ਨਰਮੇ ਦੀ ਫਸਲ ਵਿੱਚ ਫੁੱਲ ਡੋਡੀ ਸ਼ੁਰੂ ਹੋਣ ਤੋਂ ਬਾਅਦ ਯੂਰੀਆ ਖਾਦ ਦੀ ਦੂਜੀ ਕਿਸ਼ਤ ਪਾ ਦੇਣੀ ਚਾਹੀਦੀ ਹੈ :ਖੇਤੀ ਮਾਹਿਰ

ਨਰਮੇ ਦੀ ਫਸਲ ਵਿੱਚ ਫੁੱਲ ਡੋਡੀ ਸ਼ੁਰੂ ਹੋਣ ਤੋਂ ਬਾਅਦ ਯੂਰੀਆ ਖਾਦ ਦੀ ਦੂਜੀ ਕਿਸ਼ਤ ਪਾ ਦੇਣੀ ਚਾਹੀਦੀ ਹੈ :ਖੇਤੀ ਮਾਹਿਰ

 ਫਰੀਦਕੋਟ: 6 ਜੁਲਾਈ 2024

ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਦੇ ਸਹਿਯੋਗ ਨਾਲ ਨਰਮੇ ਦੀ ਫਸਲ ਨੂੰ ਕੀੜੇ ਮਕੌੜਿਆਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਤੋਂ ਬਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦਾ ਜਾਇਜ਼ਾ ਲੈਣ ਲਈ ਜ਼ਿਲਾ ਪੱਧਰੀ ਤਕਨੀਕੀ ਟੀਮ ਵੱਲੋਂ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਟੀਮ ਵਿੱਚ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ,ਡਾ.ਕਮਲਦੀਪ ਸਿੰਘ ਅਸਿਸਟੈਂਟ ਪ੍ਰੋਫੈਸਰ ਕ੍ਰਿਸ਼ੀ ਵਿਗਿਆਨ ਕੇਂਦਰ,ਡਾ. ਅਮਨ ਕੇਸ਼ਵ ਪ੍ਰੋਜੈਕਟ ਡਾਇਰੈਕਟਰ (ਆਤਮਾ),ਜਸਵੰਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ,ਜਗਦੀਪ ਸ਼ਰਮਾ ਸਹਾਇਕ ਤਕਨਾਲੋਜੀ ਪ੍ਰਬੰਧਕ ਸ਼ਾਮਿਲ ਸਨ।

ਜ਼ਿਕਰਯੋਗ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਸਰਕਲ ਪੱਧਰ ਦੀਆ ਟੀਮਾਂ ਵੱਲੋਂ ਨਰਮੇ ਦੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਰੋਕਥਾਮ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਗੁਲਾਬੀ ਸੁੰਡੀ ਦੀ ਨਿਗਰਾਨੀ ਲਈ ਹਰੇਕ ਨਰਮੇ ਦੇ ਖੇਤ ਵਿੱਚ ਇੱਕ ਇੱਕ ਸੈਕਸ ਫੀਰੋਮੋਨ ਟਰੈਪ ਲਗਾਏ ਗਏ ਹਨ ਤਾਂ ਜੋ ਗੁਲਾਬੀ ਸੁੰਡੀ ਦੀ ਆਮਦ ਬਾਰੇ ਪਤਾ ਲੱਗ ਸਕੇ।

ਬਲਾਕ ਕੋਟਕਪੂਰਾ ਦੇ ਪਿੰਡ ਖਾਰਾ ਵਿੱਚ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਸਾਲ 2023-24  ਦੌਰਾਨ ਜ਼ਿਲਾ ਫ਼ਰੀਦਕੋਟ ਵਿੱਚ ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਡੀ ਅਤੇ ਕੁਝ ਮੌਸਮੀ ਸਮੱਸਿਆਵਾਂ ਕਾਰਨਨਰਮੇ ਦੀ ਫਸਲ ਹੇਠ ਰਕਬੇ ਵਿੱਚ ਗਿਰਾਵਟ ਆਈ ਹੈ।ਉਨਾਂ ਦੱਸਿਆ ਕਿ ਇਸ ਵਕਤ ਨਰਮੇ ਦੀ ਫਸਲ ਦੀ ਉਮਰ ਤਕਰੀਬਨ 45 ਤੋਂ 60 ਦਿਨ ਦੀ ਹੋ ਗਈ ਹੈ, ਜਿਸ ਕਾਰਨ ਕੀੜਿਆਂ ਤੋਂ ਬਚਾਅ ਕਰਨ ਲਈ ਨਰਮੇ ਦੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ ਹੈ ।ਉਨਾਂ ਦੱਸਿਆ ਕਿ ਆਤਮਾ ਤਹਿਤ  ਸੈਕਸ ਫੀਰੋਮੋਨ ਟ੍ਰੈਪਸ ਦੀ ਖਰੀਦ ਕਰਕੇ ਨਰਮੇ ਦੇ ਹਰੇਕ ਖੇਤ ਵਿੱਚ ਲਗਾ ਦਿੱਤੇ ਗਏ ਹਨ।ਉਨਾਂ ਦੱਸਿਆ ਕਿ ਪਿਛਲੇ ਸਾਲ ਨਾਲੋਂ ਨਰਮੇ ਦੀ ਫ਼ਸਲ ਹੇਠ ਰਕਬਾ ਭਾਵੇਂ ਘੱਟ ਹੈ ਪਰ ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਕੇ ਨਰਮੇ ਦੀ ਫਸਲ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਨਰਮਾ ਕਾਸ਼ਤਕਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਤਾਂ ਜੋਂ ਨਰਮਾ ਉਤਪਾਦਕਾਂ ਵਿਚ ਮੁੜ ਵਿਸ਼ਵਾਸ਼ ਬਹਾਲ ਹੋ ਸਕੇ ਅਤੇ ਅਗਲੇ ਸਾਲ ਝੋਨੇ ਦੀ ਫ਼ਸਲ ਹੇਠੋ ਰਕਬਾ ਕੱਢ ਕੇ  ਨਰਮੇ ਹੇਠ ਰਕਬਾ ਵਧਾਇਆ ਜਾ ਸਕੇ।

ਡਾ.ਕਮਲਦੀਪ ਸਿੰਘ ਨੇ ਦੱਸਿਆ ਕਿ ਨਰਮੇ ਦੀ ਫਸਲ ਉੱਪਰ ਵੱਖ-ਵੱਖ ਕੀੜਿਆਂ ਅਤੇ ਕਈ ਬਿਮਾਰੀਆਂ ਦਾ ਹਮਲਾ ਹੁੰਦਾ ਹੈ ਜਿਸ ਪ੍ਰਤੀ ਕਿਸਾਨਾਂ ਨੂੰ ਜਾਗਰੂਕ  ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਸਮੇਂ ਸਿਰ ਕੀਟ ਸਰਵੇਖਣ ਹੁੰਦਾ  ਰਹੇ ਤਾਂ ਕਿਸਾਨ ਨਰਮੇ ਦੀ ਫਸਲ ਨੂੰ ਕੀੜਿਆਂ ਖਾਸ ਕਰਕੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾ ਸਕਦੇ ਹਨ।ਉਨਾਂ ਕਿਹਾ ਕਿ ਨਰਮੇ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਫੁੱਲ ਪੈਣ ਸਮੇਂ ਦੋ ਕਿਲੋ ਪੋਟਾਸ਼ੀਅਮ ਨਾਈਟ੍ਰੇਟ (13:0:45) ਪ੍ਰਤੀ ਏਕੜ ਨੂੰ 100 ਲਿਟਰ ਪਾਣੀ ਦੇ ਘੋਲ ਵਿੱਚ ਇੱਕ ਹਫਤੇ ਦੇ ਵਕਫੇ ਚਾਰ ਛਿੜਕਾਅ ਕਰ ਦੇਣੇ ਚਾਹੀਦੇ ਹਨ ਅਤੇ ਫੁੱਲ ਡੋਡੀ ਆਉਣ ਤੇ ਯੂਰੀਆ ਦੀ ਦੂਜੀ ਕਿਸ਼ਤ ਵੀ ਪਾ ਦੇਣੀ ਚਾਹੀਦੀ ਹੈ।

ਉਨਾਂ ਦੱਸਿਆ ਕਿ ਜੇਕਰ ਚਿੱਟੀ ਮੱਖੀ ਦਾ ਹਮਲਾ ਆਰਥਿਕ ਕਗਾਰ ਤੋਂ ਵਧਦਾ ਹੈ ਤਾਂ ਸਿਫਾਰਸ਼ ਕੀਟਨਾਸ਼ਕਾਂ ਦਾ ਸਮੇਂ ਸਿਰ ,ਸਹੀ ਤਕਨੀਕ ਵਰਤ ਕੇ ਛਿੜਕਾਅ ਕਰ ਦੇਣਾ ਚਾਹੀਦਾ।ਉਨਾਂ ਨਰਮਾ ਕਾਸਤਕਾਰਾਂ ਨੂੰ ਅਪੀਲ ਕੀਤੀ ਕਿ ਨਰਮੇ ਦੀ ਫਸਲ ਉੱਪਰ ਕੀੜਿਆਂ ਦੀ ਰੋਕਥਾਮ ਲਈ ਗੈਰ ਸਿਫਾਰਸ਼ਸ਼ੁਦਾ ਜਾਂ ਮਿਸ਼ਰਤ ਕੀਟਨਾਸ਼ਕਾਂ ਦੀ ਵਰਤੋਂ ਨਾਂ ਕੀਤੀ ਜਾਵੇ ਅਤੇ ਜੇਕਰ ਕੋਈ ਸਮੱਸਿਆ ਆਉਂਦੀ ਹੈ ਖੇਤੀ ਮਾਹਿਰਾਂ ਵੱਲੋਂ ਕੀਤੀਆਂ ਸਿਫਾਰਸ਼ਾਂ ਅਨੁਸਾਰ ਹੀ ਸਮੱਸਿਆ ਦਾ ਹੱਲ ਕੀਤਾ ਜਾਵੇ।

Tags:

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ