ਨਸ਼ਿਆਂ ਦੀ ਚੇਨ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਦੇ ਬਾਅਦ ਹੁਣ ਪੰਜਾਬ ਦੇ ਚੀਫ ਸਕੱਤਰ ਅਨੁਰਾਗ ਅਗਰਵਾਲ ਵੀ ਐਕਸ਼ਨ ਮੋਡ ‘ਚ

Chandigarh,20 June,2024,(Azad Soch News):- ਨਸ਼ਿਆਂ ਦੀ ਚੇਨ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਦੇ ਬਾਅਦ ਹੁਣ ਪੰਜਾਬ ਦੇ ਚੀਫ ਸਕੱਤਰ ਅਨੁਰਾਗ ਅਗਰਵਾਲ ਵੀ ਐਕਸ਼ਨ ਮੋਡ (Action Mode) ਵਿਚ ਆ ਗਏ ਹਨ,ਉਨ੍ਹਾਂ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਉਨ੍ਹਾਂ ਨੇ ਨਸ਼ੇ ਖਿਲਾਫ ਜੰਗ ਵਿਚ ਸਰਕਾਰ ਦੇ ਸਾਰੇ ਵਿਭਾਗਾਂ ਦੇ ਵਿਚ ਤਾਲਮੇਲ ਤੇ ਸਹਿਯੋਗ ‘ਤੇ ਜ਼ੋਰ ਦਿੱਤਾ,ਉਨ੍ਹਾਂ ਨੇ ਪੁਲਿਸ (Police) ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਨਸ਼ੇ ਦੇ ਹੌਟਸਪਾਟ ਦੀ ਪਛਾਣ ਕੀਤੀ ਜਾਵੇ,ਦੂਜੇ ਪਾਸੇ ਜੋ ਕੈਮਿਸਟ ਨਸ਼ਾ ਵੇਚਦੇ ਹਨ, ਉਨ੍ਹਾਂ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ,ਪੰਜਾਬ ਦੇ ਚੀਫ ਸਕੱਤਰ ਅਨੁਰਾਗ ਅਗਰਵਾਲ (Anurag Agarwal) ਨੇ ਸਿਹਤ ਵਿਭਾਗ (Department of Health) ਨੂੰ ਨਵੀਂ ਭਰਤੀ ਤੇ ਪ੍ਰਮੋਸ਼ਨ ਰਾਹੀਂ ਡਰੱਗ ਕੰਟਰੋਲਰਾਂ ਦੀ ਗਿਣਤੀ ਵਧਾਉਣ ਨੂੰ ਕਿਹਾ ਹੈ,ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਾ ਤਸਕਰਾਂ ਨੂੰ ਸਖਤ ਸਜ਼ਾ ਦਿਵਾਉਣ ਲਈ ਹੋਰ ਕਈ ਸੁਧਾਰ ਲਿਆਉਣ ‘ਤੇ ਵਿਚਾਰ ਕਰ ਰਹੀ ਹੈ,ਮਾਲੀਆ ਵਿਭਾਗ (Department of Revenue) ਤੇ ਪੁਲਿਸ ਨੂੰ ਇਕ-ਦੂਜੇ ਨਾਲ ਮਿਲ ਕੇ ਕੰਮ ਕਰਨਾ ਹੈ ਤਾਂ ਕਿ ਇਹ ਨਿਸ਼ਚਿਤ ਕੀਤਾ ਜਾ ਸਕੇ ਕਿ ਡਰੱਗ ਮਨੀ (Drug Money) ਰਾਹੀਂ ਕਮਾਈ ਹਰੇਕ ਸੰਪਤੀ ਜ਼ਬਤ ਕੀਤੀ ਜਾਵੇ,ਪੰਜਾਬ ਦੇ ਚੀਫ ਸਕੱਤਰ ਅਨੁਰਾਗ ਅਗਰਵਾਲ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ (Panchayat Department) ਨੂੰ ਪੰਚਾਇਤਾਂ ਨੂੰ ਨਸ਼ਾ ਮੁਕਤ ਪਿੰਡਾਂ ਲਈ ਸਹੁੰ ਚੁੱਕਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ,ਉੱਚ ਸਿੱਖਿਆ ਤੇ ਸਕੂਲ ਸਿੱਖਿਆ ਵਿਭਾਗਾਂ (School Education Departments) ਨੂੰ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕਿਹਾ ਹੈ ਦੂਜੇ ਪਾਸੇ ਆਂਗਣਵਾੜੀ ਵਰਕਰਾਂ (Anganwadi Workers) ਤੇ ਮੁਲਾਜ਼ਮਾਂ ਨੂੰ ਨਸ਼ਾ ਵਿਰੋਧੀ ਜਨ ਸੰਪਰਕ ਪ੍ਰੋਗਰਾਮ ਦਾ ਹਿੱਸਾ ਬਣਾਇਆ ਜਾਣਾ ਚਾਹੀਦਾ ਹੈ।
Related Posts
Latest News
