ਚੜਦੀਕਲਾ ਟਾਈਮ ਟੀ ਵੀ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ' ਸੇਵਾ ਰਤਨ ਐਵਾਰਡ ਨਾਲ ਸਨਮਾਨਿਤ                      

ਚੜਦੀਕਲਾ ਟਾਈਮ ਟੀ ਵੀ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ' ਸੇਵਾ ਰਤਨ ਐਵਾਰਡ ਨਾਲ ਸਨਮਾਨਿਤ                      

ਪਟਿਆਲਾ 30 ਜੂਨ,2024,(Azad Soch Nws):-  ਚੜਦੀਕਲਾ ਟਾਈਮ ਟੀ ਵੀ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ਨੂੰ ਸੇਵਾ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਉਨ੍ਹਾਂ ਨੂੰ ਸਿੱਖ ਪੰਥ ਦੀਆਂ ਸੇਵਾਵਾਂ ਲਈ ਤਖਤ ਸੱਚਖੰਡ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਅਤੇ ਕਮੇਟੀ ਦੇ ਜਨਰਲ ਸਕੱਤਰ ਸ. ਇੰਦਰਜੀਤ ਸਿੰਘ ਵੱਲੋਂ ਦਿੱਤਾ ਗਿਆ। ਇਸ ਸਮੇਂ ਬੋਲਦਿਆਂ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਨੇ ਕਿਹਾ ਕਿ ਸ.ਅੰਮ੍ਰਿਤਪਾਲ ਸਿੰਘ ਇੱਕ ਨਾਮੀ ਪੱਤਰਕਾਰ ਹਨ ਅਤੇ ਸਿੱਖ ਧਰਮ ਦੀਆਂ ਸੇਵਾਵਾਂ ਵਿੱਚ ਵੀ ਵੱਧ ਚੜ ਕੇ ਹਿੱਸਾ ਲੈਂਦੇ ਆ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਨ੍ਹਾਂ ਵੱਲੋਂ ਪਟਨਾ ਸਾਹਿਬ ਵਿਖੇ ਹਰ ਸਮਾਗਮ 'ਤੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੂੰ ਨਾਲ ਲੈ ਕੇ ਹਾਜ਼ਰੀਆਂ ਭਰੀਆਂ ਜਾਂਦੀਆਂ ਹਨ।

ਚੜਦੀਕਲਾ ਟਾਈਮ ਟੀ ਵੀ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ' ਸੇਵਾ ਰਤਨ ਐਵਾਰਡ
ਚੜਦੀਕਲਾ ਟਾਈਮ ਟੀ ਵੀ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ' ਸੇਵਾ ਰਤਨ ਐਵਾਰਡ ਨਾਲ ਸਨਮਾਨਿਤ                      

ਜ਼ਿਕਰਯੋਗ ਹੈ ਕਿ ਸ.ਅੰਮ੍ਰਿਤਪਾਲ ਸਿੰਘ 1999 ਤੋਂ ਪੱਤਰਕਾਰੀ ਦੇ ਖੇਤਰ ਵਿੱਚ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਵੱਲੋਂ ਅੰਤਰਰਾਸ਼ਟਰੀ ਪੱਧਰ 'ਤੇ ਪੱਤਰਕਾਰੀ ਕਰਕੇ ਪੰਜਾਬੀ ਮਾਂ ਬੋਲੀ ਦੀ ਸੇਵਾ ਕੀਤੀ ਗਈ ਹੈ। ਸ.ਅੰਮ੍ਰਿਤਪਾਲ ਸਿੰਘ ਅਨੇਕਾਂ ਵਾਰ ਵੱਖ ਵੱਖ ਸਮੇਂ 'ਤੇ ਪ੍ਰਧਾਨ ਮੰਤਰੀਆਂ ਨਾਲ ਮੀਡੀਆ ਟੀਮ ਦਾ ਹਿੱਸਾ ਬਣ ਕੇ ਵਿਸ਼ਵ ਦੇ ਕਈ ਦੇਸ਼ਾਂ ਵਿੱਚ ਪੱਤਰਕਾਰ ਵਜੋਂ ਸੇਵਾਵਾਂ ਨਿਭਾਈਆਂ ਜਾ ਚੁੱਕੀਆਂ ਹਨ। ਇਸਦੇ ਨਾਲ ਹੀ ਧਾਰਮਿਕ ਖ਼ੇਤਰ ਵਿੱਚ ਵੀ ਉਹ ਹਰ ਸੇਵਾ ਵਿੱਚ ਹਾਜ਼ਰ ਨਜ਼ਰ ਆਉਂਦੇ ਹਨ। ਉਨ੍ਹਾਂ ਵੱਲੋਂ ਸਿਆਸੀ ਟਿੱਪਣੀਆਂ ਕਰਦੇ ਲੇਖ ਵੀ ਰੋਜ਼ਾਨਾ ਚੜਦੀਕਲਾ ਵਿੱਚ ਆਮ ਛਪਦੇ ਰਹਿੰਦੇ ਹਨ। ਸ.ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀਆਂ ਧਾਰਮਿਕ ਸੇਵਾਵਾਂ ਲਈ ਤਖਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜੱਥੇਦਾਰ ਅਤੇ ਕਮੇਟੀ ਵੱਲੋਂ ਸੇਵਾ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।

Advertisement

Latest News

ਸੱਪ ਡੰਗੇ ਦਾ ਇਲਾਜ ਫਾਜ਼ਿਲਕਾ, ਜਲਾਲਾਬਾਦ ਅਤੇ ਅਬਹੋਰ ਹਸਪਤਾਲ ਵਿੱਚ ਉੱਪਲੱਬਧ-ਸਿਵਲ ਸਰਜਨ ਸੱਪ ਡੰਗੇ ਦਾ ਇਲਾਜ ਫਾਜ਼ਿਲਕਾ, ਜਲਾਲਾਬਾਦ ਅਤੇ ਅਬਹੋਰ ਹਸਪਤਾਲ ਵਿੱਚ ਉੱਪਲੱਬਧ-ਸਿਵਲ ਸਰਜਨ
ਫਾਜਿਲਕਾ 2 ਜੁਲਾਈ 2024………  ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਰੱਖਦਿਆਂ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ...
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਸਹਾਇਤਾ ਅਤੇ ਸਵਾਗਤ ਕੇਂਦਰ ਸਥਾਪਿਤ
ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ: ਚੀਮਾ
ਸਿਵਲ ਸਰਜਨ ਫਾਜ਼ਿਲਕਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਏ.ਡੀ.ਸੀ. ਵੱਲੋਂ ਸਮੂਹ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ
ਲੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਕੀਤਾ ਅੰਤਿਮ ਮਿਲਾਨ