ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਨਸੂਨ ਨੂੰ ਮੱਦੇਨਜ਼ਰ ਰੱਖਦਿਆਂ ਨਗਰ ਕੌਂਸਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਨਸੂਨ ਨੂੰ ਮੱਦੇਨਜ਼ਰ ਰੱਖਦਿਆਂ ਨਗਰ ਕੌਂਸਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਫਿਰੋਜ਼ਪੁਰ 17 ਜੁਲਾਈ 2024....

        ਮਾਨਸੂਨ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਵੱਲੋਂ ਨੀਵੇ ਏਰੀਏ ਵਿੱਚ ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ ਗਿਆ।

        ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਕਾਰਜ ਸਾਧਕ ਅਫ਼ਸਰਨਗਰ ਕੌਂਸਲ /ਨਗਰ ਪੰਚਾਇਤਾਂ ਦੀ ਹਦੂਦ ਅੰਦਰ ਪੈਂਦੇ ਸੀਵਰੇਜ/ਨਾਲਿਆਂ ਆਦਿ ਦੀ ਸਫ਼ਾਈ ਕਰਵਾ ਲੈਣ ਤਾਂ ਜੋ ਬਾਰਿਸ਼ਾਂ ਦੌਰਾਨ ਕੋਈ ਮੁਸ਼ਕਲ ਪੇਸ਼ ਨਾ ਆਵੇ ਉਨ੍ਹਾਂ ਕਿਹਾ ਕਿ ਵਾਟਰ ਸਪਲਾਈ ਰਾਹੀਂ ਜੋ ਪਾਣੀ ਲੋਕਾਂ ਦੇ ਘਰਾਂ ਵਿੱਚ ਪਹੁੰਚਦਾ ਹੈ ਦੇ ਰੋਜ਼ਾਨਾ ਸੈਂਪਲ ਲਏ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਕਿਸੇ ਵੀ ਸਥਾਨ ਤੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇਕਿਉਂਕਿ ਪਾਣੀ ਇਕੱਠਾ ਹੋਣ ਦੇ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਪੈਦਾ ਹੁੰਦੀਆਂ ਹਨ। ਸਮੇਂ ਸਮੇਂ ਸਿਰ ਦਵਾਈ ਦੇ ਛਿੜਕਾਅ ਨੂੰ ਯਕੀਨੀ ਬਣਾਇਆ ਜਾਵੇ।

        ਇਸ ਮੌਕੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਪੂਨਮ ਭਟਨਾਗਰ, ਧਰਮਪਾਲ ਸਿੰਘ ਤੇ ਗੁਰਦਾਸ ਸਿੰਘ ਅਤੇ ਮਿਊਂਸੀਪਲ ਇੰਜੀ. ਚਰਨਪਾਲ ਸਿੰਘਕਾਰਜਕਾਰੀ ਇੰਜੀ. ਪੰਜਾਬ ਵਾਟਰ ਸੀਵਰੇਜ ਬੋਰਡ ਹਰਸ਼ਰਨ ਸਿੰਘ ਤੇ ਐੱਸ.ਐੱਮ. ਓ ਫਿਰੋਜ਼ਪੁਰ ਵੀ ਹਾਜ਼ਰ ਸਨ

Tags:

Advertisement

Latest News

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Chandigarh, 29 August,2024,(Azad Soch News):- ਪੰਜਾਬ ਮੰਤਰੀ ਮੰਡਲ (Punjab Council of Ministers) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ...
ਕਤਰ ਵਲੋਂ ਜ਼ਬਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਵਾਪਸ ਕੀਤੇ ਗਏ : ਭਾਰਤ ਵਿਦੇਸ਼ ਮੰਤਰਾਲਾ
ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ‘ਜੱਟ ਐਂਡ ਜੂਲੀਅਟ 3’ ਜਲਦੀ ਹੀ OTT Platform ‘ਤੇ ਹੋਵੇਗੀ ਰਿਲੀਜ਼
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ ਤੋਂ ਅਸਤੀਫ਼ਾ ਦੇ ਦਿਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-08-2024 ਅੰਗ 877
ਹਾਕੀ ਇੰਡੀਆ ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਦਾ ਐਲਾਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ