ਵੱਲੋਂ ਮੰਡੀਆਂ ਵਿੱਚ ਵੱਧ ਨਮੀ ਵਾਲਾ ਝੋਨਾ ਲਿਆਉਣ ਕਾਰਣ ਥਾਂ ਦੀ ਘਾਟ ਵੀ ਪੈਦਾ ਹੋ ਜਾਂਦੀ ਹੈ, ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਂਦਾ ਹੈ। ਇਸ ਲਈ ਕਿਸਾਨ ਪਹਿਲਾਂ ਤੋਂ ਹੀ ਇਸ ਪ੍ਰਤੀ ਸੁਚੇਤ ਰਹਿਣ।
ਕੰਬਾਈਨ ਮਾਲਕਾਂ ਆਪ੍ਰੇਟਰਾਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਪ੍ਰਸ਼ਾਸ਼ਨ ਵੱਲੋਂ ਜਾਰੀ ਕੀਤੇ ਗਏ ਹਰੇਕ ਹੁਕਮ ਦੀ ਪਾਲਣਾ ਯਕੀਨੀ ਬਨਾਉਣਗੇ ਅਤੇ ਕੋਈ ਵੀ ਮਸ਼ੀਨ ਬਿਨਾਂ ਐਸ ਐਮ ਐਸ ਤੋਂ ਨਹੀਂ ਚਲਾਈ ਜਾਵੇਗੀ ਅਤੇ ਮਸ਼ੀਨਾਂ ਪ੍ਰਸ਼ਾਸ਼ਨ ਵੱਲੋਂ ਨਿਯਤ ਕੀਤੇ ਸਮੇਂ ਅਨੁਸਾਰ ਹੀ ਚਲਾਈਆਂ ਜਾਣਗੀਆਂ।

Tags:

Advertisement

Latest News

ਦਿਲਜੀਤ ਦੁਸਾਂਝ ਨੇ ਬਿਲਬੋਰਡ ਕੈਨੇਡਾ ਮੈਗਜ਼ੀਨ ਦੇ ਕਵਰ ਪੇਜ 'ਤੇ ਦਰਜ ਕਰਵਾਈ ਮੌਜ਼ੂਦਗੀ ਦਿਲਜੀਤ ਦੁਸਾਂਝ ਨੇ ਬਿਲਬੋਰਡ ਕੈਨੇਡਾ ਮੈਗਜ਼ੀਨ ਦੇ ਕਵਰ ਪੇਜ 'ਤੇ ਦਰਜ ਕਰਵਾਈ ਮੌਜ਼ੂਦਗੀ
Chandigarh,22 DEC,2024,(Azad Soch News):- ਵਿਸ਼ਵਵਿਆਪੀ ਸੰਗੀਤਕ ਖੇਤਰ ਵਿੱਚ ਪੰਜਾਬੀ ਸੰਗੀਤ ਲਈ ਇੱਕ ਮੋਢੀ ਵਜੋਂ ਉਭਰ ਰਹੇ ਦੇਸੀ ਸਟਾਰ ਦੀਆਂ ਪ੍ਰਾਪਤੀਆਂ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-12-2024 ਅੰਗ 703
ਓਡੀਸ਼ਾ ਦੇ 30 ਵਿੱਚੋਂ 26 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਨਿਚਰਵਾਰ ਨੂੰ ਦੋ ਦਿਨਾਂ ਦੀ ਯਾਤਰਾ ’ਤੇ ਕੁਵੈਤ ਪੁੱਜੇ
ਭਾਰਤ ਦੇ ਸਾਬਕਾ ਕ੍ਰਿਕਟਰ ਬੱਲੇਬਾਜ਼ ਉਥੱਪਾ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
ਪੱਕੇ ਹੋਏ ਕਟਹਲ ਨੂੰ ਕਰੋ Diet ‘ਚ ਸ਼ਾਮਿਲ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ