ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਛਾਂ, ਰੋਸ਼ਨੀ ਆਦਿ ਦੇ ਪੁਖਤਾ ਪ੍ਰਬੰਧ: ਜਿਲਾ ਮੰਡੀ ਅਫਸਰ

 ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਛਾਂ, ਰੋਸ਼ਨੀ ਆਦਿ ਦੇ ਪੁਖਤਾ ਪ੍ਰਬੰਧ: ਜਿਲਾ ਮੰਡੀ ਅਫਸਰ

ਫਾਜ਼ਿਲਕਾ 3 ਅਕਤੂਬਰ  ( ) ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਲਈ ਮੰਡੀ ਸਾਰੇ ਪ੍ਰਬੰਧ ਮਕੰਮਲ ਕਰ ਲਏ ਗਏ ਹਨ ਅਤੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ, ਲੇਬਰ ਅਤੇ ਆੜਤੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਮੰਡੀ ਅਫ਼ਸਰ ਸਲੋਧ ਬਿਸ਼ਨੋਈ ਨੇ ਦਿੱਤੀ।
      ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਨੂੰ  ਸੁਚਾਰੂ ਢੰਗ ਨਾਲ ਚਲਾਉਣ ਲਈ 57 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਤੇ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2320 ਰੁਪਏ ਪ੍ਰਤੀ ਕੁਇੰਟਲ ਹੈ| ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮਾਰਕੀਟ ਕਮੇਟੀਆਂ ਵੱਲੋਂ ਆਪਣੇ ਅਧੀਨ ਆਉਂਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਸਫਾਈ, ਪੀਣ ਵਾਲੇ ਪਾਣੀ, ਛਾਂ ਅਤੇ ਰੋਸ਼ਨੀ ਆਦਿ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ|  
     
      ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਦਿਨ ਵੇਲੇ ਹੀ ਕਰਾਉਣ ਤਾਂ ਜੋ ਨਮੀ ਦੀ ਮਾਤਰਾ ਵੱਧ ਨਾ ਹੋਵੇ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਨਿਰਵਿਘਨ ਹੋਵੇਗੀ ਅਤੇ ਕਿਸਾਨਾਂ ਦੇ ਖਰੀਦ ਕੀਤੇ ਝੋਨੇ ਦੀ ਮਿੱਥੇ ਸਮੇਂ ਵਿੱਚ ਅਦਾਇਗੀ ਕੀਤੀ ਜਾਵੇਗੀ।

Tags:

Advertisement

Latest News

ਹਲਕਾ ਫਾਜ਼ਿਲਕਾ ਦੇ ਪਿੰਡ ਚੁਆੜਿਆ ਵਾਲੀ ਵਿਚ ਕਰੀਬ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਰਖਿਆ ਨੀਹ ਪੱਥਰ ਹਲਕਾ ਫਾਜ਼ਿਲਕਾ ਦੇ ਪਿੰਡ ਚੁਆੜਿਆ ਵਾਲੀ ਵਿਚ ਕਰੀਬ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਰਖਿਆ ਨੀਹ ਪੱਥਰ
ਫਾਜ਼ਿਲਕਾ 21 ਦਸੰਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੰਗਲੇ ਪੰਜਾਬ ਦੇ ਉਦੇਸ਼ ਦੀ...
ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈਆਂ ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੀਆਂ ਚੋਣਾਂ-ਜ਼ਿਲ੍ਹਾ ਚੋਣਕਾਰ ਅਫ਼ਸਰ
ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ
Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ
ਪੰਜਾਬ ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਰੰਗੇ ਹੱਥੀਂ ਕਾਬੂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-12-2024 ਅੰਗ 821