ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ 'ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ 'ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ

ਚੰਡੀਗੜ੍ਹ, 13 ਸਤੰਬਰ:
ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਤਕਨਾਲੋਜੀ ‘ਤੇ ਆਧਾਰਤ ਮਸ਼ੀਨਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਵਾਸਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਖਰੀਦ 'ਤੇ ਸਬਸਿਡੀਆਂ ਦਾ ਲਾਭ ਲੈਣ ਲਈ ਪੋਰਟਲ ਨੂੰ 19 ਸਤੰਬਰ, 2024 ਤੱਕ ਮੁੜ ਖੋਲ੍ਹ ਦਿੱਤਾ ਹੈ।

ਅੱਜ ਇੱਕ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨ ਸੀ.ਆਰ.ਐਮ. ਮਸ਼ੀਨਰੀ ਦੀ ਖਰੀਦ ਲਈ ਆਪਣੀਆਂ ਅਰਜ਼ੀਆਂ ਹੁਣ 19 ਸਤੰਬਰ, 2024 ਸ਼ਾਮ 5 ਵਜੇ ਤੱਕ agrimachinerypb.com ਉਤੇ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ । ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਮਸ਼ੀਨਰੀ 'ਤੇ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਉਣੀ ਸੀਜ਼ਨ 2024-25 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਦੀ ਖਰੀਦ ‘ਤੇ ਸਬਸਿਡੀ ਦਾ ਲਾਭ ਲੈਣ ਲਈ ਹੁਣ ਤੱਕ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਤੋਂ 21,830 ਅਰਜ਼ੀਆਂ ਪ੍ਰਾਪਤ ਹੋਈਆਂ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਹੁਣ ਤੱਕ 13,107 ਸੀ.ਆਰ.ਐਮ. ਮਸ਼ੀਨਾਂ ਲਈ  7,832 ਮਨਜ਼ੂਰੀ ਪੱਤਰ ਜਾਰੀ ਕਰ ਦਿੱਤੇ ਹਨ ਅਤੇ ਕਿਸਾਨਾਂ ਨੇ 5,833 ਸੀ.ਆਰ.ਐਮ. ਮਸ਼ੀਨਾਂ ਖਰੀਦ ਲਈਆਂ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ‘ਤੇ ਵਿਅਕਤੀਗਤ ਕਿਸਾਨਾਂ ਨੂੰ 50% ਸਬਸਿਡੀ ਅਤੇ ਕਿਸਾਨ ਸਮੂਹਾਂ, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80% ਸਬਸਿਡੀ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ 'ਤੇ ਸੀ.ਆਰ.ਐਮ. ਮਸ਼ੀਨਰੀ ਮੁਹੱਈਆ ਕਰਵਾਉਣ ਅਤੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਹੋਰ ਰਣਨੀਤੀਆਂ ਲਾਗੂ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ।

Tags:

Advertisement

Latest News

ਦਿੱਲੀ ਹਵਾਈ ਅੱਡੇ 'ਤੇ ਟਲਿਆ ਵੱਡਾ ਹਾਦਸਾ ਜਹਾਜ਼ ਹੋਇਆ ਟੇਲ ਸਟ੍ਰਾਈਕ ਦਾ ਸ਼ਿਕਾਰ ਦਿੱਲੀ ਹਵਾਈ ਅੱਡੇ 'ਤੇ ਟਲਿਆ ਵੱਡਾ ਹਾਦਸਾ ਜਹਾਜ਼ ਹੋਇਆ ਟੇਲ ਸਟ੍ਰਾਈਕ ਦਾ ਸ਼ਿਕਾਰ
New Delhi,18,Sep,2024,(Azad Soch News):- ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੱਡਾ ਹਾਦਸਾ ਟਲ ਗਿਆ ਹੈ, ਦਰਅਸਲ, IGI ਏਅਰਪੋਰਟ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-09-2024 ਅੰਗ 613
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਸਰਹੱਦ ਪਾਰ ਨਸ਼ੀਲੀ ਦਵਾਈਆਂ ਦੀ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ; 04 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ, ਤੇ ਦੂਜੇ ਮਾਮਲੇ 'ਚ ਤਿੰਨ ਗ੍ਰਿਫਾਤਰ ਤੇ 02 ਪਿਸਤੋਲ ਬਰਾਮਦ।
ਮੁੱਖ ਮੰਤਰੀ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ 
ਕਿਸੇ ਵੀ ਲੋੜਵੰਦ ਦਾ ਘਰ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ-ਈ ਟੀ ਓ
ਮੁਰਮੰਤ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਮੁੜ ਸਥਾਪਿਤ ਕੀਤਾ ਜਾਵੇਗਾ
ਪੰਜਾਬੀ ਗਾਇਕ R Nait ਤੋਂ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ