ਨਾਮਜ਼ਦਗੀਆਂ ਦੀ ਪੜਤਾਲ ਉਪਰੰਤ ਕੁੱਲ 12 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਹੋਏ ਰੱਦ-ਜ਼ਿਲਾ ਚੋਣਕਾਰ ਅਫ਼ਸਰ
ਮਾਨਸਾ, 13 ਦਸੰਬਰ :
ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ 21 ਦਸੰਬਰ 2024 ਨੂੰ ਨਗਰ ਪੰਚਾਇਤ ਭੀਖੀ ਦੇ 13 ਵਾਰਡਾਂ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੇ 15 ਵਾਰਡਾਂ ਦੀਆਂ ਹੋਣ ਵਾਲੀਆਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖਲ ਕੀਤੀਆਂ ਗਈਆਂ 137 ਨਾਮਜ਼ਦਗੀਆਂ ਦੀ ਅੱਜ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੜਤਾਲ ਕੀਤੀ ਗਈ। ਜਿਸ ਦੌਰਾਨ ਕੁੱਲ 12 ਨਾਮਜ਼ਦਗੀਆਂ ਦਸਤਾਵੇਜ਼ਾਂ ਵਿੱਚ ਕਮੀਆਂ ਪਾਈਆਂ ਜਾਣ ਕਾਰਨ ਰੱਦ ਕਰ ਦਿੱਤੀਆਂ ਗਈਆਂ।
ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀ ਆਕਾਸ਼ ਬਾਂਸਲ ਨੇ ਦੱਸਿਆ ਕਿ 12 ਦਸੰਬਰ ਤੱਕ ਨਗਰ ਪੰਚਾਇਤ ਭੀਖੀ ਵਿਖੇ 86 ਅਤੇ ਸਰਦੂਲਗੜ੍ਹ ਵਿਖੇ 51 ਉਮੀਦਵਾਰਾਂ ਵੱਲੋਂ ਆਪਣੇ-ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਦਸਤਾਵੇਜ਼ਾਂ ਦੀ ਪੜਤਾਲ ਕਰਨ ਉਪਰੰਤ ਨਗਰ ਪੰਚਾਇਤ ਭੀਖੀ ਵਿਖੇ 08 ਉਮੀਦਵਾਰਾਂ ਅਤੇ ਸਰਦੂਲਗੜ੍ਹ ਵਿਖੇ 04 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੜਤਾਲ ਉਪਰੰਤ ਰੱਦ ਕੀਤੀਆਂ ਨਾਮਜ਼ਦਗੀਆਂ ਤੋਂ ਬਾਅਦ ਭੀਖੀ ਵਿਖੇ 43 ਅਤੇ ਸਰਦੂਲਗੜ੍ਹ ਵਿਖੇ 82 ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।
ਉਨ੍ਹਾਂ ਦੱਸਿਆ ਕਿ 14 ਦਸੰਬਰ ਨੂੰ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ 21 ਦਸਬੰਰ ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਵੋਟਾਂ ਪਾਈਆਂ ਜਾ ਸਕਣਗੀਆਂ।