ਖੇਤੀਬਾੜੀ ਅਧਿਕਾਰੀਆਂ ਨੇ ਬਲਾਕ ਚੋਗਾਵਾਂ, ਅਟਾਰੀ ਅਤੇ ਜੰਡਿਆਲਾ ਵਿਖੇ ਖਾਦ ਵਿਕਰੇਤਾਵਾਂ ਦੀ ਕੀਤੀ ਚੈਕਿੰਗ

ਖੇਤੀਬਾੜੀ ਅਧਿਕਾਰੀਆਂ ਨੇ ਬਲਾਕ ਚੋਗਾਵਾਂ, ਅਟਾਰੀ ਅਤੇ ਜੰਡਿਆਲਾ ਵਿਖੇ ਖਾਦ ਵਿਕਰੇਤਾਵਾਂ ਦੀ ਕੀਤੀ ਚੈਕਿੰਗ

ਅੰਮ੍ਰਿਤਸਰ 12 ਨਵੰਬਰ 2024--

ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਮਿਆਰੀ ਖਾਦ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵੱਖ-ਵੱਖ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਬਲਾਕ ਚੋਗਾਵਾਂ, ਅਟਾਰੀ ਅਤੇ ਜੰਡਿਆਲਾ ਵਿਖੇ ਖਾਦ ਵਿਕਰੇਤਾਵਾਂ ਦੀ ਕੀਤੀ ਚੈਕਿੰਗ ਕੀਤੀ ਅਤੇ ਸੈਂਪਲ ਭਰੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਖੇਤਬਾੜੀ ਅਫ਼ਸਰ ਸ: ਤਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਵੱਖ-ਵੱਖ ਖੇਤਬਾੜੀ ਵਿਭਾਗ ਦੇ ਅਧਿਕਾਰੀਆਂ ਦੀਆਂ ਟੀਮਾਂ ਨੇ ਖਾਦ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਹੈ ਅਤੇ ਉਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ  ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਬਿੱਲ ਜ਼ਰੂਰ ਦਿੱਤਾ ਜਾਵੇ। ਉਨਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਬਲਾਕ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985  ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

ਜਿਲ੍ਹੇ ਅੰਦਰ ਡੀ.ਏ.ਪੀ ਖਾਦ ਦੀ ਘੱਟ ਆਮਦ ਦੇ ਮੱਦੇਨਜਰ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਬਿਜਾਈ ਲਈ ਬਾਜਾਰ ਵਿਚ ਉਪਲਬਧ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਕੇ ਫਸਲ ਦੀ ਬਿਜਾਈ ਸਮੇਂ ਸਿਰ ਕਰਨ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਡੀ.ਏ.ਪੀ ਤੋਂ ਇਲਾਵਾ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਸਪਲਾਈ ਕਣਕ ਦੀ ਬਿਜਾਈ ਵਾਸਤੇ ਕਰਵਾਈ ਜਾ ਰਹੀ ਹੈ। ਵਿਭਾਗ ਵੱਲੋਂ ਲਗਾਤਾਰ ਖਾਦ ਸਪਲਾਇਰ ਕੰਪਨੀਆਂ ਨਾਲ ਤਾਲਮੇਲ ਕਰਕੇ ਜਿਲ੍ਹੇ ਅੰਦਰ ਫਾਸਫੋਰਸ ਖਾਦ ਦੀ ਘਾਟ ਦੀ ਪੂਰਤੀ ਲਈ ਯਤਨ ਕੀਤੇ ਜਾ ਰਹੇ ਹਨ।

ਉਹਨਾਂ ਦੱਸਿਆ ਕਿ ਡੀ.ਏ.ਪੀ ਤੋਂ 18% ਨਾਈਟ੍ਰੋਜਨ ਅਤੇ 46% ਫਾਸਫੋਰਸ ਤੱਤ ਦੀ ਪ੍ਰਾਪਤੀ ਹੁੰਦੀ ਹੈ ਇਸਦੇ ਬਦਲ ਵਜੋਂ ਬਾਜਾਰ ਵਿੱਚ ਸਟਰੇਟ ਫਾਸਫੇਟਿਕ ਖਾਦਾਂ ਅਤੇ ਐਨ.ਪੀ.ਕੇ ਕੰਪਲੈਕਸ ਖਾਦਾਂ ਉਪਲੱਬਧ ਹਨ। ਜਿੰਨਾਂ ਵਿੱਚ ਮੁੱਖ ਤੌਰ ਤੇ ਟ੍ਰਿਪਲ ਸੁਪਰ ਫਾਸਫੇਟ ਖਾਦ ਹੈ ਜਿਸ ਵਿਚ 46% ਫਾਸਫੋਰਸ ਤੱਤ ਹੈ। ਜੇਕਰ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਵਰਤੋਂ ਕਰਨੀ ਹੋਵੇ ਤਾਂ ਇਸ ਨਾਲ 20 ਕਿਲੋਗ੍ਰਾਮ ਯੂਰੀਆ ਖਾਦ ਪ੍ਰਤੀ ਏਕੜ ਬਿਜਾਈ ਸਮੇਂ ਵਰਤੀ ਜਾ ਸਕਦੀ ਹੈਜਿਸ ਨਾਲ ਡੀ.ਏ.ਪੀ ਖਾਦ ਦੇ ਬਰਾਬਰ ਮਾਤਰਾ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੱਤ ਦੀ ਪੂਰਤੀ ਕੀਤੀ ਜਾ ਸਕਦੀ ਹੈ। ਜਾਂ ਬਿਜਾਈ ਸਮੇਂ ਪ੍ਰਤੀ ਏਕੜ 20 ਕਿਲੋਗ੍ਰਾਮ ਯੂਰੀਆ ਖਾਦ ਅਤੇ 155 ਕਿਲੋਗ੍ਰਾਮ ਸਿੰਗਲ ਸੁਪਰ ਫਾਸਫੇਟ 16% (ਫਾਸਫੋਰਸ) ਖਾਦ ਦੀ ਵਰਤੋਂ ਕਣਕ ਦੀ ਫਸਲ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੱਤ ਦੀ ਪੂਰਤੀ ਲਈ ਕੀਤੀ ਜਾ ਸਕਦੀ ਹੈ।

ਇਸ ਤੋਂ ਇਲਾਵਾ ਅੇਨ.ਪੀ.ਕੇ ਖਾਦਾਂ ਜਿੰਨਾਂ ਵਿੱਚ ਨਾਈਟ੍ਰੋਜਨਫਾਸਫੋਰਸਅਤੇ ਪੋਟਾਸ਼ ਤੱਤ ਹੁੰਦੇ ਹਨ ਜਿਵੇ ਕਿ ਅੇਨ.ਪੀ.ਕੇ 16-16-16, ਅੇਨ.ਪੀ.ਕੇ 15-15-15, ਅੇਨ.ਪੀ.ਕੇ 12-32-16, 10-26-26 ਅਤੇ ਯੂਰੀਆ ਅਮੋਨੀਅਮ ਫਾਸਫੇਟ 24-24-0, ਅਮੋਨੀਅਮ ਫਾਸਫੇਟ ਸਲਫੇਟ 20-20-0-13 ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।

Tags:

Advertisement

Latest News

 ਕੈਨੇਡਾ ਸਰਕਾਰ ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ,LMIA ਨੂੰ ਵੀ ਬੰਦ ਕੀਤਾ ਜਾ ਰਿਹਾ ਹੈ ਕੈਨੇਡਾ ਸਰਕਾਰ ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ,LMIA ਨੂੰ ਵੀ ਬੰਦ ਕੀਤਾ ਜਾ ਰਿਹਾ ਹੈ
Canada,25 NOV,2024,(Azad Soch News):-  ਕੈਨੇਡਾ ਸਰਕਾਰ (Government of Canada) ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ ਦਿੱਤਾ ਹੈ,ਹੁਣ ਕੈਨੇਡਾ ਵਿੱਚ  Labour...
ਮੁੱਖ ਮੰਤਰੀ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ ਭਾਅ ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ
ਸਰਦੀਆਂ ਦੇ ਮੌਸਮ ਵਿੱਚ ਕਾਲੀ ਕਿਸ਼ਮਿਸ਼ ਦੇ ਨਾਲ ਦੁੱਧ ਦਾ ਇਸ ਤਰ੍ਹਾਂ ਕਰੋ ਸੇਵਨ
ਟੀਵੀ ਸ਼ੋਅ ਅਦਾਕਾਰਾ ਅਦਿਤੀ ਦੇਵ ਸ਼ਰਮਾ ਮਾਂ ਬਣੀ ਮਸ਼ਹੂਰ ਅਦਾਕਾਰਾ
ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਸ਼ਾਮਲ ਹੋਣ ਵਾਲੇ ਲੋਕ ਸਭਾ ਮੈਂਬਰ ਹਾਜ਼ਰੀ ਦਰਸਾਉਣ ਲਈ 'ਇਲੈਕਟ੍ਰਾਨਿਕ ਟੈਬ' 'ਤੇ 'ਡਿਜੀਟਲ ਪੈੱਨ' ਦੀ ਕਰਨਗੇ ਵਰਤੋਂ
Panjab University Chandigarh ਦੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ: ਮਨਜੀਤ ਸਿੰਘ ਧਨੇਰ
ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ