ਸ਼ਹਿਰ ਨੂੰ ਸੁੰਦਰ ਤੇ ਹਰਾ-ਭਰਾ ਬਨਾਉਣ ਲਈ ਸਾਰੇ ਕਰਮਚਾਰੀ ਤੇ ਅਧਿਕਾਰੀ ਇਕ ਟੀਮ ਵਜੋਂ ਕੰਮ ਕਰਨ-ਧਾਲੀਵਾਲ

ਸ਼ਹਿਰ ਨੂੰ ਸੁੰਦਰ ਤੇ ਹਰਾ-ਭਰਾ ਬਨਾਉਣ ਲਈ ਸਾਰੇ ਕਰਮਚਾਰੀ ਤੇ ਅਧਿਕਾਰੀ ਇਕ ਟੀਮ ਵਜੋਂ ਕੰਮ ਕਰਨ-ਧਾਲੀਵਾਲ

ਅੰਮਿ੍ਰਤਸਰ, 20 ਜੂਨ (        )-ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅੰਮਿ੍ਰਤਸਰ ਮਿਉਸ਼ੀਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਕਿਹਾ ਕਿ ਭਵਿੱਖ ਵਿਚ ਸ਼ਹਿਰ ਵਿਚ ਕੋਈ ਨਾਜਾਇਜ਼ ਉਸਾਰੀ ਨਾ ਹੋਵੇ ਅਤੇ ਸਾਰੇ ਅਧਿਕਾਰੀ ਤੇ ਕਰਮਚਾਰੀ ਸ਼ਹਿਰ ਨੂੰ ਸੁੰਦਰ ਬਨਾਉਣ ਲਈ ਇਕ ਟੀਮ ਵਜੋਂ ਕੰਮ ਕਰਨ ਲਈ ਅੱਗੇ ਆਉਣ। ਅੱਜ ਦੀ ਮੀਟਿੰਗ ਵਿਚ ਵਿਧਾਇਕ ਸ੍ਰੀਮਤੀ ਜੀਵਨਜੋਤ ਕੌਰ,  ਵਿਧਾਇਕ ਡਾ ਸੁਖਬੀਰ ਸਿੰਘਵਿਧਾਇਕ ਡਾ. ਅਜੇ ਗੁਪਤਾਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘਚੇਅਰਮੈਨ ਸ. ਜਸਪ੍ਰੀਤ ਸਿੰਘਸ. ਇਕਬਾਲ ਸਿੰਘ ਭੁੱਲਰਸ. ਤਲਬੀਰ ਸਿੰਘ ਗਿੱਲਸ. ਅਰਵਿੰਦਰ ਸਿੰਘ ਭੱਟੀਸ. ਗੁਰਪ੍ਰੀਤ ਸਿੰਘ ਕਟਾਰੀਆਬਲਜਿੰਦਰ ਸਿੰਘ ਥਾਂਦੇਸ. ਜਰਨੈਲ ਸਿੰਘ ਢੋਟਸ੍ਰੀ ਸਤਪਾਲ ਸੋਖੀ ਅਤੇ ਹੋਰ ਆਗੂ ਵੀ ਹਾਜ਼ਰ ਸਨ।

            ਉਨਾਂ ਕਿਹਾ ਕਿ ਜਿਸ ਵੀ ਅਧਿਕਾਰੀ ਦੇ ਅਧੀਨ ਪੈਂਦੇ ਇਲਾਕੇ ਵਿਚ ਕੋਈ ਨਾਜਾਇਜ਼ ਉਸਾਰੀ ਉਸ ਲਈ ਉਸ ਨੂੰ ਜਿੰਮੇਵਾਰ ਮੰਨਿਆ ਜਾਵੇਗਾ। ਸ. ਧਾਲੀਵਾਲ ਨੇ ਕਿਹਾ ਕਿ ਗੁਰੂ ਨਗਰੀ ਅੰਮਿ੍ਰਤਸਰ ਜਿਸ ਵਿਚ ਸ੍ਰੀ ਦਰਬਾਰ ਸਾਹਿਬਦੁਰਗਿਆਣਾ ਮੰਦਰਰਾਮਤੀਰਥ ਮੰਦਰ ਪਵਿਤਰ ਸਥਾਨ ਹੋਣਦੀ ਸਾਫ ਸਫ਼ਾਈ ਵਿਚ ਢਿੱਲ-ਮੱਠ ਨਹੀਂ ਰਹਿਣੀ ਚਾਹੀਦੀਕਿਉਂਕਿ ਇਸ ਨਾਲ ਸ਼ਹਿਰ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੇ ਮਨ ਨੂੰ ਵੱਡੀ ਠੇਸ ਵੱਜਦੀ ਹੈ। ਉਨਾਂ ਕਿਹਾ ਕਿ ਸ਼ਹਿਰ ਦੀਆਂ ਸਮੱਸਿਆਵਾਂ ਬੇਹੱਦ ਪੇਚੀਦਾ ਅਤੇ ਸੰਕਟ ਵਾਲੀਆਂ ਹਨਜਿੰਨਾ ਨੂੰ ਦੂਰ ਕਰਨ ਲਈ ਸਮਾਂ ਤਾਂ ਲੱਗ ਸਕਦਾ ਹੈਪਰ ਦੂਰ ਕੀਤੀਆਂ ਜਾਣਗੀਆਂ। 

            ਸ. ਧਾਲੀਵਾਲ ਨੇ ਕਿਹਾ ਕਿ ਸਾਫ ਸੁਥਰਾ ਆਲਾ ਦੁਆਲਾਸੀਵਰੇਜਪੀਣ ਲਈ ਸਾਫ ਪਾਣੀ ਹਰ ਸ਼ਹਿਰੀ ਦਾ ਬੁਨਿਆਦੀ ਹੱਕ ਅਤੇ ਇਸ ਹੱਕ ਤੋਂ ਉਨਾਂ ਨੂੰ ਵਿਰਵਾ ਨਹੀਂ ਕੀਤਾ ਜਾ ਸਕਦਾ। ਉਨਾਂ ਕਿਹਾ ਕਿ ਭਾਵੇਂ ਇਸ ਲਈ ਪੁਰਾਣੀਆਂ ਸਰਕਾਰਾਂ ਵੱਲੋਂ ਕੀਤੇ ਗਏ ਇਕਰਾਰਨਾਮੇ ਵੱਡੀ ਰੁਕਾਵਟ ਬਣ ਰਹੇ ਹਨਪਰ ਇਸ ਦੀ ਓਟ ਵਿਚ ਅਸੀਂ ਆਪਣੇ ਫਰਜ਼ਾਂ ਤੋਂ ਭੱਜ ਨਹੀਂ ਸਕਦੇ। ਉਨਾਂ ਕਿਹਾ ਕਿ ਗੁਰੂ ਨਗਰੀਜਿਸਦੇ ਦਰਸ਼ਨਾਂ ਨੂੰ ਸੰਸਾਰ ਭਰ ਵਿਚੋਂ ਲੋਕ ਆਉਂਦੇ ਹਨਵਿਚ ਡਿੳੂਟੀ ਕਰਨੀ ਸੇਵਾ ਦੇ ਬਰਾਬਰ ਹੈ ਅਤੇ ਸਾਰੇ ਕਰਮਚਾਰੀ ਤੇ ਅਧਿਕਾਰੀ  ਆਪਣੀ ਡਿੳੂਟੀ ਇਸ ਭਾਵਨਾ ਨਾਲ ਕਰਨ।

          ਸ. ਧਾਲੀਵਾਲ ਨੇ ਆ ਰਹੇ ਬਰਸਾਤ ਦੇ ਸੀਜ਼ਨ ਵਿਚ ਸ਼ਹਿਰ ਵਿਚ ਵੱਡੇ ਪੱਧਰ ਉਤੇ ਬੂਟੇ ਲਗਾਉਣ ਦੀ ਤਿਆਰੀ ਕਰਨ ਦਾ ਸੱਦਾ ਦਿੰਦੇ ਇਹ ਵੀ ਕਿਹਾ ਕਿ ਇਸ ਵਾਰ ਬਹੁਤ ਮਹਿੰਗੀ ਕੀਮਤ ਵਾਲੇ ਖਜੂਰਾਂ ਦੇ ਬੂਟੇ ਨਹੀਂ ਲੱਗਣਗੇਬਲਕਿ ਪੰਜਾਬ ਦੇ ਪੌਣ ਪਾਣੀ ਵਿਚ ਅਸਾਨੀ ਨਾਲ ਤੁਰਨ ਵਾਲੇ ਪੌਦੇ ਲਗਾਏ ਜਾਣਗੇ। ਸ. ਧਾਲੀਵਾਲ ਨੇ ਕਿਹਾ ਕਿ ਕੋਈ ਵੀ ਕੰਮ ਕਾਗਜ਼ਾਂ ਵਿਚ ਨਹੀਂ ਹੋਵੇਗਾਬਲਕਿ ਧਰਾਤਲ ਪੱਧਰ ਉਤੇ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਜੋ ਵੀ ਟਰੈਕਟਰ ਜਾਂ ਹੋਰ ਸੰਦ ਸ਼ਹਿਰ ਦੇ ਸਫਾਈ ਪ੍ਰਬੰਧ ਵਿਚ ਲੱਗੇ ਹਨਉਹ ਵੀ ਕੰਮ ਕਰਦੇ ਹੋਏ ਨਜ਼ਰ ਆਉਣ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਜੋ ਵੀ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਹਨਉਹ ਪੂਰੇ ਕੀਤੇ ਜਾਣੇ ਹਨ ਅਤੇ ਇਸ ਲਈ ਸਾਰੇ ਅਧਿਕਾਰੀ ਸਰਕਾਰ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ ਦੀ ਪਾਲਣਾ ਹਰ ਹਾਲਤ ਯਕੀਨੀ ਬਨਾਉਣ।

Tags:

Advertisement

Latest News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਰੂਸ ਯਾਤਰਾ ਅੱਜ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਰੂਸ ਯਾਤਰਾ ਅੱਜ ਤੋਂ
New Delhi,08 July,2024,(Azad Soch News):- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਦੇ ਸੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 22ਵੇਂ...
ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ