ਪਰਾਲੀ ਦੀ ਸਾਂਭ ਸੰਭਾਲ ਲਈ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ‘ਤੇ ਕਿਰਾਏ ਤੇ ਦਿੱਤੇ ਜਾ ਰਹੇ ਹਨ ਖੇਤੀਬਾੜੀ ਸੰਦ : ਉਪ ਰਜਿਸਟਰਾਰ ਸਹਿਕਾਰੀ ਸਭਾਵਾਂ

ਪਰਾਲੀ ਦੀ ਸਾਂਭ ਸੰਭਾਲ ਲਈ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ‘ਤੇ ਕਿਰਾਏ ਤੇ ਦਿੱਤੇ ਜਾ ਰਹੇ ਹਨ ਖੇਤੀਬਾੜੀ ਸੰਦ : ਉਪ ਰਜਿਸਟਰਾਰ ਸਹਿਕਾਰੀ ਸਭਾਵਾਂ

ਸ੍ਰੀ ਮੁਕਤਸਰ ਸਾਹਿਬ, 06 ਅਕਤੂਬਰ

ਡਿਪਟੀ ਕਮਿਸ਼ਨਰਸ੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਰਾਲੀ ਦੀ ਰਹਿੰਦ ਖੂੰਹਦ ਨੂੰ ਸੰਭਾਲਣ ਲਈ ਖੇਤੀਬਾੜੀ ਦੇ ਸੰਦਾਂ ਨੂੰ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ਤੇ ਕਿਸਾਨਾਂ ਨੂੰ ਕਿਰਾਏ ਤੇ ਦਿੱਤੇ ਜਾ ਰਹੇ ਹਨਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਉਪ ਰਜਿਸਟਰਾਰ ਸਹਿਕਾਰੀ ਸਭਾਵਾਂਸ੍ਰੀ ਮੁਕਤਸਰ ਸਾਹਿਬ ਸ੍ਰੀ ਅਭੀਤੇਸ਼ ਸਿੰਘ ਸੰਧੂ ਵੱਲੋਂ ਕੀਤਾ ਗਿਆ।

ਉਪ ਰਜਿਸਟਰਾਰ ਸਹਿਕਾਰੀ ਸਭਾਵਾਂਅਨੁਸਾਰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਕੰਮ ਕਰ ਰਹੀਆਂ 144 ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਪਰਾਲੀ ਦੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ ਲਈ ਕੁੱਲ 445 ਖੇਤੀਬਾੜੀ ਸੰਦ ਮੌਜੂਦ ਹਨਜਿਨ੍ਹਾਂ ਵਿੱਚ 77 ਹੈਪੀ ਸੀਡਰ, 106 ਜ਼ੀਰੋ ਟਿੱਲ ਡ੍ਰਿਲਾਂ, 87 ਸਰਫੇਸ ਸੀਡਰ, 55 ਰੋਟੇਵੇਟਰ, 37 ਉਲਟਾਂਵੇ ਹਲ, 42 ਰੋਟ੍ਰੀ ਸਲੈਸ਼ਰ, 13 ਸੁਪਰ ਸੀਡਰ, 19 ਪੈਡੀ ਮਲਚਰ, 3 ਚੌਪਰ ਅਤੇ 5 ਕਟਰ-ਕਮ-ਸਪ੍ਰੈਡਰ ਮੌਜੂਦ ਹਨ।

ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਇਹ ਸੰਦ ਮੁਫਤ ਕਿਰਾਏ ਤੇ ਦਿੱਤੇ ਜਾਂਦੇ ਹਨ। ਸਾਲ 2023 ਵਿੱਚ ਇਹ ਸੰਦ ਪਰਾਲੀ ਦੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਕੁੱਲ 316 ਘੰਟੇ ਮੁਫਤ ਕਿਰਾਏ ਤੇ ਦਿੱਤੇ ਗਏ ਸਨ ਅਤੇ ਇਨਾਂ ਦੀ ਕੁੱਲ ਵਰਤੋਂ 950 ਘੰਟੇ ਰਹੀ।

ਇਨ੍ਹਾਂ ਸੰਦਾਂ ਨੂੰ ਕਿਰਾਏ ਤੇ ਲੈਣ ਲਈ ਕਿਸੇ ਵੀ ਕਿਸਾਨ ਵੱਲੋਂ ਸਬੰਧਤ ਖੇਤੀਬਾੜੀ ਸਹਿਕਾਰੀ ਸਭਾ ਦੇ ਸਕੱਤਰ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।

ਇਸ ਸਕੀਮ ਲਈ ਸਬ ਡਵੀਜਨ ਲੈਵਲ ਤੇ ਸਬੰਧਤ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਬਤੌਰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਜੇਕਰ ਕਿਸੇ ਕਿਸਾਨ ਨੂੰ ਸਭਾ ਵਿੱਚੋਂ ਸੰਦ ਕਿਰਾਏ ਤੇ ਲੈਣ ਲਈ ਦਿੱਕਤ ਪੇਸ਼ ਆਉਂਦੀ ਹੈ ਤਾਂ ਸਬ-ਡਵੀਜਨ ਮਲੋਟ ਅਤੇ ਗਿੱਦੜਬਾਹਾ ਲਈ ਸ਼੍ਰੀ ਪਰੀਪੂਰਨ ਸਿੰਘਸਹਾਇਕ ਰਜਿਸਟਰਾਰਮੋਬ. ਨੰ. 99155-50008 ਅਤੇ ਸਬ-ਡਵੀਜਨ ਸ਼੍ਰੀ ਮੁਕਤਸਰ ਸਾਹਿਬ ਲਈ ਸ਼੍ਰੀ ਰਾਜਨ ਗੁਰਬਕਸ਼ ਰਾਏਸਹਾਇਕ ਰਜਿਸਟਰਾਰਮੋਬ. ਨੰ. 98153-49645 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Tags:

Advertisement

Latest News

ਐਸ ਡੀ ਐਮ ਅਮਿਤ ਗੁਪਤਾ ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ ਐਸ ਡੀ ਐਮ ਅਮਿਤ ਗੁਪਤਾ ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ
ਡੇਰਾਬੱਸੀ, 6 ਅਕਤੂਬਰ, 2024:ਸਬ ਡਵੀਜ਼ਨਲ ਮੈਜਿਸਟ੍ਰੇਟ (ਐਸ ਡੀ ਐਮ) ਅਮਿਤ ਗੁਪਤਾ ਨੇ ਐਤਵਾਰ ਨੂੰ ਡੇਰਾਬੱਸੀ ਸਬ ਡਵੀਜ਼ਨ ਦੇ ਬਹੋਰਾ, ਬਹੋਰੀ,...
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ
ਪਰਾਲੀ ਦੀ ਸਾਂਭ ਸੰਭਾਲ ਲਈ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ‘ਤੇ ਕਿਰਾਏ ਤੇ ਦਿੱਤੇ ਜਾ ਰਹੇ ਹਨ ਖੇਤੀਬਾੜੀ ਸੰਦ : ਉਪ ਰਜਿਸਟਰਾਰ ਸਹਿਕਾਰੀ ਸਭਾਵਾਂ
ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ
ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ
ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ