ਭਾਜਪਾ ਲੋਕ ਸਭਾ ਦੀਆਂ 13 ਸੀਟਾਂ ਹਾਰਨ ਦਾ ਬਦਲਾ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਤੋਂ ਲੈ ਰਹੀ ਹੈ : ਕੈਬਨਿਟ ਮੰਤਰੀ ਅਮਨ ਅਰੋੜਾ

 ਭਾਜਪਾ ਲੋਕ ਸਭਾ ਦੀਆਂ 13 ਸੀਟਾਂ ਹਾਰਨ ਦਾ ਬਦਲਾ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਤੋਂ ਲੈ ਰਹੀ ਹੈ : ਕੈਬਨਿਟ ਮੰਤਰੀ ਅਮਨ ਅਰੋੜਾ

Chandigarh,26 OCT,2024,(Azad Soch News):-  ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਖਰੀਦਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਇੱਕ ਵਾਰ ਫਿਰ ਭਾਜਪਾ ‘ਤੇ ਹਮਲਾ ਬੋਲਿਆ ਹੈ,‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ (Cabinet Minister Aman Arora) ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਭਾਜਪਾ ਦੇ ਆਗੂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਗੁੰਮਰਾਹ ਕਰਨ ਲਈ ਝੂਠੀ ਬਿਆਨਬਾਜ਼ੀ ਕਰ ਰਹੇ ਹਨ।

ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਕਿਹਾ ਕਿ ਅਸੀਂ ਦਸ ਸੀਟਾਂ ਹਾਰਨ ਦਾ ਬਦਲਾ ਨਹੀਂ ਲੈ ਰਹੇ,ਭਾਜਪਾ ਪੰਜਾਬ ਦੇ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਤੋਂ ਲੋਕ ਸਭਾ ਦੀਆਂ 13 ਅਤੇ ਵਿਧਾਨ ਸਭਾ (Assembly) ਦੀਆਂ 117 ਵਿੱਚੋਂ 115 ਸੀਟਾਂ ਹਾਰਨ ਦਾ ਬਦਲਾ ਲੈ ਰਹੀ ਹੈ,ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਸਾਡੀ ਸਰਕਾਰ ਹੈ,ਲੋਕਾਂ ਨੇ ਸਾਨੂੰ ਇਤਿਹਾਸਕ ਬਹੁਮਤ ਦੇ ਕੇ ਚੁਣਿਆ ਹੈ,ਉਨ੍ਹਾਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਭਾਜਪਾ ਦੀ ਪੰਜਾਬ ਪ੍ਰਤੀ ਮਾਨਸਿਕਤਾ ਕਿੰਨੀ ਗੰਦੀ ਹੈ,ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਕਿਹਾ ਕਿ ਅਸਲ ਵਿੱਚ ਕੇਂਦਰ ਸਰਕਾਰ ਅਤੇ ਭਾਜਪਾ ਆਗੂ ਆਪਣੀਆਂ ਗਲਤੀਆਂ ਪੰਜਾਬ ਸਰਕਾਰ (Punjab Govt) ’ਤੇ ਥੋਪਣ ਦੀ ਕੋਸ਼ਿਸ਼ ਕਰ ਰਹੇ ਹਨ।

ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ (Central Govt) ਨੇ 43 ਹਜ਼ਾਰ ਕਰੋੜ ਰੁਪਏ ਦੀ ਸੀਸੀਐਲ ਲਿਮਟ (CCL Ltd) ਤਾਂ ਜਾਰੀ ਕਰ ਦਿੱਤੀ ਪਰ ਭਾਜਪਾ ਆਗੂਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਅਨਾਜ ਦੀ ਅਸਲ ਮਾਲਕ ਕੇਂਦਰ ਸਰਕਾਰ ਹੈ,ਅਨਾਜ ਭੰਡਾਰ ਨਾਲ ਸਬੰਧਤ ਸਾਰੇ ਫੈਸਲੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾਂਦੇ ਹਨ,ਜਦੋਂ ਮਾਲਕ ਕੇਂਦਰ ਸਰਕਾਰ ਹੈ ਤਾਂ ਉਸ ਦੀ ਆਪਣੀ ਸੰਸਥਾ ਐਫ.ਸੀ.ਆਈ. ਅਨਾਜ ਨੂੰ ਆਪਣੀ ਸਿੰਗਲ ਕਸਟਡੀ (Single Custody) ਵਿੱਚ ਕਿਉਂ ਨਹੀਂ ਰੱਖ ਰਹੀ?ਫਿਰ ਵੀ ਜੇਕਰ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਪੰਜਾਬ ਸਰਕਾਰ ਅਨਾਜ ਨੂੰ ਆਪਣੀ ਸਿੰਗਲ ਕਸਟਡੀ ਵਿਚ ਰੱਖੇ ਤਾਂ ਉਹ ਸਾਨੂੰ ਹਲਫੀਆ ਬਿਆਨ ਦੇਵੇ ਕਿ ਸਾਂਭ-ਸੰਭਾਲ, ਵਜ਼ਨ ਅਤੇ ਕੁਆਲਿਟੀ ਸਬੰਧੀ ਕੋਈ ਨੁਕਸਾਨ ਪੰਜਾਬ ਸਰਕਾਰ ਅਤੇ ਸ਼ੈਲਰ ਮਾਲਕਾਂ ਨੂੰ ਨਹੀਂ ਝੱਲਣਾ ਪਵੇਗਾ,ਨੁਕਸਾਨ ਦੀ ਭਰਪਾਈ ਕੇਂਦਰ ਸਰਕਾਰ ਕਰੇ।

ਮਿਲਿੰਗ ਨੀਤੀ ਸਬੰਧੀ ਭਾਜਪਾ ਆਗੂ ਦੇ ਬਿਆਨ ’ਤੇ ਸਵਾਲ ਉਠਾਉਂਦਿਆਂ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਨੀਤੀ ਜਨਵਰੀ ਵਿੱਚ ਆਈ ਸੀ,ਕੇਂਦਰ ਸਰਕਾਰ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਅਕਤੂਬਰ ਮਹੀਨੇ ਵਿੱਚ 15 ਲੱਖ ਮੀਟ੍ਰਿਕ ਟਨ ਦੀ ਲਿਫਟਿੰਗ ਕੀਤੀ ਹੈ, ਜੇਕਰ ਇਹ ਜਨਵਰੀ ਤੋਂ ਕੀਤੀ ਹੁੰਦੀ ਤਾਂ ਹੁਣ ਤੱਕ 150 ਲੱਖ ਮੀਟ੍ਰਿਕ ਟਨ ਅਨਾਜ ਲਈ ਜਗ੍ਹਾ ਖਾਲੀ ਹੋ ਚੁੱਕੀ ਹੁੰਦੀ,ਫਿਰ ਲਿਫਟਿੰਗ ਹੌਲੀ ਕਿਉਂ ਕੀਤੀ ਗਈ?‘ਆਪ’ ਆਗੂ ਨੇ ਭਾਜਪਾ ਆਗੂਆਂ ਨੂੰ ਝੂਠੀ ਬਿਆਨਬਾਜ਼ੀ ਨਾ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਦੋਸ਼ ਲਾਉਣ ਦੀ ਬਜਾਏ ਉਹ ਆਪਣੀ ਪਾਰਟੀ ਦੀ ਉੱਚ ਲੀਡਰਸ਼ਿਪ ਅਤੇ ਕੇਂਦਰ ਸਰਕਾਰ ਨੂੰ ਇਸ ਮਸਲੇ ਦਾ ਹੱਲ ਕਰਨ ਲਈ ਕਹਿਣ ਤਾਂ ਜੋ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਹੋ ਸਕੇ,ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ (Cabinet Minister Aman Arora) ਕਿਹਾ ਕਿ ਅਸਲ ਵਿੱਚ ਭਾਜਪਾ ਆਗੂ ਆਪਣੀ ਸਰਕਾਰ ਦੀ ਨਾਕਾਮੀ ਨੂੰ ਛੁਪਾਉਣ ਲਈ ਅਜਿਹੇ ਝੂਠੇ ਬਿਆਨ ਦੇ ਰਹੇ ਹਨ।

Advertisement

Latest News

  'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ 'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ
ਬਲੋਚ ਵਿਦਰੋਹੀਆਂ ਨੇ ਐਤਵਾਰ ਨੂੰ ਪਾਕਿਸਤਾਨੀ ਫੌਜ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ
ਬਜਟ 'ਚ ਸੀਐਮ ਨਾਇਬ ਸਿੰਘ ਸੈਣੀ ਕਰ ਸਕਦੇ ਹਨ ਵੱਡਾ ਐਲਾਨ
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ