ਅਮਰਪ੍ਰੀਤ ਕੌਰ ਸੰਧੂ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵੱਜੋਂ ਕਾਰਜਭਾਰ ਸੰਭਾਲਿਆ

 ਅਮਰਪ੍ਰੀਤ ਕੌਰ ਸੰਧੂ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵੱਜੋਂ ਕਾਰਜਭਾਰ ਸੰਭਾਲਿਆ

ਫਾਜ਼ਿਲਕਾ, 13 ਸਤੰਬਰ
ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ  ਅੱਜ ਇੱਥੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ। ਉਹ 2016 ਬੈਚ ਦੇ ਆਈਏਐਸ ਅਫ਼ਸਰ ਹਨ। ਉਹ ਇਸ ਤੋਂ ਪਹਿਲਾਂ ਜਲੰਧਰ ਵਿਕਾਸ ਅਥਾਰਟੀ ਦੇ ਚੀਫ ਐਡਮਿਨਸਟ੍ਰੇਟਰ ਵਜੋਂ ਸੇਵਾ ਨਿਭਾਅ ਰਹੇ ਸਨ। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦੇ ਅਹੁਦੇ ਦੇ ਨਾਲ ਨਾਲ ਨਗਰ ਨਿਗਮ ਅਬੋਹਰ ਦੇ ਕਮਿਸ਼ਨਰ ਦਾ ਚਾਰਜ ਵੀ ਉਨ੍ਹਾਂ ਕੋਲ ਰਹੇਗਾ।
ਇਸ ਮੌਕੇ ਅਹੁਦਾ ਸੰਭਾਲਣ ਵੇਲੇ ਉਨ੍ਹਾਂ ਨੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਵਿਚ ਸਰਕਾਰ ਦੀਆਂ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨਾ ਉਨ੍ਹਾਂ ਦੀ ਪ੍ਰਥਾਮਿਕਤਾ ਰਹੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਸਮਾਜ ਦੇ ਹਰ ਇਕ ਯੋਗ ਵਿਕਅਤੀ ਤੱਕ ਪੁੱਜੇ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਵੀ ਉਚ ਮਿਆਰੀ ਗੁਣਵਤਾ ਅਨੁਸਾਰ ਸਮਾਂਬੱਧ ਤਰੀਕੇ ਨਾਲ ਪੂਰਾ ਕਰਵਾਉਣਾ ਉਨ੍ਹਾਂ ਦੀ ਤਰਜੀਹ ਰਹੇਗੀ।
ਇਸ ਮੌਕੇ ਇੱਥੇ ਪੁੱਜਣ ਤੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ, ਐਸਪੀ ਸ੍ਰੀ ਰਮਨੀਸ਼ ਚੌਧਰੀ, ਐਸਡੀਐਮ ਸ੍ਰੀ ਪੰਕਜ ਬਾਂਸਲ, ਡੀਐਸਪੀ ਸ੍ਰੀ ਕੰਵਲਪਾਲ ਸਿੰਘ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਟਾਫ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਵੀ ਦਿੱਤੀ ਗਈ।

Tags:

Advertisement

Latest News

ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
    ਮੋਗਾ 21 ਦਸੰਬਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ
ਸਪੀਕਰ ਸੰਧਵਾਂ ਨੇ ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
ਸਰਕਾਰੀ ਸਕੂਲ ਬਾਂਡੀ ਵਾਲਾ ਦੇ ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਪ੍ਰਤੀ ਕੀਤਾ ਜਾ ਰਿਹੈ ਜ਼ਾਗਰੂਕ
ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਸਫ਼ਲਆਯੋਜਨ, ਸਾਇੰਸ ਪ੍ਰਦਰਸ਼ਨੀਆਂ ਰਹੀਆਂ ਖਿੱਚ ਦਾ ਕੇਂਦਰ
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਅਤੇ ਆਰਟ ਆਫ ਲਿਵਿੰਗ ਸੰਸਥਾ ਵੱਲੋਂ ਸਬ ਜੇਲ੍ਹ ਫਾਜ਼ਿਲਕਾ ਵਿਖੇ ਵਿਸ਼ਵ ਧਿਆਨ ਦਿਵਸ ਦੇ ਰੂਪ ਵਿੱਚ ਮੇਡਿਟੇਸ਼ਨ ਕੈਂਪ ਲਗਾਇਆ