ਖੇਤੀਬਾੜੀ ਵਿਕਾਸ ਅਫ਼ਸਰ ਨੇ ਬੋਹਾ ਵਿਖੇ ਕੀਤੀ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਖੇਤੀਬਾੜੀ ਵਿਕਾਸ ਅਫ਼ਸਰ ਨੇ ਬੋਹਾ ਵਿਖੇ ਕੀਤੀ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਮਾਨਸਾ, 13 ਨਵੰਬਰ :
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੇ ਹੁਕਮਾਂ ਅਨੁਸਾਰ ਕਾਰਜਕਾਰੀ ਮੈਜਿਸਟੇ੍ਰਟ ਅਤੇ ਖੇਤੀਬਾੜੀ ਵਿਭਾਗ ਦੀਆਂ ਗਠਿਤ ਸਾਂਝੀਆਂ ਟੀਮਾਂ ਵੱਲੋਂ ਮਾਨਸਾ ਜ਼ਿਲ੍ਹੇ ਵਿਖੇ ਵੱਖ-ਵੱਖ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਚੈਕਿੰਗ ਦੌਰਾਨ ਦੁਕਾਨਾਂ ਵਿੱਚ ਪਿਆ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆ ਦਾ ਸਟਾਕ ਅਤੇ ਰਿਕਾਰਡ ਚੈਕ ਕੀਤਾ ਜਾ ਰਿਹਾ ਹੈ।
ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸੇ ਲੜੀ ਤਹਿਤ ਖੇਤੀਬਾੜੀ ਵਿਕਾਸ ਅਫ਼ਸਰ ਬਲਾਕ ਬੁਢਲਾਡਾ ਸ਼੍ਰੀ ਗੁਰਵੀਰ ਸਿੰਘ ਵੱਲੋਂ ਟੀਮ ਸਮੇਤ ਬੋਹਾ ਵਿਖੇ ਖਾਦ-ਬੀਜ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦੁਕਾਨਦਾਰਾਂ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਖਾਦਾਂ ਦੇ ਨਾਲ ਕਿਸੇ ਵੀ ਕਿਸਮ ਦੀ ਟੈਗਿੰਗ ਨਾ ਕੀਤੀ ਜਾਵੇ ਅਤੇ ਖਾਦਾਂ ਦੇ ਸਟਾਕ ਅਤੇ ਰੇਟ ਨੂੰ ਦਰਸਾਉਂਦਾ ਸਟਾਕ ਬੋਰਡ ਲਗਾਉਣਾ ਯਕੀਨੀ ਬਣਾਇਆ ਜਾਵੇ।
ਉਨ੍ਹਾ ਕਿਹਾ ਕਿ ਜ਼ਿਲ੍ਹੇ ਅੰਦਰ ਡੀ.ਏ.ਪੀ. ਖਾਦ ਦੇ ਨਾਲ-ਨਾਲ ਬਦਲਵੀਆਂ ਫਾਸਫੇਟਿਕ ਖਾਦਾਂ ਜਿਵੇਂ ਕਿ ਸਿੰਗਲ ਸੁਪਰ ਫਾਸਫੇਟ, 12:32:16 ਅਤੇ ਟ੍ਰਿਪਲ ਸੁਪਰ ਫਾਸਫੇਟ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ, ਹਨ ਤਾਂ ਜੋ ਕਿਸਾਨਾਂ ਨੂੰ ਕਣਕ ਦੀ ਬਿਜਾਈ ਸਮੇਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ।

Tags:

Advertisement

Latest News

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ
ਹੁਸ਼ਿਆਰਪੁਰ, 14 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਕਾਲਜ ਵਿੱਚ ਕਰਵਾਏ ਗਏ ਯੁਵਕ ਮੇਲੇ...
ਅਲਿਆਣਾ ਦੇ ਕਿਸਾਨ ਹਰਨਾਮ ਸਿੰਘ ਨੇ ਪਰਾਲੀ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਦੀ ਲਿਆ ਅਹਿਦ
ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ - ਚੀਫ ਜੁਡੀਸ਼ੀਅਲ ਮੈਜਿਸਟ੍ਰੇਟ
ਵਿਧਾਇਕ ਗੁਰਦਿੱਤ ਸੇਂਖੋਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ
ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਿੱਚ 15 ਦਸੰਬਰ, 2024 ਤੱਕ ਵਾਧਾ
100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ
ਜਦੋਂ ਪਰਾਲੀ ਖੇਤ ਨੂੰ ਨੁਕਸਾਨ ਕਰਨ ਦੀ ਬਜਾਇ ਖਾਦ ਦਾ ਕੰਮ ਕਰ ਰਹੀ, ਤਾਂ ਕਿਉਂ ਸਾੜਨੀ ਪਰਾਲੀ"-ਕਿਸਾਨ ਬਲਜਿੰਦਰ ਸਿੰਘ