ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਖੇਤਰਾਂ ਵਿਚਲੇ ਵਿਕਾਸ ਕਾਰਜ ਜਲਦ ਮੁਕੰਮਲ ਕਰਨ ਦੇ ਆਦੇਸ਼

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਖੇਤਰਾਂ ਵਿਚਲੇ ਵਿਕਾਸ ਕਾਰਜ ਜਲਦ ਮੁਕੰਮਲ ਕਰਨ ਦੇ ਆਦੇਸ਼


ਐਸ.ਏ.ਐਸ. ਨਗਰ 27 ਨਵੰਬਰ, 2024:

ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ. ਤਿੜਕੇ (ਵਧੀਕ ਚਾਰਜ ਸ਼ਹਿਰੀ ਵਿਕਾਸ) ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿਚਲੇ ਸ਼ਹਿਰੀ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਜ਼ਿਲ੍ਹੇ ਦੇ  ਵੱਖ- ਵੱਖ ਥਾਵਾਂ ਤੇ ਚਲ ਰਹੇ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਕਾਰਜ ਜਲਦੀ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
    ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ
ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖੋ-ਵੱਖ ਥਾਈਂ ਸੀਵਰੇਜ ਟ੍ਰੀਟਮੈਂਟ ਪਲਾਂਟ (ਐੱਸ.ਟੀ.ਪੀ.) ਲਾਉਣ ਦੀ ਪ੍ਰਕਿਰਿਆ ਜਾਰੀ ਹੈ ਤੇ ਇਨ੍ਹਾਂ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ਉੱਤੇ ਤਿਆਰ ਕਰਵਾਉਣ ਬਾਬਤ ਜੋ ਵੀ ਕਾਰਜ ਲੋੜੀਂਦੇ ਹਨ, ਉਹ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਤੈਅ ਪ੍ਰੋਜੈਕਟਾਂ ਦੀ ਪੂਰਤੀ ਨਾਲ ਨਾ ਕੇਵਲ ਸੀਵਰੇਜ ਦੇ ਪਾਣੀ ਦਾ ਢੁਕਵਾਂ ਪ੍ਰਬੰਧਨ ਹੋਵੇਗਾ ਸਗੋਂ ਟ੍ਰੀਟ (ਸੋਧਿਆ) ਪਾਣੀ ਵੱਖੋ-ਵੱਖ ਥਾਂ ਤੇ ਸਿੰਜਾਈ ਤੇ ਹੋਰਨਾਂ ਕਾਰਜਾਂ ਜਿਵੇਂ ਉਸਾਰੀ ਆਦਿ ਲਈ ਵਰਤਿਆ ਜਾਵੇਗਾ।
    ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਮੋਹਾਲੀ ਵਲੋਂ ਸਵੱਛ ਭਾਰਤ ਮਿਸ਼ਨ (ਸ਼ਹਿਰੀ) ਤਹਿਤ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ। ਉਹਨਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਵੇਸਟ ਵੰਡਰ ਪਾਰਕ, ਮੈਕਨਾਈਜ਼ਡ ਵਾਹਨ ਤੇ ਰਿਕਸ਼ਾ ਰੇਹੜੀਆਂ ਖਰੀਦਣ ਸਬੰਧੀ ਪ੍ਰਕਿਰਿਆ ਤੇਜ਼ ਕਰਨ ਲਈ ਕਿਹਾ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਲਾਭਪਾਤਰੀਆਂ ਨੂੰ ਇਸ ਦਾ ਲੋੜੀਂਦਾ ਲਾਭ ਮਿਲ ਸਕੇ।
    ਇਸ ਤੋਂ ਇਲਾਵਾ ਸ਼ਹਿਰੀ ਖੇਤਰਾਂ ਵਿਚ ਸਾਫ਼ ਸਫਾਈ ਕਰਵਾਉਣ ਲਈ ਵਿਸ਼ੇਸ ਧਿਆਨ ਦੇਣ ਲਈ ਜ਼ੋਰ ਦਿੰਦੇ ਹੋਏ ਸ੍ਰੀ ਤਿੜਕੇ ਨੇ ਕਿਹਾ ਕਿ ਇਸ ਕਾਰਜ ਵਿਚ ਰੈਜ਼ੀਡੈਂਟ ਵੈਲਫੇਅਰ ਐਸੋਸ਼ੀਏਸ਼ਨਾਂ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ। ਇਸ ਦੇ ਨਾਲ ਨਾਲ ਉਹਨਾਂ ਨੇ ਸੌਲਿਡ ਵੇਸਟ ਮੈਨੇਜਮੈਂਟ ਦੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਬਲਕ ਵੇਸਟ ਜਨਰੇਟਰਜ਼ ਸਬੰਧੀ ਵੀ ਦਿਸ਼ਾ ਨਿਰਦੇਸ਼ ਦਿੱਤੇ।    
     ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਸਾਫ-ਸਫ਼ਾਈ ਸਮੇਤ ਸਥਾਨਕ ਸਰਕਾਰਾਂ ਵਿਭਾਗ ਦੀਆਂ ਵੱਖੋ-ਵੱਖ ਮੁਹਿੰਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
     ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਲੰਬਿਤ ਪਏ ਕੰਮਾਂ ਨੂੰ ਮਿੱਥੇ ਸਮੇਂ ਵਿਚ ਨਿਪਟਾਉਣ ਲਈ, ਉਹਨਾਂ ਨੇ ਪੰਜਾਬ ਅਰਬਨ ਇਨਵਾਇਰਨਮੈਂਟ ਇੰਪਰੂਵਮੈਂਟ ਪਲਾਨ ਅਧੀਨ ਆਉਂਦੇ ਪ੍ਰੋਜੈਕਟਾਂ ਦੀ ਸਮੀਖਿਆ ਵੀ ਕੀਤੀ ਤੇ ਪ੍ਰੋਜੈਕਟਾਂ ਨੂੰ ਤੈਅ ਸਮੇਂ ਵਿਚ ਮੁਕੰਮਲ ਕਰਨ ਲਈ ਕਿਹਾ ਅਤੇ ਅਲਾਟ ਕੀਤੇ ਗਏ ਕੰਮਾਂ ਨੂੰ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ।  ਉਨ੍ਹਾਂ ਮੀਟਿੰਗ ਦੇ ਦੌਰਾਨ ਜ਼ਿਲ੍ਹੇ ਵਿਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਲਾਭਪਾਤਰੀਆਂ ਨੂੰ ਇਸ ਦਾ ਲੋੜੀਂਦਾ ਲਾਭ ਮਿਲ ਸਕੇ। ਇਸ ਤੋਂ ਇਲਾਵਾ ਸਰਕਾਰ ਵੱਲੋਂ ਚਲਾਈਆਂ ਗਈਆਂ ਵੱਖ ਵੱਖ ਭਲਾਈ ਸਕੀਮਾਂ/ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਸਬੰਧਤ ਵਿਭਾਗਾਂ ਨੂੰ ਵਰਤੋਂ ਸਰਟੀਫਿਕੇਟ ਜਲਦੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।
    ਇਸ ਮੌਕੇ ਮੀਟਿੰਗ ਵਿੱਚ ਸੰਯੁਕਤ ਕਮਿਸ਼ਨਰ, ਨਗਰ ਨਿਗਮ ਦੀਪਾਂਕਰ ਗਰਗ, ਐੱਸ.ਡੀ.ਐੱਮ. ਡੇਰਾਬਸੀ ਅਮਿਤ ਗੁਪਤਾ, ਐੱਸ.ਡੀ.ਐੱਮ. ਖਰੜ ਗੁਰਮੰਦਰ ਸਿੰਘ, ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਸਮੇਤ ਜ਼ਿਲ੍ਹੇ ਵਿਚਲੇ ਸਾਰੇ ਕਾਰਜਸਾਧਕ ਅਫ਼ਸਰ ਤੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-12-2024 ਅੰਗ 656 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-12-2024 ਅੰਗ 656
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ...
ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ
ਚਿਆ ਸੀਡਜ਼ ਖਾਣ ਨਾਲ ਹੋਣਗੇ ਕਈ ਫ਼ਾਇਦੇ
ਗਾਇਕ ਦਿਲਜੀਤ ਦੁਸਾਂਝ ਨੇ ਆਪਣੇ ਨਵੇਂ ਸੰਗੀਤਕ ਵੀਡੀਓ ਦਾ ਲੁੱਕ ਕੀਤਾ ਰਿਵੀਲ
Punjab Chandigarh Weather Update: ਪੰਜਾਬ ਤੇ ਚੰਡੀਗੜ੍ਹ `ਚ ਸੀਤ ਲਹਿਰ ਦੇ ਨਾਲ ਪੈ ਰਹੀ ਹੈ ਕੜਾਕੇ ਦੀ ਠੰਡ
ਸਮ੍ਰਿਤੀ ਮੰਧਾਨਾ ਨੇ ਜੜਿਆ ਵਿਸ਼ਵ ਰਿਕਾਰਡ ਸੈਂਕੜਾ
ਯੁਵਕ ਸੇਵਾਵਾਂ ਵਿਭਾਗ ਵਲੋਂ ਪਿੰਡ ਫਤਿਹਗੜ੍ਹ ਅਤੇ ਲੁਬਾਣਗੜ੍ਹ ਵਿਖੇ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ