ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਫ਼ਸਲਾਂ ਦੀ MSP ਲਈ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਫ਼ਸਲਾਂ ਦੀ MSP ਲਈ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ

Chandigarh, 03 JAN,2025,(Azad Soch News):- ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Agriculture Minister Gurmeet Singh Khudian) ਦਾ ਫ਼ਸਲਾਂ ਦੀ MSP ਲਈ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 39 ਦਿਨਾਂ ਤੋਂ ਖਨੌਰੀ ਬਾਰਡਰ (Khanuri Border) ’ਤੇ ਡੱਲੇਵਾਲ ਫ਼ਸਲਾਂ ਦੀ MSP ਲਈ ਮਰਨ ਵਰਤ ’ਤੇ ਬੈਠੇ ਹਨ। ਉਨ੍ਹਾਂ ਕਿਹਾ ਸਵਾ ਮਹੀਨੇ ਤੋਂ ਭੁੱਖ ਹੜਤਾਲ ’ਤੇ ਬੈਠਣਾ ਬਹੁਤ ਵੱਡੀ ਗੱਲ ਹੋ ਜਾਂਦੀ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ 4 ਸਾਲ ਪਹਿਲਾਂ ਵੀ ਇੱਕ ਮੋਰਚਾ ਲੱਗਿਆ ਸੀ। ਉਸ ਸਮੇਂ ਦਿੱਲੀ ਦੀ ਸਰਕਾਰ ਨੇ ਮੰਗਾਂ ਨੂੰ ਮੰਨ ਕੇ ਵਿਚਾਲੇ ਛੱਡ ਦਿੱਤਾ ਸੀ। ਅੱਜ ਫਿਰ ਤੋਂ ਕਿਸਾਨਾਂ ਨੂੰ ਉਨ੍ਹਾਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।

ਜਿਥੋਂ ਤੱਕ ਹੈ ਕਿ ਪੰਜਾਬ ਸਰਕਾਰ (Punjab Government) ਭਗਵੰਤ ਮਾਨ ਉਨ੍ਹਾਂ ਨੇ ਵੀ ਸਪਸ਼ਟ ਕਰ ਦਿੱਤਾ ਹੈ। ਸਾਡੇ ਅੱਠ ਮੰਤਰੀ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਮਿਲਣ ਗਏ ਸੀ ਉਸ ਦਿਨ ਅਸੀਂ ਡੱਲੇਵਾਲ ਜੀ ਨੂੰ ਬੇਨਤੀ ਕੀਤੀ ਸੀ ਕਿ ਪੰਜਾਬ ਸਰਕਾਰ (Punjab Government) ਤੁਹਾਡੇ ਨਾਲ ਖੜੀ ਹੈ।ਖੇਤੀਬਾੜੀ ਮੰਤਰੀ ਨੇ ਮਾਣਯੋਗ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਕਿਉਂ ਨਹੀਂ ਹਦਾਇਤ ਕਰਦੀ। ਕਿਸਾਨ ਫ਼ਸਲ ਨੂੰ 6 ਮਹੀਨਿਆਂ ’ਚ ਤਿਆਰ ਕਰਦੇ ਹਾਂ ਉਸ ਦਾ ਜ਼ਰੂਰ ਸਮਰਥਨ ਮੁੱਲ ਮਿਲਣਾ ਚਾਹੀਦਾ ਹੈ ਅਤੇ ਵਿਕਣਾ ਵੀ ਲਾਜ਼ਮੀ ਹੋਣਾ ਚਾਹੀਦਾ ਹੈ। ਅੱਗੇ ਮੰਤਰੀ ਖੁੱਡੀਆ ਨੇ ਕਿਹਾ ਕਿ ਬਹੁਤ ਲੰਮਾ ਸਮਾਂ ਹੋ ਗਿਆ ਹੈ ਕੇਂਦਰ ਵਲੋਂ ਟਾਲ ਮਾਟੋਲ ਕਰਦਿਆਂ, ਉਨ੍ਹਾਂ ਸਹੀ ਥਾਂ ’ਤੇ ਆ ਕੇ ਨਿਪਟਾਰਾ ਕਰ ਦੇਣਾ ਚਾਹੀਦਾ ਹੈ।

ਜਿਥੋਂ ਤੱਕ ਸੁਪਰੀਮ ਕੋਰਟ ਕਹਿੰਦੀ ਹੈ ਪੰਜਾਬ ਸਰਕਾਰ ਡੱਲੇਵਾਲ ਜੀ ਨੂੰ ਦਵਾਈਆਂ, ਡਾਕਟਰੀ ਸਹਾਇਤਾ ਮੁਹੱਈਆ ਕਰਵਾ ਰਹੇ ਹਾਂ ਅੱਗੇ ਦਵਾਈਆ ਲੈਣੀਆਂ ਜਾਂ ਨਾ ਲੈਣੀਆਂ ਤਾਂ ਵੱਖਰੀ ਗੱਲ ਹੈ ਬਾਕੀ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਵੇਲੇ ਮਦਦ ਲਈ ਤਿਆਰ ਹੈ।  ਉਨ੍ਹਾਂ ਕਿਹਾ ਕਿ ਅਸਲ ਵਿਚ ਵਾਰ -ਵਾਰ ਕੇਂਦਰ ਸਰਕਾਰ ਨਾਲ ਗੱਲਬਾਤ ਹੁੰਦੀ ਹੈ ਪਰ ਉਹ ਗੱਲ ਤੋਂ ਮੁਨਕਰ ਹੋ ਜਾਂਦੀ ਹੈ। ਕੇਂਦਰ ਸਰਕਾਰ ਨੂੰ ਖੁੱਲੇ ਦਿਲ ਨਾਲ ਗੱਲ ਕਰਨੀ ਚਾਹੀਦੀ ਹੈ। ਗੱਲਬਾਤ ਨਾਲ ਵੱਡੇ ਤੋਂ ਵੱਡੇ ਮਸਲੇ ਹੱਲ ਹੋ ਜਾਂਦੇ ਹਨ, ਖੱਡੀਆ ਨੇ ਕਿਹਾ ਕੁਝ ਦਿਨ ਪਹਿਲਾਂ ਮੈਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਚਿੱਠੀ ਵੀ ਲਿਖੀ ਸੀ ਕਿ ਖੇਤੀ ਦਾ ਮਾਮਲਾ ਹੈ ਤੁਸੀ ਇਸ ਵਿਚ ਦਾਖ਼ਲ ਦੇ ਕੇ ਇਸ ਨੂੰ ਸਿਰੇ ਚੜਾਓ। ਅਜੇ ਤੱਕ ਕੇਂਦਰੀ ਖੇਤੀਬਾੜੀ ਮੰਤਰੀ ਵਿਚ ਕੋਈ ਜਵਾਬ ਤਾਂ ਨਹੀਂ ਆਇਆ।

Advertisement

Latest News

ਪੰਜਾਬ ਸਰਕਾਰ ਨੇ ਸੂਬੇ ਦੇ ਵਸਨੀਕਾਂ ਲਈ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸ਼ਾਨਦਾਰ ਤਰੱਕੀ ਕੀਤੀਆਂ-ਵਿਧਾਇਕ ਸ਼ੈਰੀ ਕਲਸੀ ਪੰਜਾਬ ਸਰਕਾਰ ਨੇ ਸੂਬੇ ਦੇ ਵਸਨੀਕਾਂ ਲਈ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸ਼ਾਨਦਾਰ ਤਰੱਕੀ ਕੀਤੀਆਂ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 5 ਜਨਵਰੀ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ 2024 ਦੌਰਾਨ ਸੂਬੇ ਦੇ...
ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ਦੀ ਮ੍ਰਿਤਕ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
ਬਰਨਾਲਾ ਨੇੜੇ ਵਾਪਰੇ ਹਾਦਸੇ 'ਚ ਜ਼ਖਮੀਆਂ ਦਾ ਮੁੱਖ ਮੰਤਰੀ ਦੀ 'ਫ਼ਰਿਸ਼ਤੇ ਸਕੀਮ' ਤਹਿਤ ਕੀਤਾ ਜਾ ਰਿਹਾ ਹੈ ਮੁਫ਼ਤ ਇਲਾਜ: ਡਿਪਟੀ ਕਮਿਸ਼ਨਰ
ਓ.ਬੀ.ਸੀ, ਈ.ਬੀ.ਸੀ ਅਤੇ ਡੀ.ਐਨ.ਟੀ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਕਰ ਸਕਦੇ ਹਨ ਅਪਲਾਈ: ਡਾ. ਬਲਜੀਤ ਕੌਰ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਸੰਗਤਾਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ
ਸਿਹਤਮੰਦ ਪੁਲਿਸ ਤਾਂ ਸੁਰੱਖਿਅਤ ਸਮਾਜ ਦੇ ਮੱਦੇਨਜ਼ਰ ਪਟਿਆਲਾ ਰੇਂਜ ਦੇ ਸਾਰੇ ਜ਼ਿਲ੍ਹਿਆਂ ‘ਚ ਲਗਾਏ ਜਾਣਗੇ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ : ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ
ਵਿਧਾਇਕ ਬੱਗਾ ਵਲੋਂ ਗੁਰਨਾਮ ਨਗਰ 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ