ਅਮਨਦੀਪ ਕੌਰ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਐਨ.ਵਾਈ.ਐਫ 2025 ਦੀ ਰਾਸ਼ਟਰੀ ਪੱਧਰ ਦੀ ਚੈਂਪਿਅਨਸ਼ਿਪ ਲਈ ਹੋਈ ਚੋਣ”

ਅਮਨਦੀਪ ਕੌਰ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਐਨ.ਵਾਈ.ਐਫ 2025 ਦੀ ਰਾਸ਼ਟਰੀ ਪੱਧਰ ਦੀ   ਚੈਂਪਿਅਨਸ਼ਿਪ ਲਈ ਹੋਈ ਚੋਣ”

ਫ਼ਰੀਦਕੋਟ 28 ਦਸੰਬਰ (  )   

ਐਸ.ਬੀ.ਐਸ ਸਰਕਾਰੀ ਕਾਲਜਕੋਟਕਪੂਰਾ ਦੀ ਗ੍ਰਹਿ ਵਿਗਿਆਨ ਵਿਭਾਗ ਦੀ ਸਹਾਇਕ ਪ੍ਰੋਫੈਸਰ ਸ਼੍ਰੀਮਤੀ ਅਮਨਦੀਪ ਕੌਰ ਨੇ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਨੈਸ਼ਨਲ ਯੂਥ ਫੈਸਟੀਵਲ 2025 ਦੀ ਰਾਸ਼ਟਰੀ ਪੱਧਰ ਦੀ ਚੈਂਪਿਅਨਸ਼ਿਪ ਵਿੱਚ ਆਪਣੀ ਥਾਂ ਬਣਾ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।

ਉਨ੍ਹਾਂ ਨੇ ਵਿਕਸਤ ਭਾਰਤ ਕਵੀਜ਼ ਚੈਲੈਂਜਵਿਕਸਤ ਭਾਰਤ ਲੇਖ ਪ੍ਰਤੀਯੋਗਿਤਾਅਤੇ ਵਿਕਸਤ ਭਾਰਤ ਸਟੇਟ ਲੈਵਲ ਚੈਂਪਿਅਨਸ਼ਿਪ ਦੇ ਤਿੰਨ ਮੁਸ਼ਕਿਲ ਦੌਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਕਾਬਲਿਅਤ ਦਾ ਲੋਹਾ ਮਨਵਾਇਆ। ਉਨ੍ਹਾਂ ਨੇ ਔਰਤਾਂ ਨੂੰ ਸਸ਼ਕਤ ਕਰਨਾ ਅਤੇ ਸਮਾਜਿਕ ਸੂਚਕਾਂ ਵਿੱਚ ਸੁਧਾਰ ਲਿਆਉਣਾ’ ਵਿਸ਼ੇ ਤੇ ਆਪਣੀ ਗਹਿਰੀ ਸਮਝ ਅਤੇ ਅਭਿਵਕਤੀ ਨਾਲ ਸਭ ਦਾ ਮਨ ਮੋਹ ਲਿਆ। ਤੀਜੇ ਦੌਰ ਵਿੱਚ 25 ਹਿੱਸੇਦਾਰਾਂ ਵਿੱਚੋਂ ਸਿਰਫ 3 ਉਮੀਦਵਾਰਾਂ ਨੂੰ ਚੁਣਿਆ ਗਿਆਜਿਸ ਵਿੱਚ ਅਮਨਦੀਪ ਕੌਰ ਨੇ ਆਪਣੀ ਥਾਂ ਪੱਕੀ ਕੀਤੀ।

ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਚੌਥੇ ਦੌਰ ਵਿੱਚ ਕਾਮਯਾਬ ਹੁੰਦੀਆਂ ਹਨਤਾਂ ਉਨ੍ਹਾਂ ਨੂੰ ਆਪਣਾ ਵਿਕਸਤ ਭਾਰਤ ਵੀਜ਼ਨ 2047’ 11-12 ਜਨਵਰੀ, 2025 ਨੂੰ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੇ ਸਾਹਮਣੇ ਪੇਸ਼ ਕਰਨ ਦਾ ਮੌਕਾ ਮਿਲੇਗਾ।

ਅਮਨਦੀਪ ਕੌਰ ਨੇ ਇਸ ਸਫਲਤਾ ਵਿੱਚ ਆਪਣੇ ਪਤੀ ਦੀ ਭੂਮਿਕਾ ਨੂੰ ਖਾਸ ਤੌਰ ਤੇ ਯਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਪਤੀ ਦਾ ਉਤਸ਼ਾਹਸਮਰਥਨ ਅਤੇ ਹੌਸਲਾ-ਅਫਜ਼ਾਈ ਉਨ੍ਹਾਂ ਨੂੰ ਇਸ ਯਾਤਰਾ ਦੀ ਸ਼ੁਰੂਆਤ ਕਰਨ ਲਈ ਪ੍ਰੇਰਿਤ ਕਰਦੀ ਰਹੀ। ਉਨ੍ਹਾਂ ਨੇ ਗਰਵ ਨਾਲ ਕਿਹਾ ਕਿ ਉਨ੍ਹਾਂ ਦੀ ਸਫਲਤਾ ਵਿੱਚ ਉਨ੍ਹਾਂ ਦੇ ਜੀਵਨ ਸਾਥੀ ਦੀ ਅਹਿਮ ਭੂਮਿਕਾ ਹੈ।

ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਹਰੀਸ਼ ਕੁਮਾਰ ਅਤੇ ਪੂਰੇ ਕਾਲਜ ਸਟਾਫ ਨੇ ਮਿਸਜ਼ ਅਮਨਦੀਪ ਕੌਰ ਨੂੰ ਇਸ ਮਹੱਤਵਪੂਰਨ ਪ੍ਰਾਪਤੀ ਲਈ ਦਿਲੋਂ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਉਨ੍ਹਾਂ ਨੂੰ ਹੋਰ ਉੱਚਾਈਆਂ ਪ੍ਰਾਪਤ ਕਰਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਨਾ ਸਿਰਫ ਉਨ੍ਹਾਂ ਦੀ ਮਿਹਨਤਸਮਰਪਣ ਅਤੇ ਬੌਧਿਕ ਕਾਬਲਿਅਤ ਨੂੰ ਦਰਸਾਉਂਦੀ ਹੈਸਗੋਂ ਦੇਸ਼ ਭਰ ਵਿੱਚ ਨੌਜਵਾਨ ਲੀਡਰਾਂ ਲਈ ਇੱਕ ਮਿਸਾਲ ਵੀ ਕਾਇਮ ਕਰਦੀ ਹੈ।

Tags:

Advertisement

Latest News

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ 'ਚ ਯਾਤਰੀਆਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ 'ਚ ਯਾਤਰੀਆਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 28 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਨੇੜੇ ਪ੍ਰਾਈਵੇਟ ਬੱਸ ਦੇ ਨਾਲੇ ਵਿੱਚ ਡਿੱਗਣ ਕਾਰਨ ਯਾਤਰੀਆਂ ਦੀ...
ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਪੰਜਾਬ ਪੁਲਿਸ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ 'ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ
ਅਜਨਾਲਾ ਹਲਕੇ ਦੀਆਂ ਸਾਰੀਆਂ ਸੜਕਾਂ ਉੱਤੇ ਸੁਰੱਖਿਆ ਲਈ ਲਗਾਈ ਜਾਵੇਗੀ ਚਿੱਟੀ ਪੱਟੀ - ਧਾਲੀਵਾਲ
ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ
15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ 'ਪੰਜਾਬ ਚੋਣ ਕੁਇੱਜ਼-2025' ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ
ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਕਰਵਾਏ ਜਾਣਗੇ ਚੋਣ ਕੁਇੱਜ਼ ਮੁਕਾਬਲੇ, ਰਜਿਸਟਰੇਸ਼ਨ ਦੀ ਆਖਰੀ ਮਿਤੀ 17 ਜਨਵਰੀ