ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਗੁਰਦਾਸਪੁਰ, 16 ਮਾਰਚ (         ) - ਸਿੱਖਿਆ ਮੰਤਰੀ ਪੰਜਾਬ ਸਰਕਾਰ ਸ੍ਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਦੇ ਮਕਸਦ ਤਹਿਤ ਸਿੱਖਿਆ ਵਿਭਾਗ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਇੱਕ ਜਾਗਰੂਕਤਾ ਵੈਨ ਚਲਾਈ ਗਈ ਜਿਸ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਇਹ ਦਾਖਲਾ ਮੁਹਿੰਮ ਜਾਗਰੂਕਤਾ ਵੈਨ ਜ਼ਿਲ੍ਹੇ ਦੇ ਸਾਰੇ 19 ਸਿੱਖਿਆ ਬਲਾਕਾਂ ਵਿੱਚ ਜਾਵੇਗੀ, ਜਿਸ ਦਾ ਰੋਜ਼ਾਨਾ ਵੱਖ-ਵੱਖ ਬਲਾਕਾਂ ਵੱਲੋਂ ਸਵਾਗਤ ਕੀਤਾ ਜਾਵੇਗਾ ਅਤੇ ਵੈਨ ਨੂੰ ਅੱਗੇ ਪਿੰਡਾਂ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵੈਨ ਵੱਲੋਂ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਯੋਗ ਅਧਿਆਪਕਾਂ ਦੇ ਨਾਲ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਗਿਆ ਹੈ ਜਿਸ ਬਾਰੇ ਲੋਕਾਂ ਨੂੰ ਦੱਸਿਆ ਜਾਵੇਗਾ।

ਦਾਖਲਾ ਮੁਹਿੰਮ ਵੈਨ ਦੀ ਰਵਾਨਗੀ ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਵੱਲੋਂ ਜਾਗਰੂਕਤਾ ਇਸ਼ਤਿਹਾਰ ਵੀ ਜਾਰੀ ਕੀਤਾ ਗਿਆ ਜੋ ਜਾਗਰੂਕਤਾ ਵੈਨ ਵੱਲੋਂ ਵੰਡਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੇ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਸਿੱਖਿਆ ਦੇ ਦਾਖਲਾ ਮੁਹਿੰਮ ਨੋਡਲ ਅਫ਼ਸਰ ਕ੍ਰਮਵਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਗੁਰਦਾਸਪੁਰ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ (ਸਟੇਟ ਅਵਾਰਡੀ) ਗੁਰਦਾਸਪੁਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਗੁਰਦਾਸਪੁਰ ਸ੍ਰੀਮਤੀ ਪਰਮਜੀਤ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਗੁਰਦਾਸਪੁਰ, ਡਾ. ਸ਼੍ਰੀ ਅਨਿਲ ਸ਼ਰਮਾ ਤੇ ਸਮੂਹ ਸਟਾਫ਼ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਅਤੇ ਸੈਕੰਡਰੀ ਗੁਰਦਾਸਪੁਰ ਹਾਜ਼ਰ ਸਨ।

Tags:

Advertisement

Latest News

ਉਪ ਮੁੱਖ ਇੰਜੀਨੀਅਰ ਇੰਜ਼: ਧਨਵੰਤ ਸਿੰਘ ਹਮੇਸ਼ਾ ਬਿਜਲੀ ਖਪਤਕਾਰਾਂ ਨੂੰ ਸਮਰਪਿਤ ਰਹੇ: ਇੰਜ਼: ਰਤਨ ਮਿੱਤਲ ਉਪ ਮੁੱਖ ਇੰਜੀਨੀਅਰ ਇੰਜ਼: ਧਨਵੰਤ ਸਿੰਘ ਹਮੇਸ਼ਾ ਬਿਜਲੀ ਖਪਤਕਾਰਾਂ ਨੂੰ ਸਮਰਪਿਤ ਰਹੇ: ਇੰਜ਼: ਰਤਨ ਮਿੱਤਲ
ਫੋਟੋ ਕੈਪਸ਼ਨ :   *ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਸੰਚਾਲਣ ਦੱਖਣ ਜੋਨ ਦੇ ਮੁੱਖ ਇੰਜੀਨੀਅਰ ਇੰਜ਼:ਰਤਨ ਮਿੱਤਲ ਇੰਜ: ਧਨਵੰਤ ਸਿੰਘ ਉਪ...
Toll Tax: 1 ਅਪ੍ਰੈਲ ਤੋਂ ਸ਼ੰਭੂ ਬਾਰਡਰ ਟੋਲ ਪਲਾਜ਼ਾ ਦੇ ਵਧਣਗੇ ਰੇਟ
ਨਰਾਤਿਆਂ ਦੇ ਵਰਤ ‘ਚ ਜ਼ਰੂਰ ਖਾਓ ਮਖਾਣੇ
ਸ਼ੁਭਮਨ ਗਿੱਲ ਨੇ ਨਰਿੰਦਰ ਮੋਦੀ ਸਟੇਡੀਅਮ 'ਚ ਰਚਿਆ ਇਤਿਹਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-03-2025 ਅੰਗ 619
ਖੇਤੀਬਾੜੀ ਖੇਤਰ ਵਿੱਚ ਮਿੱਟੀ ਤੇ ਪਾਣੀ ਦੀ ਸੰਭਾਲ ਸਬੰਧੀ ਪਹਿਲਕਦਮੀਆਂ ਦੀ ਮਜ਼ਬੂਤੀ ਲਈ ਪੰਜਾਬ ਤੇ ਕੈਲੀਫੋਰਨੀਆ ਨੇ ਹੱਥ ਮਿਲਾਇਆ
ਸਰਕਾਰੀ ਪ੍ਰਾਇਮਰੀ ਸਕੂਲ ਚਾਨਣ ਵਾਲਾ ਦੇ ਤਿੰਨ ਵਿਦਿਆਰਥੀਆਂ ਨੇ ਨਵੋਦਿਆਂ ਦਾਖਲਾ ਪ੍ਰੀਖਿਆ ਕੀਤੀ ਪਾਸ