ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 26 ਦਸੰਬਰ 2024 (      )--

ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾਇਸ ਸਬੰਧੀ  ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੁਰਸਿਮਰਨ ਸਿੰਘ ਢਿਲੋਂ ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਵਿਭਾਗ ਹੁਣ ਤੋਂ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ।

ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਦੌਰਾਨ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂਪੰਜਾਬ ਪੁਲਿਸ ਦੀ ਮਹਿਲਾ ਪਲਟੂਨਪੰਜਾਬ ਹੋਮਗਾਰਡਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ।  ਇਸ ਤੋਂ ਬਾਅਦ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸੱਭਿਆਚਾਰ ਨਾਲ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇ। ਇਸ ਤੋਂ ਇਲਾਵਾ ਸਮਾਗਮ ਦੌਰਾਨ ਸੁਤੰਤਰਤਾ ਸੈਨਾਨੀਆਂ ਨੂੰ ਅਤੇ  ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਖਸ਼ੀਅਤਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। 

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਹੋਣ ਵਾਲੇ ਕਲਚਰਲ ਪ੍ਰੋਗਰਾਮ ਅਤੇ ਪਰੇਡ ਦੀ ਰਿਹਰਸਲ 19 ਜਨਵਰੀ ਤੋਂ ਸ਼ੁਰੂ ਹੋਵੇਗੀਜਦਕਿ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ 26 ਜਨਵਰੀ ਨੂੰ ਆਪਣੇ ਵਿਭਾਗ ਨਾਲ ਸਬੰਧਿਤ ਸਮੂਹ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਵੀ ਯਕੀਨੀ ਬਣਾਉਣ।

ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰਐਸ.ਪੀਜਗਜੀਤ ਸਿੰਘ ਵਾਲੀਆ,  ਐੱਸ.ਡੀ.ਐੱਮ. ਸ: ਮਨਕੰਵਲ ਚਾਹਲਡੀ.ਐਸ.ਪੀਬਲਰਾਜ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Tags:

Advertisement

Latest News

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ ਦਾ ਦੇਹਾਂਤ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ ਦਾ ਦੇਹਾਂਤ
New Delhi,27 DEC,2024,(Azad Soch News):- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ....
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-12-2024 ਅੰਗ 645
ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ