ਕੇਂਦਰੀ ਰਾਜ ਮੰਤਰੀ ਬਣਨ ਤੋਂ ਬਾਅਦ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਇਸਦਾ ਵਿਰੋਧ ਨਹੀਂ ਕਰਾਂਗਾ

Chandigarh,14 June,2024,(Azad Soch News):- ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ (Central Govt) ਭਵਿੱਖ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਕੋਈ ਤਜਵੀਜ਼ ਲੈ ਕੇ ਆਉਂਦੀ ਹੈ ਤਾਂ ਉਹ ਇਸਦਾ ਵਿਰੋਧ ਨਹੀਂ ਕਰਨਗੇ,ਦੱਸਣਯੋਗ ਹੈ ਕਿ ਰਵਨੀਤ ਬਿੱਟੂ ਨੇ ਹਮੇਸ਼ਾ ਹੀ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਕਰਦੇ ਰਹੇ ਹਨ ਪਰ ਹੁਣ ਉਹਨਾਂ ਆਪਣਾ ਸਟੈਂਡ ਬਦਲ ਲਿਆ ਹੈ,ਰਵਨੀਤ ਬਿੱਟੂ ਨੇ ਇਹ ਵੀ ਦੱਸਿਆ ਕਿ ਉਹਨਾਂ ਨੇ ਮਾਮਲੇ ’ਤੇ ਪਰਿਵਾਰ ਨਾਲ ਵੀ ਗੱਲਬਾਤ ਕੀਤੀ ਹੈ ਤੇ ਸਮਝਾਇਆ ਹੈ ਕਿ ਪੰਜਾਬ ਦੀ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਵਾਸਤੇ ਅਜਿਹਾ ਕਰਨਾ ਜ਼ਰੂਰੀ ਹੈ ਤੇ ਇਸ ਵਾਸਤੇ ਪਰਿਵਾਰ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹੈ,ਇਸ ਬਿਆਨ ਦੇ ਕਈ ਮਾਇਨੇ ਕੱਢੇ ਜਾ ਸਕਦੇ ਹਨ ਕਿਉਂਕਿ ਇਕ ਪਾਸੇ ਵੱਡੇ ਜਦੋਂ ਬਿੱਟੂ ਕਾਂਗਰਸ ਵਿਚ ਸਨ ਤਾਂ ਉਹ ਬੰਦੀ ਸਿੰਘਾਂ ਦੀ ਰਿਹਾਈ ਦਾ ਵੱਡੇ ਪੱਧਰ ‘ਤੇ ਵਿਰੋਧ ਕਰਦੇ ਸਨ ਕਿਉਂਕਿ ਉਨ੍ਹਾਂ ਦਾ ਕਹਿਣਾ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ।
Related Posts
Latest News
