ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈੱਨ ਦੇ ਦਖਲ ਤੋਂ ਬਾਅਦ ਐਸ.ਸੀ.ਐਸ.ਟੀ.ਐਕਟ ਦੀਆਂ ਧਾਰਾਵਾਂ ਪਰਚੇ ਵਿੱਚ ਜੁੜੀਆਂ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈੱਨ ਦੇ ਦਖਲ ਤੋਂ ਬਾਅਦ ਐਸ.ਸੀ.ਐਸ.ਟੀ.ਐਕਟ ਦੀਆਂ ਧਾਰਾਵਾਂ ਪਰਚੇ ਵਿੱਚ ਜੁੜੀਆਂ

ਚੰਡੀਗੜ੍ਹ, 19 ਮਾਰਚ : 
ਅੰਮ੍ਰਿਤਸਰ ਵਿੱਚ ਅਰਧ ਸੈਨਿਕ ਬਲ ਦੇ ਇੱਕ ਜਵਾਨ ਨਾਲ ਪੰਜਾਬ ਪੁਲਿਸ ਦੇ ਮੁਲਾਜਮਾਂ ਵੱਲੋਂ ਕੁੱਟ ਮਾਰ ਕਰਨ ਅਤੇ ਜਾਤੀ ਸੂਚਕ ਸਬਦ ਬੋਲਣ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈੱਨ ਜਸਵੀਰ ਸਿੰਘ ਗੜ੍ਹੀ ਦੇ ਦਖਲ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਵੱਲੋਂ ਪੰਜਾਬ ਪੁਲਿਸ ਦੇ ਮੁਲਾਜਮ ਵਿਰੁੱਧ ਕੁੱਟ ਮਾਰ ਦੇ ਮਾਮਲੇ ਵਿੱਚ ਐਸ.ਸੀ. ਐਸ.ਟੀ. ਐਕਟ ਦੀਆਂ ਧਾਰਾਵਾਂ ਪਰਚੇ ਵਿੱਚ ਜੋੜ ਦਿੱਤੀਆਂ ਗਈਆ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਰਮਿੰਦਰ ਕੌਰ ਪਤਨੀ ਸ੍ਰੀ ਭੁਸ਼ਨ ਕੁਮਾਰ ਵਾਸੀ ਮਕਾਨ ਨੰ: 610 ਗਲੀ ਨੰ:4 ਸ਼ਹੀਦ ਉਧਮ ਸਿੰਘ ਨਗਰ ਵੱਲੋਂ ਇੱਕ ਲਿਖਤੀ ਸਿਕਾਇਤ ਕਮੀਸ਼ਨ ਨੂੰ ਭੇਜੀ ਗਈ ਸੀ। ਜਿਸ ਵਿੱਚ ਉਹਨਾਂ ਦੱਸਿਆਂ ਸੀ ਕਿ ਮੇਰੇ ਪਤੀ ਭੁਸ਼ਨ ਕੁਮਾਰ ਪੁੱਤਰ ਸਰਦਾਰੀ ਲਾਲ ਨਾਲ ਏ.ਐਸ.ਆਈ. ਜਸਵਿੰਦਰ ਸਿੰਘ ਅਤੇ ਹਵਲਦਾਰ ਬਲਜਿੰਦਰ ਸਿੰਘ ਵੱਲੋਂ ਬਿਨਾਂ ਵਜ੍ਹਾ ਕੁੱਟ ਮਾਰ ਕੀਤੀ ਗਈ ਅਤੇ ਜਾਤੀ ਸੂਚਕ ਗਾਲਾਂ ਵੀ ਕੱਢੀਆਂ ਗਈਆਂ ਜਿਸ ਸਬੰਧੀ ਪਰਮਿੰਦਰ ਕੌਰ ਅਤੇ ਉਸਦੇ ਪਤੀ ਭੁਸ਼ਨ ਕੁਮਾਰ ਵੱਲੋਂ ਪੁਲਿਸ ਥਾਣੇ ਵਿੱਚ ਸਿਕਾਇਤ ਕੀਤੀ ਗਈ ਪਰੰਤੂ ਪੁਲਿਸ ਵੱਲੋਂ ਭੁਸ਼ਨ ਕੁਮਾਰ ਉੱਤੇ ਹੀ ਕਰਾਸ ਪਰਚਾ ਦਰਜ ਕਰ ਦਿੱਤਾ ਗਿਆ।
ਬੁਲਾਰੇ ਨੇ ਦੱਸਿਆ ਕਿ ਪੁਲਿਸ ਵੱਲੋਂ ਏ.ਐਸ.ਆਈ. ਜਸਵਿੰਦਰ ਸਿੰਘ ਅਤੇ ਹਵਲਦਾਰ ਬਲਜਿੰਦਰ ਸਿੰਘ ਖਿਲਾਫ਼ ਜੋ ਮਾਮਲਾ ਦਰਜ ਕੀਤਾ ਗਿਆ ਉਸ ਵਿੱਚ ਐਸ.ਸੀ. ਐਸ.ਟੀ. ਐਕਟ ਦੀਆਂ ਧਾਰਾਵਾਂ ਨਹੀਂ ਜੋੜੀਆਂ ਗਈਆ।
ਬੁਲਾਰੇ ਨੇ ਦੱਸਿਆ ਕਿ ਕਮਿਸਨ ਵੱਲੋਂ ਇਸ ਸਬੰਧੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਪੁਲਿਸ ਨੂੰ ਇਸ ਮਾਮਲੇ ਦੀ ਮੁੜ ਜਾਚ ਕਰਕੇ ਐਸ.ਸੀ. ਐਸ.ਟੀ. ਐਕਟ ਦੀਆਂ ਧਾਰਾਵਾਂ ਜੋੜਨ ਦਾ ਨਿਰਦੇਸ ਦਿੱਤਾ ਗਿਆ ਸੀ ਜਿਸਤੋਂ ਬਾਅਦ ਅੱਜ ਅੰਮ੍ਰਿਤਸਰ ਪੁਲਿਸ ਵੱਲੋਂ ਇਹ ਧਾਰਾਵਾਂ ਜੋੜ ਦਿੱਤੀਆ ਗਈਆ ਅਤੇ ਕਮੀਸ਼ਨ ਨੂੰ ਭਰੋਸਾ ਦਵਾਇਆ ਕਿ ਭੁਸ਼ਨ ਕੁਮਾਰ ਤੇ ਦਰਜ ਪਰਚਾ ਵੀ ਜਲਦ ਹੀ ਰੱਦ ਕਰ ਦਿੱਤਾ ਜਾਵੇਗਾ।
Tags:

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਵਜ਼ਾਰਤ ਵੱਲੋਂ ਸਾਲ 2025-26 ਦੇ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਵਜ਼ਾਰਤ ਵੱਲੋਂ ਸਾਲ 2025-26 ਦੇ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ
Chandigarh, 21,MARCH,2025,(Azad Soch News):-  ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ...
ਹੁਣ ਫਰੀਦਾਬਾਦ ਤੋਂ ਗ੍ਰੇਟਰ ਨੋਇਡਾ ਪਹੁੰਚ ਸਕਦੇ ਹੋ ਸਿਰਫ 30 ਮਿੰਟ 'ਚ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-03-2025 ਅੰਗ 700
ਧਨਸ਼੍ਰੀ ਤੇ ਕ੍ਰਿਕਟਰ ਯੁਜਵੇਂਦਰ ਚਾਹਲ ਦਾ ਹੋਇਆ ਤਲਾਕ,ਵਿਆਹ ਦੇ 4 ਸਾਲ ਬਾਅਦ ਟੁੱਟਿਆ ਰਿਸ਼ਤਾ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 22 ਮਾਰਚ ਨੂੰ ਰਵਾਨਾ ਹੋਵੇਗੀ ਲੰਡਨ, ਆਕਸਫੋਰਡ ਵਿੱਚ ਭਾਸ਼ਣ ਦੇਵੇਗੀ
ਸਿੰਗਲ ਵਿੰਡੋ ਸਿਸਟਮ ’ਤੇ ਆਉਣ ਵਾਲੀਆਂ ਦਰਖ਼ਾਸਤਾਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇ-ਡਿਪਟੀ ਕਮਿਸ਼ਨਰ
ਸੀ-ਪਾਈਟ ਕੈਂਪ ਤਲਵਾੜਾ ਵਿਖੇ ਸਫ਼ਲਤਾਪੂਰਵਕ ਲਗਾਇਆ ਗਿਆ ਰੋਜ਼ਗਾਰ ਮੇਲਾ